ਨਵਾਂਸ਼ਹਿਰ, 7 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗ ੳਡਾਉਣ ਲਈ ਵਰਤੀ ਜਾਂਦੀ ਚਾਈਨਾ ਡੋਰ (ਨਾਈਲੋਨ/ਸਿੰਥੈਟਿਕ/ਪਲਾਸਟਿਕ ਧਾਗਾ) ਦੀ ਵਰਤੋਂ 'ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਮਨਾਹੀ ਕੀਤੀ ਹੈ।ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਡੋਰ ਮਜ਼ਬੂਤ, ਪੱਕੀ ਤੇ ਨਾ-ਗਲਣਸ਼ੀਲ ਹੋਣ ਕਾਰਨ ਜਿੱਥੇ ਮਨੁੱਖਾਂ, ਪਸ਼ੂ-ਪੰਛੀਆਂ ਲਈ ਘਾਤਕ ਹੈ ਉੱਥੇ ਵਾਤਾਵਰਣ ਲਈ ਵੀ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਤਾਂ ਦੇ ਮੱਦੇਨਜ਼ਰ ਇਸ ਦੇ ਪਤੰਗ ਉਡਾਉਣ 'ਚ ਉਪਯੋਗ ਨੂੰ ਬੰਦ ਕਰਨ ਲਈ ਜ਼ਿਲ੍ਹੇ 'ਚ ਇਸ ਦੇ ਨਿਰਮਾਣ, ਵੇਚਣ, ਭੰਡਾਰ ਕਰਨ, ਖਰੀਦਣ, ਸਪਲਾਈ ਕਰਨ, ਬਾਹਰੋਂ ਆਯਾਤ ਕਰਨ ਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਾਈ ਜਾਂਦੀ ਹੈ।ਇਹ ਹੁਕਮ 10 ਅਕਤੂਬਰ 20 22 ਤੋਂ 9 ਅਪਰੈਲ 2023 ਤੱਕ ਲਾਗੂ ਰਹਿਣਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...