Tuesday, 11 October 2022

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਬਦਲਾਅ ਨਹੀਂ ਬਦਲਾ ਲਊ ਸਰਕਾਰ-ਪੈਨਸ਼ਨਰ

ਤਨਖ਼ਾਹ ਕਮਿਸ਼ਨ ਵੱਲੋਂ ਸੁਝਾਏ ਗੁਣਾਂਕ ਅਨੁਸਾਰ ਪੈਨਸ਼ਨਾਂ ਸੋਧੀਆਂ ਜਾਣ, ਕੋਰੋਨਾ ਬਹਾਨੇ ਦਰਜ ਕੀਤੇ ਪੁਲਿਸ ਕੇਸ ਰੱਦ ਕੀਤੇ ਜਾਣ

ਨਵਾਂਸ਼ਹਿਰ 11 ਅਕਤੂਬਰ :  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ  ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂ ਸ਼ਹਿਰ ਵਿਖੇ ਹੋਈ। ਮੀਟਿੰਗ ਵਿੱਚ ਜੀਤ ਲਾਲ ਗੋਹਲੜੋਂ, ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ ਸਾਬਕਾ ਬੀਪੀਈਓ, ਹਰਬੰਸ ਸਿੰਘ ਗੋਹਲੜੋਂ, ਅਸ਼ੋਕ ਕੁਮਾਰ ਵਿੱਤ ਸਕੱਤਰ, ਸੁੱਚਾ ਰਾਮ ਸਾਬਕਾ ਬੀਪੀਈਓ, ਇਕਬਾਲ ਸਿੰਘ ਪ੍ਰਿੰਸੀਪਲ, ਅਸ਼ੋਕ ਕੁਮਾਰ ਪ੍ਰਿੰਸੀਪਲ, ਹਰਭਜਨ ਸਿੰਘ ਭਾਵੜਾ, ਭਲਵਿੰਦਰ ਪਾਲ ਛੋਕਰਾਂ, ਰਾਮ ਪਾਲ, ਰੇਸ਼ਮ ਲਾਲ, ਦੀਦਾਰ ਸਿੰਘ, ਸਰਵਣ ਰਾਮ ਸੁਪਰਡੈਂਟ, ਹਰਮੇਸ਼ ਲਾਲ ਰਾਣੇਵਾਲ ਅਤੇ ਨਿਰਮਲ ਦਾਸ ਨੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਰਕਾਰ ਦੀ ਬਦਨੀਤੀ ਦੀ ਚਰਚਾ ਕੀਤੀ। ਬੁਲਾਰਿਆਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵੱਲੋਂ 10 ਸਤੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਗਈ ਰੋਸ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਲਾਅ ਦੀ ਬਜਾਏ ਵੱਡੀ ਬਹੁਸੰਮਤੀ ਕਾਰਨ ਪੰਜਾਬ ਦੇ ਪੈਨਸ਼ਨਰਾਂ, ਮੁਲਾਜ਼ਮਾਂ ਅਤੇ ਲੋਕਾਂ ਲਈ ਬਦਲਾ ਲਊ ਸਰਕਾਰ ਨਜ਼ਰ ਆ ਰਹੀ ਹੈ। ਜਿਸ ਨੇ ਪੈਨਸ਼ਨਰਾਂ ਲਈ ਤਨਖ਼ਾਹ ਕਮਿਸ਼ਨ ਵੱਲੋਂ ਸਿਫ਼ਾਰਿਸ਼ ਕੀਤਾ ਗੁਣਾਂਕ ਵੀ ਨਹੀਂ ਦਿੱਤਾ ਗਿਆ। ਕੌੜੀ ਵੇਲ ਵਾਂਗ ਨਿੱਤ ਵਧਦੀ ਮਹਿੰਗਾਈ ਦੇ ਬਾਵਜੂਦ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਇਆ ਨਹੀਂ ਦਿੱਤਾ ਜਾ ਰਿਹਾ। ਪੈਨਸ਼ਨਾਂ ਸਬੰਧੀ ਵੱਖ ਵੱਖ ਬੈਂਕਾਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਗਈ ਜਿਸ ਦੇ ਹੱਲ ਲਈ ਬੈਂਕ ਅਧਿਕਾਰੀਆਂ ਨੂੰ ਵਫ਼ਦ ਦੇ ਰੂਪ ਵਿੱਚ ਮਿਲਣ ਦਾ ਫ਼ੈਸਲਾ ਕੀਤਾ ਗਿਆ।  ਮੀਟਿੰਗ ਵਿੱਚ ਪੰਜਾਬ ਦੇ ਜਨਤਕ ਖੇਤਰ ਦੇ ਸਮੁੱਚੇ ਅਦਾਰਿਆਂ ਵਿੱਚ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਜੋ ਲੋਕਾਂ ਨੂੰ ਸੇਵਾਵਾਂ ਦੇ ਰਹੇ ਹਨ, ਨੂੰ ਤੁਰੰਤ ਰੈਗੂਲਰ ਕਰਨ ਦੀ ਮੰਗ ਕੀਤੀ। ਪਿਛਲੀ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਧੋਖਾ ਰੱਦ ਕਰ ਕੇ ਜਨਵਰੀ 2016 ਨੂੰ 125% ਬਣਦੇ ਮਹਿੰਗਾਈ ਭੱਤੇ ਨਾਲ 2.72 ਦੇ ਗੁਣਾਂਕ ਨਾਲ ਪੈਨਸ਼ਨ ਦੁਹਰਾਈ ਕਰਨ, ਕੇਂਦਰੀ ਪੈਟਰਨ ਤੇ ਡੀਏ ਦੇ ਬਕਾਏ ਦੇਣ, 20 ਸਾਲ ਦੀ ਸੇਵਾ ਵਾਲੇ ਮੁਲਾਜ਼ਮਾਂ ਨੂੰ ਪੂਰੀ ਪੈਨਸ਼ਨ ਦਾ ਲਾਭ ਦੇਣ, ਕੈਸ਼ ਲੈਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ ਦੀ ਮੰਗ ਕੀਤੀ।  ਜ਼ਿਲ੍ਹੇ ਵਿੱਚ ਕੋਰੋਨਾ ਦੇ ਬਹਾਨੇ ਬਣਾਏ ਗਏ ਪੁਲਿਸ ਕੇਸਾਂ ਨੂੰ ਹੁਣ ਤੱਕ ਰੱਦ ਨਾ ਕਰਨ ਦੀ ਨਿਖੇਧੀ ਕੀਤੀ ਗਈ।  ਮੀਟਿੰਗ ਵਿਚ ਸੁਰਜੀਤ ਰਾਮ, ਕ੍ਰਿਸ਼ਨ ਲਾਲ, ਜੋਗਾ ਸਿੰਘ, ਅਮਰਜੀਤ ਸਿੰਘ, ਸਰੂਪ ਲਾਲ, ਬਖਤਾਵਰ ਸਿੰਘ, ਸੁਰਜੀਤ ਰਾਮ, ਅਵਤਾਰ ਸਿੰਘ, ਰਾਮ ਸਿੰਘ, ਧਰਮ ਪਾਲ, ਜੋਗਿੰਦਰ ਪਾਲ,  ਤੇਜਾ ਸਿੰਘ, ਅਵਤਾਰ ਸਿੰਘ ਛੋਕਰਾਂ, ਮਲਕੀਤ ਸਿੰਘ, ਪਿਆਰਾ ਸਿੰਘ, ਜਸਬੀਰ ਸਿੰਘ, ਮਹਿੰਗਾ ਸਿੰਘ, ਆਤਮਾ ਸਿੰਘ, ਰਾਮ ਲਾਲ, ਸੁੱਖ ਚੰਦ, ਭੁਪਿੰਦਰ ਸਿੰਘ, ਠਾਕਰ ਸਿੰਘ, ਜਰਨੈਲ ਸਿੰਘ, ਰਾਵਲ ਸਿੰਘ, ਹਰਮੇਸ਼ ਲਾਲ, ਪ੍ਰੇਮ ਚੰਦ ਰਤਨ, ਕ੍ਰਿਸ਼ਨ ਲਾਲ, ਮਹਿੰਗਾ ਰਾਮ, ਲਲਿਤ ਕੁਮਾਰ ਸ਼ਰਮਾ, ਈਸ਼ਵਰ ਚੰਦਰ, ਗੁਰਦਿਆਲ ਸਿੰਘ, ਕੇਵਲ ਰਾਮ, ਹਰਭਜਨ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME