ਬੰਗਾ :-11 ਅਕਤੂਬਰ : ਸ਼ਹੀਦ -ਏ-ਆਜ਼ਮ ਸ. ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਂਮੈਂਟ ਕਮੇਟੀ ਬੰਗਾ ਦੇ ਸਕੱਤਰ ਹਰਜੀਤ ਸਿੰਘ ਮਾਹਲ ਅਤੇ ਪ੍ਰੈਸ ਸਕੱਤਰ ਹਰਬੰਸ ਹੀਉਂ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ 24ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੀ ਤਿਆਰੀ ਸਬੰਧੀ ਪਲੇਠੀ ਮੀਟਿੰਗ 15 ਅਕਤੂਬਰ ਹੋਵੇਗੀ। ਇਸ ਮੀਟਿੰਗ ਦਿਨ ਸ਼ਨੀਚਰਵਾਰ ਨੂੰ ਬਾਅਦ ਦੁਪਹਿਰ 3 ਵਜੇ ਖਾਲਸਾ ਹਾਈ ਸਕੂਲ ਚਰਨ ਕੰਵਲ ਬੰਗਾ ਵਿਖੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਟੂਰਨਾਮੈਂਟ ਕਮੇਟੀ ਕਰਨਗੇ। ਇਹ ਮੀਟਿੰਗ ਵਿਚ ਇਲਾਕੇ ਭਰ ਦੇ ਫੁੱਟਬਾਲ ਪ੍ਰਬੰਧਕ, ਕੋਚ ਅਤੇ ਖਿਡਾਰੀ ਹਿੱਸਾ ਲੈਣਗੇ।ਯਾਦ ਰਹੇ ਕਿ ਇਸ ਟੂਰਨਾਮੈਂਟ ਦੇ ਸੰਸਥਾਪਕਾਂ ਵਿੱਚੋਂ ਮੋਹਰੀ ਪ੍ਰਬੰਧਕੀ ਸਕੱਤਰ ਪਰਮਜੀਤ ਕਾਹਮਾ ਅਤੇ ਕਮੇਟੀ ਦੇ ਸਾਬਕਾ ਪ੍ਰਧਾਨ ਹਰਜਗਦੀਸ਼ ਸਿੰਘ ਮਾਨ ਦਾ ਪਿਛਲੇ ਮਹੀਨਿਆਂ ਵਿਚ ਦਿਹਾਂਤ ਹੋ ਗਿਆ ਸੀ। ਮੀਟਿੰਗ ਵਿਚ ਸੱਭ ਤੋਂ ਪਹਿਲਾਂ ਇਹਨਾਂ ਦੋ ਨਾਮਵਾਰ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...