ਬੰਗਾ 28 ਅਕਤੂਬਰ :- ਪੰਜਾਬੀ ਸਾਹਿਤ ਸਭਾ ਖਟਕੜ ਕਲਾਂ (ਬੰਗਾ) ਵੱਲੋਂ ਘੁਮੱਕੜਾਂ ਅਤੇ ਸੈਲਾਨੀਆਂ ਦਾ ਮੇਲਾ ਕੀਤਾ ਜਾ ਰਿਹਾ ਹੈ। ਇਹ ਸਮਾਗਮ ਬੀਬੀ ਅਮਰ ਕੌਰ ਯਾਦਗਾਰੀ ਹਾਲ ਖਟਕੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 30 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਹੋਵੇਗਾ। ਸਾਹਿਤ ਸਭਾ ਦੇ ਸਰਪ੍ਰਸਤ ਹਰਬੰਸ ਹੀਉਂ, ਸਲਾਹਕਾਰ ਦੀਪ ਕਲੇਰ, ਪ੍ਰਧਾਨ ਮੋਹਣ ਬੀਕਾ, ਜਨਰਲ ਸਕੱਤਰ ਤਲਵਿੰਦਰ ਸ਼ੇਰਗਿੱਲ, ਗੁਰਦੀਪ ਸੈਣੀ, ਸ਼ਿੰਗਾਰਾ ਲੰਗੇਰੀ ਅਤੇ ਕ੍ਰਿਸ਼ਨ ਹੀਉਂ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਦਸਿਆ ਕਿ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਰਮਜੀਤ ਸਿੰਘ ਧੰਜਲ ਉਪ ਆਬਕਾਰੀ ਤੇ ਕਰ ਕਮਿਸ਼ਨਰ, ਜਲੰਧਰ ਮੰਡਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪੀ. ਆਰ. ਸੌਂਧੀ ਅੰਤਰਰਾਸ਼ਟਰੀ ਕੁਸ਼ਤੀ ਕੋਚ ਅਤੇ ਮਹਿਮਾਨ ਵਜੋਂ ਮਲਕੀਤ ਹੱਪੋਵਾਲ ਐਸ ਡੀ ਓ ਸ਼ਿਰਕਤ ਕਰਨਗੇ। ਪ੍ਰਧਾਨਗੀ ਮੰਡਲ ਵਿਚ ਜਸ ਮੰਡ, ਜਗਤਾਰ ਮਿਸਤਰੀ, ਹਰਜਿੰਦਰ ਅਨੂਪਗੜ੍ਹ ਅਤੇ ਯਾਦਵਿੰਦਰ ਸਿੰਘ ਵਿਰਕ ਸ਼ਾਮਿਲ ਹੋਣਗੇ। ਇਸ ਸਮਾਗਮ ਦੌਰਾਨ ਅੰਮ੍ਰਿਤਪਾਲ ਸਿੰਘ ਤੇ ਅਮਨਜੋਤ ਕੌਰ ਸਾਈਕਲਿਸਟ ਜੋੜੀ, ਬੂਟਾ ਸਿੰਘ ਸੰਪਾਦਕ "ਘੁਮੱਕੜਨਾਮਾ", ਪ੍ਰੋ. ਜਗਵਿੰਦਰ ਸਿੰਘ ਮੁਕੰਦਪੁਰ, ਪ੍ਰੋ. ਤੇਜਿੰਦਰ ਸਿੰਘ ਮਾਹਿਲਪੁਰ, ਹਰਦੀਪ ਕੁਲਾਮ, ਅਵਤਾਰ ਸਿੰਘ ਸੰਧੂ, ਮਨਜੀਤ ਕੌਰ ਬੋਲਾ, ਆਰ ਸੀ ਐਫ਼ ਟਰੈਕਿੰਗ ਐਸੋਸੀਏਸ਼ਨ ਕਪੂਰਥਲਾ, ਹਾਇਕ ਐਂਡ ਟਰੈਕ ਕਲੱਬ ਹੁਸ਼ਿਆਰਪੁਰ ਅਤੇ ਡਿਸਕਵਰਿੰਗ ਇੰਡੀਆ ਟੂਰਿਸਟ ਗਰੁੱਪ ਗੜ੍ਹਸ਼ੰਕਰ ਨੂੰ ਸਨਮਾਨਿਤ ਕੀਤਾ ਜਾਵੇਗਾ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...