ਅੰਮ੍ਰਿਤਸਰ 15 ਅਕਤੂਬਰ :- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2022 ਅਧੀਨ ਰਾਜ ਪੱਧਰੀ ਖੇਡਾਂ ਵਿੱਚ ਗੇਮ ਗੱਤਕਾ ਦਾ ਟੂਰਨਾਂਮੈਂਟ 15 ਅਕਤੂਬਰ ਤੋਂ 18 ਅਕਤੂਬਰ 2022 ਤੱਕ ਗੁਰੂ ਨਾਨਕ ਸਟੇਡੀਅਮ ਅੰਮਿ੍ਰਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਸ਼੍ਰੀ ਰਾਜ ਕਮਲ ਚੌਧਰੀ, ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ, ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਸ੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਰਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਣਬੀਰ ਸਿੰਘ ਮੂਧਲ ਦੀ ਰਹਿਨੁਮਾਈ ਹੇਠ ਗੇਮ ਗੱਤਕਾ ਦੇ ਸਟੇਟ ਪੱਧਰ ਟੂਰਨਾਂਮੈਟ ਦੀ ਅੱਜ਼ ਸੁਰੂਆਤ ਗੁਰੂ ਨਾਨਕ ਸਟੇਡੀਅਮ ਅੰਮਿ੍ਰਤਸਰ ਵਿਖੇ ਹੋਈ। ਸ਼੍ਰੀਮਤੀ ਜਸਮੀਤ ਕੌਰ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਨੇ ਜਾਣਕਾਰੀ ਦਿੰਦਿਆ ਦਸਿੱਆ ਕਿ ਅੱਜ ਅੰਡਰ 14 ਅਤੇ ਅੰਡਰ 17 ਸਾਲ ਲੜਕੇ ਅਤੇ ਲੜਕੀਆਂ ਦੇ ਟੂਰਨਾਂਮੈਂਟ ਕਰਵਾਏ ਗਏ। ਅੰ-14 ਲੜਕਿਆਂ ਦੇ ਸ਼ਸਤਰ ਪ੍ਰਦਰਸ਼ਨ ਟੀਮ ਈਵੈਂਟ ਵਿੱਚ ਜਿਲ੍ਹਾ ਮੋਹਾਲੀ ਨੇ ਪਹਿਲਾ ਸਥਾਨ ਅਤੇ ਅੰਮਿ੍ਰਤਸਰ ਜਿਲ੍ਹੇ ਦੀ ਟੀਮ ਨੇ ਦੂਜਾ ਸਥਾਨ ਅਤੇ ਮਲੇਰਕੋਟਲਾ ਦੀ ਟੀਮ ਤੀਜੇ, ਗੁਰਦਾਸਪੁਰ ਜਿਲ੍ਹੇ ਦੀ ਟੀਮ ਚੌਥੇ ਸਥਾਨ ਤੇ ਰਹੀ। ਅੰ-14 ਲੜਕੀਆਂ ਦੇ ਸ਼ਸਤਰ ਪ੍ਰਦਰਸ਼ਨ ਟੀਮ ਈਵੈਂਟ ਵਿੱਚ ਜਿਲ੍ਹਾ ਮਲੇਰਕੋਟਲਾ ਦੀ ਟੀਮ ਨੇ ਪਹਿਲਾ, ਹੁਸਿਆਰਪੁਰ ਦੀ ਟੀਮ ਨੇ ਦੂਜਾ, ਲੁਧਿਆਣਾ ਦੀ ਟੀਮ ਨੇ ਤੀਜਾ ਅਤੇ ਗੁਰਦਾਸਪੁਰ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਅੰ-14 ਲੜਕੀਆਂ ਦੇ ਸ਼ਸਤਰ ਪ੍ਰਦਰਸ਼ਨ ( ਵਿਅਕਤੀਗਤ) ਈਵੈਂਟ ਵਿੱਚ ਮਲੇਰਕੋਟਲਾ ਦੀ ਟੀਮ ਨੇ ਪਹਿਲਾ ਸਥਾਨ, ਲੁਧਿਆਣਾ ਦੀ ਟੀਮ ਨੇ ਦੂਜਾ, ਜਲੰਧਰ ਦੀ ਟੀਮ ਨੇ ਤੀਜਾ ਸਥਾਨ ਅਤੇ ਤਰਨਤਾਰਨ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...