ਅੰਮਿ੍ਤਸਰ, 1 ਅਕਤੂਬਰ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਲੰਧਰ ਤੋਂ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ 'ਵਿਸ਼ਾਲ ਤੀਰਥ ਯਾਤਰਾ' ਦੇ ਅੰਮਿ੍ਤਸਰ ਪੁੱਜਣ ਮੌਕੇ ਸਵਾਗਤ ਕਰਦਿਆਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ।ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਅਯੋਜਿਤ ਇਸ ਯਾਤਰਾ ਵਿਚ ਆਪਣੇ ਸੰਬੋਧਨ ਦੌਰਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਇਸ ਪਵਿੱਤਰ ਮੌਕੇ ਸਾਨੂੰ ਸਾਰੇ ਬੱਚਿਆਂ ਨੂੰ ਸਿੱਖਿਆ ਦੇਣੀ ਯਕੀਨੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ, ਜੋ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਸ੍ਰੀ ਪਰਗਟ ਨਾਥ, ਸੰਤ ਨਿਰਮਲ ਦਾਸ ਬਾਬੇ ਜੌੜੇ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਵੀ ਮੌਜੂਦ ਸਨ। ਇਸ ਮੌਕੇ ਤੀਰਥ ਯਾਤਰਾ ਵਿੱਚ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਿਲ ਹੋਏ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...