ਪਟਿਆਲਾ 25 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਆਪਣੇ ਮਨ ਕੀ ਬਾਤ ਦੌਰਾਨ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦੇ ਆਜ਼ਮ ਦੇਸ਼ ਭਗਤ ਸਿੰਘ ਦੇ ਨਾਂ ਤੇ ਰੱਖੇ ਜਾਣ ਦਾ ਸਵਾਗਤ ਕੀਤਾ ਹੈ । ਪ੍ਰੋ. ਬਡੂੰਗਰ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਦੀ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਚਲੀ ਆ ਰਹੀ ਸੀ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਂ ਤੇ ਰੱਖਿਆ ਜਾਵੇ ਤੇ ਇਸ ਦਾ ਕਿ ਵਿਰੋਧ ਵੀ ਕੀਤਾ ਗਿਆ ਸੀ । ਪ੍ਰੋ. ਬਡੂੰਗਰ ਨੇ ਕਿਹਾ ਕਿ 27 ਸਤੰਬਰ 1907 ਨੂੰ ਜਨਮੇ ਭਗਤ ਸਿੰਘ ਦੁਨੀਆਂ ਦੇ ਕ੍ਰਾਂਤੀਕਾਰੀ ਇਨਕਲਾਬੀ ਹੋਏ ਹਨ ਤੇ ਉਨ੍ਹਾਂ ਨੂੰ ਇਹ ਮਾਣ ਸਨਮਾਨ ਦਿੱਤਾ ਜਾਣਾ ਜ਼ਰੂਰੀ ਸੀ । ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਭਗਤ ਸਿੰਘ ਨੇ ਕੁਰਬਾਨੀ ਦਿੱਤੀ, ਜਿਸ ਕਰਕੇ ਉਸ ਨੂੰ ਸ਼ਹੀਦ ਏ ਆਜ਼ਮ ਕਹਿ ਕੇ ਸਤਿਕਾਰਿਆ ਜਾਂਦਾ ਹੈ ਤੇ ਉਹ ਛੋਟੀ ਉਮਰ ਵਿਚ ਵੀ ਕ੍ਰਾਂਤੀਕਾਰੀ ਅੰਦੋਲਨ ਵਿੱਚ ਸ਼ਾਮਲ ਹੋ ਗਏ ਸਨ ਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲਿਆਂ ਵਿੱਚੋਂ ਭਾਰਤ ਦੇ ਸ਼ਹੀਦਾਂ ਵਿੱਚੋਂ ਭਗਤ ਸਿੰਘ ਦੀ ਸ਼ਹੀਦੀ ਸਭ ਤੋਂ ਪਹਿਲਾਂ ਹੋਈ ਸੀ, ਜਿਸ ਨੂੰ ਅੱਜ ਬੜੇ ਗਰਭ ਅਤੇ ਮਾਣ ਨਾਲ ਦੇਸ਼ ਵਾਸੀਆਂ ਵੱਲੋਂ ਸਤਿਕਾਰਿਆ ਜਾਂਦਾ ਹੈ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...