ਨੈਸ਼ਨਲ ਤੇ ਸਰਕਲ ਸਟਾਇਲ ਕਬੱਡੀ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ 'ਚ ਹੋਣਗੇ-ਗੁਰਲਾਲ ਘਨੌਰ
ਪਟਿਆਲਾ, 14 ਅਕਤੂਬਰ : 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਵੱਖ-ਵੱਖ ਖੇਡਾਂ ਦੇ
ਮੁਕਾਬਲੇ 15 ਅਕਤੂਬਰ ਤੋਂ ਪਟਿਆਲਾ ਵਿਖੇ ਕਰਵਾਏ ਜਾਣਗੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ
ਅਤੇ ਖੇਡ ਵਿਭਾਗ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਖੇਡ
ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਰਾਜ ਭਰ ਤੋਂ ਵੱਡੀ ਗਿਣਤੀ ਖਿਡਾਰੀ ਪਟਿਆਲਾ ਵਿਖੇ
ਪੁੱਜ ਚੁੱਕੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ
ਨਿਵਾਸੀਆਂ ਨੂੰ ਇਸ ਖੇਡ ਟੂਰਨਾਮੈਂਟ ਦਾ ਆਨੰਦ ਮਾਣਨ ਦਾ ਖੁੱਲ੍ਹਾ ਸੱਦਾ ਦਿੱਤਾ। ਇਸੇ
ਦੌਰਾਨ ਪੰਜਾਬੀ ਯੂਨੀਵਰਸਿਟੀ ਵਿਖੇ ਹੋਣ ਵਾਲੇ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਦਾ
ਜਾਇਜ਼ਾ ਲੈਣ ਮਗਰੋਂ ਕੌਮਾਂਤਰੀ ਕਬੱਡੀ ਖਿਡਾਰੀ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਦੱਸਿਆ
ਕਿ ਪੰਜਾਬੀ ਯੂਨੀਵਰਸਿਟੀ ਵਿਖੇ ਨੈਸ਼ਨਲ ਅਤੇ ਸਰਕਲ ਸਟਾਇਲ ਕਬੱਡੀ ਮੁਕਾਬਲਿਆਂ ਵਿੱਚ 8
ਵਰਗਾਂ ਦੇ 5000 ਦੇ ਕਰੀਬ ਲੜਕੇ ਤੇ ਲੜਕੀਆਂ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ
ਕਿ ਪੰਜਾਬੀ ਯੂਨੀਵਰਸਿਟੀ ਵਿਖੇ ਸਵੇਰੇ 10 ਵਜੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ
ਜੌੜਾਮਾਜਰਾ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਉਣ ਲਈ ਪੁੱਜਣਗੇ। ਗੁਰਲਾਲ ਘਨੌਰ ਨੇ
ਸਮੂਹ ਜ਼ਿਲ੍ਹਾ ਨਿਵਾਸੀਆਂ ਤੇ ਖੇਡ ਪ੍ਰੇਮੀਆਂ ਨੂੰ ਸੱਦਾ ਦਿੱਤਾ ਕਿ ਉਹ ਖਿਡਾਰੀਆਂ ਦੀ
ਹੌਂਸਲਾ ਅਫ਼ਜ਼ਾਈ ਲਈ ਇਨ੍ਹਾਂ ਮੁਕਾਬਲਿਆਂ ਦਾ ਹਿੱਸਾ ਜਰੂਰ ਬਣਨ। ਉਨ੍ਹਾਂ ਦੱਸਿਆ ਕਿ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਅੰਦਰ
ਖੇਡਾਂ ਦੀ ਚਿਣਗ ਪੈਦਾ ਕਰਨ ਲਈ ਸ਼ੁਰੂ ਕੀਤੀਆਂ 'ਖੇਡਾਂ ਵਤਨ ਪੰਜਾਬ ਦੀਆਂ' ਪੰਜਾਬ ਦੀ
ਜਵਾਨੀ ਨੂੰ ਨਵੀਂ ਦਿਸ਼ਾ ਦੇਣ ਵਿੱਚ ਸਫ਼ਲ ਹੋਣਗੀਆਂ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ
ਦੱਸਿਆ ਕਿ 15 ਅਕਤੂਬਰ ਤੋਂ 22 ਅਕਤੂਬਰ ਤੱਕ ਕਬੱਡੀ ਸਰਕਲ ਤੇ ਨੈਸ਼ਨਲ ਸਟਾਇਲ ਅਤੇ
ਆਰਚਰੀ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਵਿਖੇ ਜਦਕਿ ਫੈਂਸਿੰਗ, ਖੋ-ਖੋ, ਬਾਕਸਿੰਗ
ਤੇ ਪਾਵਰ ਲਿਫ਼ਟਿੰਗ ਦੇ ਮੁਕਾਬਲੇ ਪੋਲੋ ਗਰਾਊਂਡ ਵਿਖੇ ਕਰਵਾਏ ਜਾਣਗੇ। ਇਸ ਮੌਕੇ
ਜ਼ਿਲ੍ਹਾ ਖੇਡ ਅਫ਼ਸਰ ਸ਼ਾਸਵਤ ਰਾਜਦਾਨ ਨੇ ਦੱਸਿਆ ਕਿ ਅੰਮ੍ਰਿਤਸਰ, ਸੰਗਰੂਰ, ਬਰਨਾਲਾ ਤੇ
ਮੋਹਾਲੀ ਵਿਖੇ ਹੋਣ ਵਾਲੇ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ
ਲੈਣ ਲਈ 650 ਖਿਡਾਰੀਆਂ ਨੂੰ ਪਟਿਆਲਾ ਜ਼ਿਲ੍ਹੇ ਤੋਂ ਵੀ ਰਵਾਨਾ ਕੀਤਾ ਗਿਆ ਹੈ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...