Thursday, 29 September 2022

ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਨਵਰਾਤਰਿਆਂ ਦੇ ਤਿਉਹਾਰ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਨਤਮਸਤਕ

ਮਹਿਲਾ ਸਸ਼ਕਤੀਕਰਨ ਤਹਿਤ ਲੋੜਵੰਦ ਵਿਦਿਆਰਥਣਾਂ ਨੂੰ ਸਾਇਕਲ ਤੇ ਖਿਡਾਰਨਾਂ ਨੂੰ ਖੇਡ ਕਿੱਟਾਂ ਵੰਡੀਆਂ
ਮੰਦਿਰ ਸ੍ਰੀ ਕਾਲੀ ਦੇਵੀ ਸਲਾਹਕਾਰੀ ਬੋਰਡ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ

ਪਟਿਆਲਾ, 28 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਬੀਬਾ ਮਨਪ੍ਰੀਤ ਕੌਰ ਅੱਜ ਇੱਥੇ ਇਤਿਹਾਸਕ ਤੇ ਪੁਰਾਤਨ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਅੱਜ ਚੌਥੇ ਨਵਰਾਤੇ ਮੌਕੇ ਨਤਮਸਤਕ ਹੋਏ। ਉਨ੍ਹਾਂ ਨੇ ਕੁਲ ਲੋਕਾਈ ਦੇ ਭਲੇ ਦੀ ਕਾਮਨਾ ਕਰਦਿਆਂ ਕਾਲੀ ਦੇਵੀ ਦੇ ਚਰਨਾਂ ਵਿੱਚ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਅਤੇ ਬੀਬਾ ਮਨਪ੍ਰੀਤ ਕੌਰ ਨੇ ਨਵਰਾਤਰਿਆਂ ਦੇ ਪਾਵਨ ਤਿਉਹਾਰ ਦੇ ਸਨਮੁੱਖ ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਸਲਾਹਕਾਰੀ ਬੋਰਡ ਵੱਲੋਂ ਮਹਿਲਾ ਸਸ਼ਕਤੀਕਰਨ ਤਹਿਤ 20 ਲੋੜਵੰਦ ਸਕੂਲੀ ਵਿਦਿਆਰਥਣਾਂ ਨੂੰ ਸਾਈਕਲ ਅਤੇ 20 ਉਭਰਦੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ ਤਕਸੀਮ ਕਰਨ ਦੀ ਰਸਮ ਅਦਾ ਕੀਤੀ।
ਡਾ. ਗੁਰਪ੍ਰੀਤ ਕੌਰ ਅਤੇ ਬੀਬਾ ਮਨਪ੍ਰੀਤ ਕੌਰ ਨੇ ਮੰਦਿਰ ਸਲਾਹਕਾਰੀ ਬੋਰਡ ਵੱਲੋਂ ਬੱਚੀਆਂ ਦੀ ਮਦਦ ਕਰਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਇਨ੍ਹਾਂ ਬੱਚੀਆਂ ਦੀ ਹੌਂਸਲਾ ਅਫ਼ਜਾਈ ਹੋਵੇਗੀ ਉਥੇ ਹੀ ਵਿਦਿਆਰਥਣਾਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵੱਧਣ ਦਾ ਮੌਕਾ ਵੀ ਮਿਲੇਗਾ। ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਸਲਾਹਕਾਰੀ ਬੋਰਡ ਦੇ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ ਅਤੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਨੇ ਡਾ. ਗੁਰਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਦਾ ਰਸਮੀ ਸਵਾਗਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਸੁਪਤਨੀ ਸ਼ਰਨਜੀਤ ਕੌਰ, ਵਿਧਾਇਕ ਡਾ. ਬਲਬੀਰ ਦੇ ਸੁਪਤਨੀ ਡਾ. ਰੁਪਿੰਦਰ ਜੀਤ ਸੈਣੀ, ਹਰਮੀਤ ਸਿੰਘ ਪਠਾਣਾਮਾਜਰਾ ਦੇ ਸੁਪਤਨੀ ਸਿਮਰਨਜੀਤ ਕੌਰ ਤੇ ਗੁਰਲਾਲ ਘਨੌਰ ਦੇ ਸੁਪਤਨੀ ਸ਼ਮਿੰਦਰ ਕੌਰ ਵੀ ਮੌਜੂਦ ਸਨ। ਮੰਦਿਰ ਸਲਾਹਕਾਰੀ ਬੋਰਡ ਦੇ ਮੈਂਬਰ ਸੰਦੀਪ ਬੰਧੂ, ਕੇ.ਕੇ. ਸਹਿਗਲ, ਨਰੇਸ਼ ਗੁਪਤਾ, ਮਦਨ ਅਰੋੜਾ, ਨਰਿੰਦਰ ਪਾਲ, ਮਨਮੋਹਨ ਕਪੂਰ, ਕ੍ਰਿਸ਼ਨ ਕੁਮਾਰ ਗੁਪਤਾ, ਅਸ਼ਵਨੀ ਗਰਗ ਨੇ ਡਾ. ਗੁਰਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸੁਪਰਡੈਂਟ ਹਰਜੀਤ ਸਿੰਘ, ਮੈਨੇਜਰ ਮਾਨਵ ਬੱਬਰ, ਸਹਾਇਕ ਸੁਪਰਵਾਈਜਰ ਨਵਨੀਤ ਟੰਡਨ ਤੇ ਧਰਮ ਅਰਥ ਬ੍ਰਾਂਚ ਤੋਂ ਹਰਸਿਮਰਤ ਕੌਰ ਵੀ ਮੌਜੂਦ ਸਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME