Friday, 18 November 2022
ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਵਿਸ਼ੇਸ਼ ਸੈਮੀਨਾਰ
ਨਵਾਂਸ਼ਹਿਰ 18 ਨਵੰਬਰ :- ਵਧੀਕ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਬਾਲ ਭਲਾਈ ਕਮੇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਜ਼ਿਲ੍ਹਾ ਬਾਲ ਅਫਸਰ ਮੈਡਮ ਕੰਚਨ ਅਰੋੜਾ ਅਤੇ ਚੇਅਰਪਰਸਨ ਸੋਨੀਆ ਐਂਗਰਿਸ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ| ਜਿਲਾ ਬਾਲ ਅਫਸਰ ਮੈਡਮ ਕੰਚਨ ਅਰੋੜਾ ਵੱਲੋਂ ਬੱਚਿਆਂ ਨੂੰ ਕਿਹਾ ਕਿ ਬਾਲ ਮਜ਼ਦੂਰੀ ਅਤੇ ਬਾਲ ਵਿਆਹ ਇੱਕ ਕਾਨੂੰਨੀ ਅਪਰਾਧ ਹੈ ਅਤੇ ਇਸ ਅਧੀਨ ਬੱਚੇ ਨੂੰ ਬਾਲ ਜੇਲ ਵਿੱਚ ਸੱਤ ਸਾਲ ਲਈ ਸਜ਼ਾ ਹੋ ਸਕਦੀ ਹੈ ਵੀ ਉਨ੍ਹਾਂ ਨੇ ਬੱਚਿਆਂ ਨੂੰ ਬਾਲ ਸੁਰੱਖਿਆ ਹੈਲਪਲਾਈਨ ਦੇ ਨੰਬਰ ਦੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬਾਲ ਵਿਆਹ ਜਾਂ ਬਾਲ ਮਜ਼ਦੂਰੀ ਕਰਨ ਵਾਲੇ ਦੀ ਸੂਚਨਾ ਦਿੰਦਾ ਹੈ ਤਾਂ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਬੱਚਿਆਂ ਵੱਲੋਂ ਕਵਿਤਾ ਉਚਾਰਨ, ਗਾਣਾ ਗਾ ਕੇ,ਪੋਸਟਰ ਮੇਕਿੰਗ ਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ।ਵਧੀਆ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਬਾਲ ਅਫਸਰ ਵੱਲੋਂ ਸਨਮਾਨਿਤ ਵੀ ਕੀਤਾ ਗਿਆ।ਕਮੇਟੀ ਦੀ ਚੇਅਰਪਰਸਨ ਮੈਡਮ ਸੋਨੀਆ ਐਂਗਰਿਸ ਨੇ ਬੱਚਿਆਂ ਤੋਂ ਮੌਕੇ ਤੇ ਕਈ ਸਵਾਲ ਪੁੱਛੇ,ਜ਼ਿਲਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਵੱਲੋਂ ਵੀ ਬੱਚਿਆਂ ਨੂੰ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਲਈ ਸੁਚੇਤ ਅਤੇ ਜਾਗਰੂਕ ਕੀਤਾ।ਟੀਮ ਵੱਲੋਂ ਵਧੀਆ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਮੌਕੇ ਤੇ ਇਨਾਮ ਦਿੱਤੇ ਗਏ।ਬਾਲ ਵਿਕਾਸ ਤੇ ਭਲਾਈ ਟੀਮ ਵੱਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਸਕੂਲ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਵੱਲੋਂ ਆਈ ਹੋਈ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਤੇ ਸਾਰੇ ਅਫਸਰਾਂ ਨੂੰ ਮੋਮੈਂਟੋ ਦੇ ਕੇ ਸਨਮਾਨਤ ਕੀਤਾ। ਵਾਇਸ ਪ੍ਰਿੰਸੀਪਲ ਮੈਡਮ ਗੁਨੀਤ ਵੱਲੋਂ ਬੱਚਿਆਂ ਨੂੰ ਟੀਮ ਵੱਲੋਂ ਪੇਸ਼ ਕੀਤੇ ਗਏ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਗੱਲ ਕਹੀ। ਇਸ ਮੌਕੇ ਤੇ ਸਕੂਲ ਦੇ ਮੈਡਮ ਸਪਨਾ, ਪਰਮਿੰਦਰ ਸਿੰਘ,ਪਰਦੀਪ ਸਿੰਘ, ਬਲਦੀਪ ਸਿੰਘ, ਪ੍ਰਦੀਪ ਕੌਰ, ਕਰਨੈਲ ਸਿੰਘ, ਹਰਿੰਦਰ ਸਿੰਘ, ਸੁਮੀਤ ਸੋਢੀ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਮੀਨਾ ਰਾਣੀ, ਜਸਵਿੰਦਰ ਕੌਰ ਤੇ ਕਮਲਜੀਤ ਕੌਰ ਆਦਿ ਹਾਜ਼ਰ ਸਨ|
By
EDITER
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...