ਹੁਸ਼ਿਆਰਪੁਰ, 15 ਅਕਤੂਬਰ: ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਦੀਆਂ ਜਿਹੜੀਆਂ ਸੜਕਾਂ ਕੁਝ ਥਾਵਾਂ ਤੋਂ ਟੂਟੀਆਂ ਹਨ, ਉਨ੍ਹਾਂ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ। ਉਹ ਅੱਜ ਦੁਸਹਿਰਾ ਗਰਾਊਂਡ ਨੇੜੇ ਸ਼੍ਰੀ ਸ਼ਨੀ ਦੇਵ ਮੰਦਰ ਤੋਂ ਡਰਾਮਾ ਸਟੇਜ ਨਵੀ ਆਬਾਦੀ ਤੱਕ 17.67 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸ਼੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸ਼ਹਿਰ ਵਿਚ ਕਿਤੇ ਵੀ ਸੜਕ ਟੁੱਟੀ ਨਹੀਂ ਰਹਿਣੀ ਚਾਹੀਦੀ ਅਤੇ ਜਿਥੇ ਵੀ ਮੁਰੰਮਤ ਦੀ ਜ਼ਰੂਰਤ ਹੈ, ਉਥੇ ਪਹਿਲ ਦੇ ਆਧਾਰ 'ਤੇ ਸੜਕ ਨੂੰ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਸ਼ਹਿਰ ਦਾ ਬੁਨਿਆਦੀ ਢਾਂਚਾ ਮਜ਼ਬੂਤ ਬਣਾਇਆ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਊਸ਼ਾ ਰਾਣੀ ਬੀਟਨ, ਪ੍ਰਦੀਪ ਕੁਮਾਰ ਬਿੱਟੂ, ਵਿਜੇ ਅਗਰਵਾਲ, ਐਕਸੀਅਨ ਕੁਲਦੀਪ ਸਿੰਘ, ਪ੍ਰਦੀਪ ਕਪੂਰ, ਸੁਰਿੰਦਰ ਕੁਮਾਰ ਬੀਟਨ, ਅਜੇ ਸ਼ਰਮਾ, ਵਿਨੇ ਕੁਮਾਰ, ਵਰਿੰਦਰ ਵੈਦ, ਸੁਮੇਸ਼ ਸੋਨੀ ਵੀ ਮੌਜੂਦ ਸਨ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...