Thursday, 10 November 2022

ਸਰਕਾਰੀ ਸਕੂਲ ਦੀ ਵਿਦਿਆਰਥਣ ਕੋਮਲ ਪ੍ਰੀਆ ਨੂੰ ਐੱਮ ਬੀ ਬੀ ਐੱਸ ਦੇ ਵੱਕਾਰੀ ਕੋਰਸ ਵਿੱਚ ਦਾਖ਼ਲਾ ਮਿਲਣ 'ਤੇ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਸਨਮਾਨਿਤ

ਨਵਾਂਸ਼ਹਿਰ 10 ਨਵੰਬਰ:- ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੈਕੰਡਰੀ ਸਿੱਖਿਆ ਰਾਜੇਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਵਰਿੰਦਰ ਕੁਮਾਰ ਵੱਲੋਂ ਕੋਮਲ ਪ੍ਰੀਆਪੁੱਤਰੀ ਗੁੁਰਨਾਮ ਦਾਸ ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਮੈਡੀਕਲ ਦੀ ਵਿਦਿਆਰਥਣ ਸੀ ਨੇ ਨੀਟ ਦੀ ਪ੍ਰੀਖਿਆ ਵਿੱਚ ਮੈਰਿਟ ਆਧਾਰਿਤ ਸਰਕਾਰੀ ਕੋਟੇ ਵਿੱਚ PIMS ਜਲੰਧਰ ਵਿਖੇ ਐਮ.ਬੀ.ਬੀ.ਐਸ. ਵਿੱਚ ਦਾਖ਼ਲਾ ਪ੍ਰਾਪਤ ਕਰਨ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਰਜੇਸ਼ ਕੁੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਸ ਮੌਕੇ ਤੇ ਵਧਾਈ ਦਿੱਤੀ ਤੇ ਰੌਸ਼ਨ ਭਵਿੱਖ ਦੀ ਕਾਮਨਾ ਕਰਦੇ ਹੋਏ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਵੀ ਕਿਸੇ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਤੋਂ ਘੱਟ ਨਹੀਂ ਹਨ ਉਹ ਵੀ ਆਪਣੇ ਦ੍ਰਿੜ੍ਹ ਇਰਾਦੇ ਨਾਲ ਉੱਚੇ ਮੁੁਕਾਮ ਹਾਸਲ ਕਰ ਸਕਦੇ ਹਨ ਅਤੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਅਤੇ ਵਾਧੂ ਖਰਚੇ ਦੀ ਬੱਚਤ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਇਆ ਜਾਵੇ। ਇਸ ਮੌਕੇ ਤੇ ਸੁਖਵਿੰਦਰ ਲਾਲ ਬੀ.ਐਮ ਸਾਇੰਸ, ਨੀਲ ਕਮਲ ਉੁਪ- ਕੋਆਰਡੀਨੇਟਰ , ਗੁਰਨਾਮ ਦਾਸ ਮਾਹੀ ਬੀ.ਐੱਮ ਗਣਿਤ, ਸਰੋਜ ਬਾਲਾ ਆਦਿ ਨੇ ਵੀ ਬੱਚੀ ਦੇ ਉੁਜਵਲ ਭਵਿੱਖ ਲਈ ਕਾਮਨਾ ਕੀਤੀ ਅਤੇ ਹੋਰ ਲਗਨ ਨਾਲ ਪੜ੍ਹਨ ਲਈ ਪ੍ਰੇਰਿਆ ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME