Wednesday, 16 November 2022

ਥਾਣਾ ਸਦਰ ਦੇ ਮੁਖੀ ਮੈਡਮ ਨਰੇਸ਼ ਕੁਮਾਰੀ ਵੱਲੋਂ ਲੰਗੜੋਆ ਸਕੂਲ ਦੇ ਬੱਚਿਆਂ ਨਾਲ ਕੀਤੀ ਵਿਸ਼ੇਸ਼ ਮਿਲਣੀ

ਨਵਾਂਸ਼ਹਿਰ  17 ਨਵੰਬਰ: ਅੱਜ ਐਸ ਐਚ ਓ ਥਾਣਾ ਸਦਰ ਨਵਾਂਸ਼ਹਿਰ ਮੈਡਮ ਨਰੇਸ਼ ਕੁਮਾਰੀ ਵਲੋਂ ਸਸਸਸ ਲੰਗੜੋਆ ਵਿਖੇ ਵਿਸ਼ੇਸ਼ ਫੇਰੀ ਦੌਰਾਨ ਬੱਚਿਆਂ ਨਾਲ ਗੱਲਬਾਤ ਕੀਤੀ ਗਈ। ਉਹਨਾਂ ਦਿਨੋਂ ਦਿਨ ਸਮਾਜ ਵਿਚ ਵਧ ਰਹੀਆਂ ਕੁਰੀਤੀਆਂ ਪ੍ਰਤੀ ਬੱਚਿਆਂ ਨੂੰ ਜਾਣੂੰ ਕਰਵਾਇਆ ਤੇ ਇਨਾਂ ਬੁਰਾਈਆਂ ਤੋਂ ਦੂਰ ਰਹਿਣ ਦੀ ਗੱਲ ਕਹੀ। ਮੈਡਮ ਨੇ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਹਨਾਂ ਨੇ ਬੱਚਿਆਂ ਨੂੰ ਬਾਲਗ ਤੇ ਨਾਬਾਲਗ ਵਲੋਂ ਕੀਤੇ ਜਾਣ ਵਾਲੇ ਅਪਰਾਧਾਂ ਬਾਰੇ ਤੇ ਉਹਨਾਂ ਵਿਰੁੱਧ ਮਿਲਣ ਵਾਲੀਆਂ ਸਜ਼ਾਵਾਂ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਨੂੰ ਬਿਨਾਂ ਲਾਇਸੰਸ ਵਾਹਨ ਨਾ ਚਲਾਉਣ ਦੀ ਸਲਾਹ ਦਿੱਤੀ। ਉਹਨਾਂ ਕਿਹਾ ਕਿ ਸੰਸਥਾ ਦਾ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ, ਉਸਨੂੰ ਕਾਨੂੰਨ ਮੁਤਾਬਕ ਬਣਦੀ ਸਜ਼ਾ ਦਿੱਤੀ ਜਾ ਸਕਦੀ ਹੈ। ਮੈਡਮ ਨਰੇਸ਼ ਕੁਮਾਰੀ ਵਲੋਂ ਭਵਿੱਖ ਵਿੱਚ ਵੀ ਬੱਚਿਆਂ ਨਾਲ ਇਸੇ ਤਰ੍ਹਾਂ ਰਾਬਤਾ ਕਾਇਮ ਰੱਖਣ ਦੀ ਗੱਲ ਕਰਦਿਆਂ ਤੇ ਇੱਕ ਵਿਸ਼ੇਸ਼ ਸੈਮੀਨਾਰ ਲਗਾਉਣ ਦੀ ਗੱਲ ਕਹੀ‌।ਇਸ ਮੌਕੇ ਤੇ ਵਾਇਸ ਪ੍ਰਿੰਸੀਪਲ ਮੈਡਮ ਗੁਨੀਤ ਵਲੋਂ ਉਹਨਾਂ ਦਾ ਸੰਸਥਾ ਵਿੱਚ ਆਉਣ ਲਈ ਧੰਨਵਾਦ ਕੀਤਾ ਤੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਮੈਡਮ ਸਪਨਾ, ਪ੍ਰਦੀਪ ਕੌਰ, ਪਰਮਿੰਦਰ ਸਿੰਘ, ਬਲਦੀਪ ਸਿੰਘ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ, ਨੀਰਜ ਬਾਲੀ, ਰਾਜਦੀਪ ਕੌਰ, ਕਰਨੈਲ ਸਿੰਘ, ਸੁਸ਼ੀਲ ਕੁਮਾਰ ਤੇ ਹਰਿੰਦਰ ਸਿੰਘ ਆਦਿ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME