Wednesday, 21 September 2022

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੈਂਬਿ੍ਰਜ ਇੰਟਰਨੈਸ਼ਨਲ ਸਕੂਲ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ


ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੱਲੋਂ ਕੀਤੀ ਗਈ ਸ਼ਿਰਕਤ

ਨਵਾਂਸ਼ਹਿਰ, 21 ਸਤੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਕੈਂਬਿ੍ਰਜ ਇੰਟਰਨੈਸ਼ਨਲ ਸਕੂਲ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।  
ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ. ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ਼ਾਮਿਲ ਹੋਏ। ਉਨ੍ਹਾਂ ਵੱਲੋਂ ਸਕੂਲ ਦੇ ਵਿਦਿਆਰਥੀਆ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਘਰੇਲੂ ਝਗੜੇ ਸਬੰਧੀ ਅਤੇ ਪੋਕਸੋ ਐਕਟ ਬਾਰੇ ਜਾਗਰੂਕਤ ਕੀਤਾ ਗਿਆ।
ਵਿਦਿਆਰਥੀਆ ਨੂੰ ਚਾਈਲਡ ਹੈਲਪ ਲਾਈਨ ਨੰਬਰ 1098, ਪੁਲਿਸ ਹੈਲਪ ਲਾਈਨ ਨੰ. 100 ਅਤੇ 112 ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਦਿਆਰਥੀ ਜਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਪੈਦੀ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ, ਟੈਲੀਫੋਨ ਨੰਬਰ 01823-223511 ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਦੇ ਟੋਲ ਫ੍ਰੀ ਨੰਬਰ 1968 'ਤੇ ਸੰਪਰਕ ਕਰਕੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਨੈਤਿਕ ਮੱੁਲਾਂ ਨੂੰ ਅਪਨਾਉਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ 12 ਨਵੰਬਰ, 2022 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਡੀ.ਐਲ.ਐਸ.ਏ ਦਾ ਸਮੂਹ ਸਟਾਫ, ਸੋਨੀਆ ਵਾਲੀਆ, ਸਕੂਲ ਪਿ੍ਰੰਸੀਪਲ, ਸਮੂਹ ਸਕੂਲ ਸਟਾਫ਼ ਮੈਂਬਰ ਅਤੇ ਸਾਗਰ ਘਈ, ਦੇਸ ਰਾਜ ਬਾਲੀ ਅਤੇ ਵਾਸਦੇਵ ਪਰਦੇਸੀ ਪੀ.ਐਲ.ਵੀਜ਼ ਵੀ ਹਾਜ਼ਰ ਸਨ।
ਫ਼ੋਟੋ ਕੈਪਸ਼ਨ:
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ 'ਚ ਕੈਂਬਿ੍ਰਜ ਇੰਟਰਨੈਸ਼ਨਲ ਸਕੂਲ ਵਿਖੇ ਲਾਏ ਗਏ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਦੀਆਂ ਤਸਵੀਰਾਂ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME