ਨਵਾਂਸ਼ਹਿਰ, 16 ਨਵੰਬਰ:ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋ ਜਾਰੀ ਹਦਾਇਤਾ ਅਤੇ ਮਨਜ਼ਿੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਮਿਤੀ 14 ਨਵੰਬਰ ਤੋਂ 20 ਨਵੰਬਰ 2022 ਤੱਕ ਆਂਗਨਵਾੜੀ ਸੈਂਟਰਾ ਵਿਖੇ “ਉਡਾਰੀਆਂ ਬਾਲ ਮੇਲੇ ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀ ਪੂਰਨ ਪੰਕਜ਼ ਸ਼ਰਮਾਂ , ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੜੋਆ ਵੱਲੋ ਆਂਗਨਵਾੜੀ ਸੈਂਟਰ, ਪਿੰਡ ਰੁੜਕੀ, ਬਲਾਕ ਸੜੋਆ ਵਿਖੇ ਰਸਮੀ ਸ਼ੁਰੂਆਤ ਕਰਦਿਆ ਹੋਇਆ ਜਾਣਕਾਰੀ ਦਿੱਤੀ ਗਈ ਕਿ ਇਸ ਮੇਲੇ ਤਹਿਤ ਬਾਲ ਵਿਕਾਸ ਦੇ ਕੇਂਦਰ ਬਿੰਦੂਆ ਨੂੰ ਮੁੱਖ ਰੱਖਦੇ ਹੋਏ ਵਿਭਾਗੀ ਸਡਿਊਲ ਅਨੁਸਾਰ ਆਂਗਨਵਾੜੀ ਸੈਂਟਰਾ ਵਿਖੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ।ਇਨ੍ਹਾਂ ਗਤੀਵਿਧੀਆ ਰਾਹੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆ ਨੂੰ ਬੱਚਿਆ ਦੇ ਚੰਗੇ ਪੌਸ਼ਣ ਪੱਧਰ ਅਤੇ ਚੰਗੀ ਸਿਹਤ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਵੱਲੋ ਬੱਚਿਾਆਂ ਦੇ ਹਾਜ਼ਰ ਮਾਪਿਆਂ ਅਤੇ ਆਮ ਜਨਤਾ ਨੂੰ ਬਾਲ ਵਿਕਾਸ ਮੇਲੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਅਤੇ ਕਿਹਾ ਗਿਆ ਕਿ ਇਸ ਬਾਲ ਮੇਲੇ ਵਿੱਚ ਭਾਗ ਲੈ ਕੇ “ਹਰ ਮਾਪੇ, ਹਰ ਗਲੀ, ਹਰ ਪਿੰਡ ਦੀ ਇਕੋ ਅਵਾਜ਼, ਹਰ ਬੱਚੇ ਦਾ ਹੋਵੇ ਸੰਪੂਰਨ ਵਿਕਾਸ” ਦੇ ਸੁਨੇਹੇ ਨੂੰ ਸਾਰਥਕ ਕਰਨ ਵਿੱਚ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਇਸ ਮੌਕੇ ਸ਼੍ਰੀਮਤੀ ਪਲਵਿੰਦਰ ਕੌਰ, ਸੁਪਰਵਾਈਜ਼ਰ, ਸ਼੍ਰੀਮਤੀ ਸੁਨੀਤਾ ਆਂਗਨਵਾੜੀ ਵਰਕਰ ਅਤੇ ਬੱਚਿਆ ਦੇ ਮਾਤਾ ਪਿਤਾ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...