-ਜ਼ਿਲ੍ਹੇ ਦੀਆਂ ਮੰਡੀਆਂ 'ਚ 9 ਲੱਖ 27 ਹਜ਼ਾਰ 166 ਮੀਟ੍ਰਿਕ ਟਨ ਝੋਨਾ ਪੁੱਜਿਆ
ਪਟਿਆਲਾ, 30 ਅਕਤੂਬਰ: ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਸ ਤੇਜ਼ੀ ਨਾਲ ਝੋਨੇ ਦੀ
ਆਮਦ ਹੋ ਰਹੀ ਹੈ ਉਸੇ ਤੇਜ਼ੀ ਨਾਲ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ
ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 9 ਲੱਖ 27 ਹਜ਼ਾਰ 166 ਮੀਟ੍ਰਿਕ ਟਨ
ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 9 ਲੱਖ 23 ਹਜ਼ਾਰ 528 ਮੀਟ੍ਰਿਕ ਝੋਨੇ ਦੀ
ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ
1621.58 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ
368844 ਮੀਟਰਿਕ ਟਨ, ਮਾਰਕਫੈਡ ਵੱਲੋਂ 225294 ਮੀਟਰਿਕ ਟਨ, ਪਨਸਪ ਵੱਲੋਂ 207624
ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 121522 ਮੀਟਰਿਕ ਟਨ ਅਤੇ
ਐਫ.ਸੀ.ਆਈ ਵੱਲੋਂ 244 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ
ਖਰੀਦ ਕੀਤੇ ਝੋਨੇ ਦੀ ਮੰਡੀਆਂ ਵਿਚੋਂ ਚੁਕਾਈ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਤੇ ਹੁਣ
ਤੱਕ 7 ਲੱਖ 17 ਹਜ਼ਾਰ 777 ਮੀਟਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ
ਪ੍ਰਬੰਧਨ ਲਈ ਇਨ ਸੀਟੂ ਜਾ ਐਕਸ ਸੀਟੂ ਤਕੀਨਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ
ਜੋ ਗੰਧਲੇ ਹੁੰਦੇ ਵਾਤਾਵਰਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਕਿਸਾਨਾਂ ਨੂੰ
ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਸਮੇਤ ਹੋਰ ਤਕਨੀਕੀ ਮਦਦ ਮੁਹੱਈਆ
ਕਰਵਾਉਣ ਲਈ ਵਟਸਐਪ ਨੰਬਰ 86999-84423 ਜਾਰੀ ਕੀਤਾ ਹੋਇਆ ਹੈ, ਜਿਸ ਉਤੇ ਕਿਸਾਨ
ਜ਼ਿਲ੍ਹੇ ਵਿੱਚ ਮੌਜੂਦ ਉਪਲਬਧ ਮਸ਼ੀਨਰੀ ਦੀ ਸੂਚੀ ਅਤੇ ਬਲਾਕ ਖੇਤੀਬਾੜੀ ਦਫ਼ਤਰ ਨਾਲ
ਰਾਬਤਾ ਕਰਨ ਲਈ ਸੰਪਰਕ ਨੰਬਰ ਸਮੇਤ ਆਈ-ਖੇਤ ਐਪ ਅਤੇ ਨਵੀਂ ਮਸ਼ੀਨਰੀ ਅਪਲਾਈ ਕਰਨ ਬਾਰੇ
ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...