Wednesday, 5 October 2022

08 ਅਕਤੂਬਰ ਨੂੰ ਲਗਾਇਆ ਜਾਵੇਗਾ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ - ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 5 ਅਕਤੂਬਰ : - ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਸ. ਜਤਿੰਦਰ ਸਿੰਘ ਗਿੱਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਸ. ਗੁਰਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਿਲ੍ਹਾ ਅੰਮ੍ਰਿਤਸਰ ਵੱਲੋਂ 08 ਅਕਤੂਬਰ 2022 ਦਿਨ ਸ਼ਨੀਵਾਰ ਨੂੰ ਸੰਗਮ ਪੈਲਸ, ਅੰਮ੍ਰਿਤਸਰ ਰੋਡ, ਅਜਨਾਲਾ ਵਿਖੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।  ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਇਹ ਕਿਸਾਨ ਕੈਂਪ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2:00 ਵਜੇ ਤੱਕ ਚੱਲੇਗਾ। ਇਸ ਕੈਂਪ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਵੱਖ-ਵੱਖ ਵਿਭਾਗਾਂ ਤੋਂ ਖੇਤੀ ਸਾਇੰਸਦਾਨ/ਮਾਹਿਰ ਕਿਸਾਨਾਂ ਨੂੰ ਸੰਬੋਧਨ ਕਰਨਗੇ ਅਤੇ ਨਵੀਆਂ ਖੇਤੀ ਵਿਕਾਸ ਤਕਨੀਕਾਂ ਸਬੰਧੀ ਜਾਣਕਾਰੀ ਦੇਣਗੇ। ਇਸ ਕਿਸਾਨ ਮੇਲੇ ਦੌਰਾਨ ਵੱਖ-ਵੱਖ ਬਲਾਕਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਕੈਂਪ ਵਿੱਚ ਭਾਗ ਲੈਣ ਪਹੁੰਚੇ ਕਿਸਾਨਾਂ ਲਈ ਵਿਭਾਗ ਵੱਲੋਂ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ।  ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕਿਸਾਨ ਮੇਲੇ ਵਿੱਚ ਹੁੰਮ-ਹੁੰਮਾ ਕੇ ਹਿੱਸਾ ਲੈਣ ਅਤੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕੀਤੀ ਜਾਵੇ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ, ਸੈਲਫ ਹੈਲਪ ਗੁਰੱਪਾਂ, ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME