ਅੰਮ੍ਰਿਤਸਰ, 15 ਅਕਤੂਬਰ : ਸ਼ਹਿਰ ਦੇ ਹੁੰਦੇ ਵਿਕਾਸ ਅਤੇ ਇਮਾਰਤਾਂ ਦੀ ਵੱਧ ਰਹੀ ਉਚਾਈ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ ਨੂੰ ਅਪਗ੍ਰੇਡ ਕਰਨ ਲਈ ਸਮਾਰਟ ਸਿਟੀ ਮਿਸ਼ਨ ਤਹਿਤ 8.50 ਕਰੋੜ ਦੀ ਲਾਗਤ ਨਾਲ ਖਰੀਦੀ ਗਈ ਏਰੀਅਲ ਲੈਡਰ ਹਾਈਡਰੌਲਿਕ ਪਲੇਟਫਾਰਮ ਮਸ਼ੀਨ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਮੌਜੂਦਗੀ ਵਿੱਚ ਨਗਰ ਨਿਗਮ ਨੂੰ ਸੌਂਪਿਆ। ਇਸ ਮੌਕੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 8.50 ਕਰੋੜ ਰੁਪਏ ਹੈ, ਜਿਸ ਵਿੱਚੋਂ 7 ਸਾਲ ਮਸ਼ੀਨ ਦਾ ਸੰਚਾਲਨ ਅਤੇ ਰੱਖ-ਰਖਾਅ ਅਤੇ ਪਹਿਲੇ 6 ਮਹੀਨਿਆਂ ਲਈ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਸ਼ੀਨ ਚਲਾਉਣ ਦੀ ਸਿਖਲਾਈ ਵੀ ਮਸ਼ੀਨ ਬਣਾਉਣ ਵਾਲੀ ਕੰਪਨੀ ਵੱਲੋਂ ਦਿੱਤੀ ਜਾਵੇਗੀ। ਸਮਾਰਟ ਸਿਟੀ ਮਿਸ਼ਨ ਤਹਿਤ ਫਾਇਰ ਬ੍ਰਿਗੇਡ ਵਿਭਾਗ ਵਲੋਂ ਪਹਿਲਾਂ ਹੀ ਪ੍ਰਾਪਤ ਕੀਤੇ ਗਏ ਵਾਟਰ ਬ੍ਰਾਊਜ਼ਰ ਟੈਂਡਰ ਨੂੰ ਇਸ ਮਸ਼ੀਨ ਨਾਲ ਜੋੜ ਕੇ ਲਗਭਗ 70 ਮੀਟਰ ਦੀ ਉਚਾਈ ਤੱਕ ਅੱਗ ਲੱਗਣ ਤੇ ਕਾਬੂ ਪਾਇਆ ਜਾ ਸਕੇਗਾ। ਇਸ ਮਸ਼ੀਨ ਰਾਹੀਂ ਅੱਗ ਲੱਗਣ ਵਾਲੀ ਇਮਾਰਤ ਦੇ ਬਾਹਰ 52 ਮੀਟਰ ਦੀ ਉਚਾਈ ਤੱਕ ਜਾ ਕੇ ਵੀ ਆਸਾਨੀ ਨਾਲ ਰੇਸਕੀਓ ਕੀਤਾ ਜਾ ਸਕਦਾ ਹੈ। ਇਹ ਮਸ਼ੀਨ ਇਨਫਰਾਰੈੱਡ ਤਕਨੀਕ ਨਾਲ ਲੈਸ ਹੈ, ਜਿਸ ਨਾਲ ਅੱਗ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ। ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਫਾਇਰ ਬ੍ਰਿਗੇਡ ਵਿਭਾਗ ਨੂੰ ਪਹਿਲ ਦੇ ਆਧਾਰ 'ਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਵੀ ਸਮਾਰਟ ਸਿਟੀ ਮਿਸ਼ਨ ਤਹਿਤ ਕਰੀਬ 4.5 ਕਰੋੜ ਰੁਪਏ ਦੀ ਲਾਗਤ ਨਾਲ ਫਾਇਰ ਬ੍ਰਿਗੇਡ ਵਿਭਾਗ ਨੂੰ ਆਧੁਨਿਕ ਉਪਕਰਨਾਂ ਨਾਲ ਅੱਪਗ੍ਰੇਡ ਕੀਤਾ ਗਿਆ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...