ਹੁਸ਼ਿਆਰਪੁਰ, 23 ਅਕਤੂਬਰ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ 'ਤੇ ਸੱਚ, ਅਧਰਮ 'ਤੇ ਧਰਮ ਅਤੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ 'ਤੇ ਸਿੱਖਾਂ ਨੂੰ ਇਤਿਹਾਸਕ 'ਬੰਦੀ ਛੋੜ ਦਿਵਸ' ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...