ਨਵਾਂਸ਼ਹਿਰ 22 ਅਕਤੂਬਰ : ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਕੇ ਦੀਵਾਲੀ ਦਾ ਵੱਡਮੁੱਲਾ ਤੋਹਫ਼ਾ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਅਤੇ ਪਾਰਟੀ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਲੰਮੇ ਸਮੇਂ ਤੋਂ ਅਹਿਮ ਮੰਗ ਨੂੰ ਪੂਰਾ ਕਰਦਿਆਂ ਦੀਵਾਲੀ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਦੀਵਾਲੀ ਦੇ ਤਿਉਹਾਰ ਉਤੇ ਸ਼ਾਨਦਾਰ ਤੋਹਫ਼ਾ ਦਿੱਤਾ ਹੈ। ਇਸ ਤੋਂ ਇਲਾਵਾ ਮਾਨ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਡੀਏ ਚੋਂ ਵੀ 6% ਕਿਸ਼ਤ ਜਾਰੀ ਕਰਕੇ ਮੁਲਾਜ਼ਮਾਂ ਨੂੰ ਦੋਹਰੀ ਖੁਸ਼ੀ ਦਿੱਤੀ ਗਈ ਹੈ। ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਮਾਨ ਸਰਕਾਰ ਦੇ ਇਸ ਇਤਿਹਾਸਕ ਫੈਸਲੇ ਤੋਂ ਹਰ ਮੁਲਾਜ਼ਮ ਬਾਗ਼ੋਂ ਬਾਗ਼ ਹੋ ਗਿਆ ਹੈ ਅਤੇ ਮੁਲਾਜ਼ਮਾਂ ਵੱਲੋਂ ਮਾਨ ਸਰਕਾਰ ਦਾ ਦਿੱਲੋ ਧੰਨਵਾਦ ਕੀਤਾ ਜਾ ਰਿਹਾ ਹੈ। ਸ ਭਗਵੰਤ ਸਿੰਘ ਮਾਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਦਿਆਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਈ ਅਹਿਮ ਫੈਸਲੇ ਕੀਤੇ ਹਨ ਅਤੇ ਮਾਨ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰਕੇ ਪਿਛਲੇ 75 ਸਾਲਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਮਰਪਿਤ ਹੈ ਅਤੇ ਪੰਜਾਬ ਨੂੰ ਹੱਸਦਾ ਵੱਸਦਾ ਅਤੇ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਇਤਿਹਾਸਿਕ ਜਿੱਤ ਦੀਆਂ ਵੀ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਨੌਜਵਾਨ ਮਾਨ ਸਰਕਾਰ ਦੇ ਲੋਕਪੱਖੀ ਕੰਮਾਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਲਈ ਤਿਆਰ ਹੋ ਚੁੱਕਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈ ਆਪ ਯੂਥ ਵਿੰਗ ਦੀ ਜਿੱਤ ਨੇ ਬੀਜੇਪੀ ਅਤੇ ਬਾਕੀ ਵਿਰੋਧੀ ਪਾਰਟੀਆਂ ਨੂੰ ਕੰਬਣੀ ਛੇੜ ਦਿੱਤੀ ਹੈ ਅਤੇ ਇਸ ਕ੍ਰਾਂਤੀਕਾਰੀ ਜਿੱਤ ਨਾਲ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਆਪ ਪਾਰਟੀ ਨੂੰ ਵੱਡੇ ਪੱਧਰ ਉੱਤੇ ਮਜਬੂਤੀ ਮਿਲੇਗੀ। ਜਲਵਾਹਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਇਮਾਨਦਾਰ ਸੋਚ ਕਰਕੇ ਪੰਜਾਬ ਤੋਂ ਬਾਅਦ ਹੁਣ ਗੁਜਰਾਤ ਵਿਚ ਵੀ ਆਪ ਦੀ ਸਰਕਾਰ ਬਣੇਗੀ ਅਤੇ ਮੋਦੀ ਦੇ ਹੰਕਾਰੀ ਕਿਲੇ ਨੂੰ ਢਾਉਣ ਲਈ ਗੁਜਰਾਤ ਦੇ ਲੋਕਾਂ ਨੇ ਕਮਰ ਕੱਸ ਲਈ ਹੈ। ਇਸ ਮੌਕੇ ਜਲਵਾਹਾ ਨੇ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਮਾਨ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਾਲੇ ਫੈਸਲੇ ਨੂੰ ਇਤਿਹਾਸਕ ਅਤੇ ਕ੍ਰਾਂਤੀਕਾਰੀ ਫੈਸਲਾ ਦੱਸਿਆ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...