ਹੁਸ਼ਿਆਰਪੁਰ, 20 ਸਤੰਬਰ: 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਅੱਜ ਖਿਡਾਰੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘੋਵਾਲ ਦੇ ਲੈਕਚਰਾਰ ਵਿਕਾਸ ਮਹਾਜਨ ਦੇ ਪਰਿਵਾਰ ਵਲੋਂ ਟੇਬਲ ਟੈਨਿਸ ਵਿਚ ਮੱਲ੍ਹਾਂ ਮਾਰਦਿਆਂ ਅਨੋਖਾ ਰਿਕਾਰਡ ਕਾਇਮ ਕੀਤਾ ਗਿਆ। ਲੈਕਚਰਾਰ ਵਿਕਾਸ ਮਹਾਜਨ ਨੇ 40 ਸਾਲ ਤੋਂ ਵੱਧ ਉਮਰ ਵਰਗ ਵਿਚ ਅਤੇ ਉਨ੍ਹਾਂ ਦੀ ਬੇਟੀ ਨੀਯਤੀ ਮਹਾਜਨ ਨੇ ਅੰਡਰ-17 ਉਮਰ ਵਰਗ ਸਿੰਗਲ ਅਤੇ ਡਬਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਉਨ੍ਹਾਂ ਦੇ ਬੇਟੇ ਆਦਰਸ਼ ਮਹਾਜਨ ਨੇ ਅੰਡਰ-14 ਉਮਰ ਵਰਗ ਡਬਲ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਕੋ ਪਰਿਵਾਰ ਵਲੋਂ ਖੇਡਾਂ ਦੇ ਖੇਤਰ ਵਿਚ ਕੀਤੀ ਗਈ ਇਸ ਪ੍ਰਾਪਤੀ ਲਈ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਹੋਰਨਾਂ ਖੇਡ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...