11 ਦਸੰਬਰ ਨੂੰ ਹੋਵੇਗੀ ਪੰਜਾਬੀ ਪ੍ਰਬੋਧ ਪ੍ਰੀਖਿਆ
ਪਟਿਆਲਾ, 15 ਨਵੰਬਰ: ਭਾਸ਼ਾ ਵਿਭਾਗ ਦੇ ਸੰਯੁਕਤ ਨਿਰਦੇਸ਼ਕਾਂ ਡਾ. ਵੀਰਪਾਲ ਕੌਰ ਨੇ
ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ
ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ
ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ।
ਜਿਨ੍ਹਾਂ ਉਮੀਦਵਾਰਾਂ ਪਾਸ ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਹੀਂ ਹੈ, ਇਸ
ਵਿਭਾਗ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ ਮਿਤੀ 11 ਦਸੰਬਰ
(ਦਿਨ ਐਤਵਾਰ) ਨੂੰ ਲਈ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 06 ਦਸੰਬਰ
ਹੋਵੇਗੀ।
ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ
ਗੇਟ, ਪਟਿਆਲਾ ਵਿਖੇ ਹੋਵੇਗੀ ਅਤੇ ਪ੍ਰੀਖਿਆ ਦੀ ਫ਼ੀਸ ਦੋ ਹਜ਼ਾਰ ਰੁਪਏ ਹੋਵੇਗੀ ਜੋ ਕਿ
ਨਕਦ ਵਸੂਲ ਕੀਤੀ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ,
ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਦੇ ਅਸਲ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ
ਕਾਪੀਆਂ, ਇਕ 30x25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫ਼ਾਫ਼ਾ ਜਿਸ ਉਤੇ 30/- ਰੁਪਏ
ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫ਼ੋਟੋਆਂ ਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼
(ਜਿਨ੍ਹਾਂ ਵਿੱਚੋਂ ਦੋ ਫ਼ੋਟੋਆਂ ਗਜ਼ਟਿਡ ਅਫ਼ਸਰ ਵੱਲੋਂ ਤਸਦੀਕ ਕੀਤੀਆਂ ਹੋਣ) ਜਿਨ੍ਹਾਂ
ਦੀ ਬੈਕ ਗਰਾਊਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ।
ਉਨ੍ਹਾਂ ਦੱਸਿਆ ਕਿ ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ
ਫੋਨ ਨੰਬਰ 0175-2214469 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...