Wednesday, 16 November 2022

ਬਾਲ ਮਜਦੂਰੀ ਦੇ ਖਾਤਮੇ ਲਈ ਚੈਕਿੰਗ ਕੀਤੀ ਗਈ

 ਨਵਾਂਸ਼ਹਿਰ, 16 ਨਵੰਬਰ :- ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਵੱਲੋ ਬਾਲ ਮਜਦੂਰੀ ਦੇ ਖਾਤਮੇ ਲਈ ਸਟੇਟ ਐਕਸ਼ਨ ਪਲਾਨ ਲਾਗੂ ਕਰਨ ਹਿੱਤ ਦਿੱਤੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ) ਦੀਆਂ ਹਦਾਇਤਾ ਅਨੁਸਾਰ ਅੱਜ ਬਲਾਕ ਨਵਾਂਸ਼ਹਿਰ ਵਿਖੇ ਸਬ-ਡਵੀਜ਼ਨ ਪੱਧਰੀ ਕਮੇਟੀ ਵੱਲੋ ਬਾਲ ਮਜ਼ਦੂਰੀ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ। 
      ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸ਼੍ਰੀਮਤੀ ਕੰਚਨ ਅਰੋੜਾ ਵੱਲੋ ਦੱਸਿਆ ਗਿਆ ਕਿ ਬਲਾਕ ਨਵਾਂਸ਼ਹਿਰ ਦੇ ਬੱਸ ਸਟੈਂਡ ਅਤੇ ਬਾਜਾਰ ਦੀਆਂ ਵੱਖ-ਵੱਖ ਦੁਕਾਨਾਂ, ਢਾਬਿਆਂ ਅਤੇ ਰੈਸਟੋਰੈਂਟਜ਼ ਵਿਖੇ ਬਾਲ ਮਜਦੂਰੀ ਸਬੰਧੀ ਚੈਕਿੰਗ ਕੀਤੀ ਗਈ, ਚੈਕਿੰਗ ਦੌਰਾਨ ਕੋਈ ਵੀ 18 ਸਾਲ ਤੋ ਘੱਟ ਉਮਰ ਦਾ ਬੱਚਾ ਕੰਮ ਕਰਦੇ ਹੋਏ ਨਹੀ ਪਾਇਆ ਗਿਆ।
    ਇਸ ਮੌਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਜੁਵੇਨਾਇਲ ਜਸਟਿਸ ਐਕਟ 2015 ਅਨੁਸਾਰ 18 ਸਾਲ ਤੋ ਘੱਟ ਉਮਰ ਦੇ ਬੱਚਿਆ ਤੋ ਕੰਮ ਕਰਵਾਉਣਾ ਕਾਨੂੰਨੀ ਅਪਰਾਧ ਹੈ ਅਤੇ ਜੇਕਰ ਕੋਈ ਵਿਅਕਤੀ 18 ਸਾਲ ਤੋ ਘੱਟ ਉਮਰ ਦੇ ਬੱਚੇ ਕੋਲੋ ਕੰਮ ਕਰਵਾਉਂਦਾ ਹੈ ਤਾਂ ਉਸ ਨੂੰ ਜੁਵੇਨਾਇਲ ਜਸਟਿਸ ਐਕਟ 2015 ਅਨੁਸਾਰ 1 ਲੱਖ ਰੁਪਏ ਤੱਕ ਦਾ ਜੁਰਮਾਨਾ ਅਤੇ 5 ਸਾਲ ਤੱਕ ਦੀ ਸਜਾ ਹੋ ਸਕਦੀ ਹੈ। ਇਸ ਤੋ ਇਲਾਵਾ ਉਨ੍ਹਾਂ ਵੱਲੋ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਗਿਆ ਕਿ ਬਾਲ ਮਜਦੂਰੀ ਸਬੰਧੀ 1098 ਚਾਈਲਡ ਹੈਲਪਲਾਈਨ ਨੰ. ਤੇ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ ਜਾਂ ਕਮਰਾ ਨੰ. 313,ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਚੰਡੀਗੜ੍ਹ ਰੋਡ ਵਿਖੇ ਸੂਚਨਾ ਦਿੱਤੀ ਜਾ ਸਕਦੀ ਹੈ।
 ਉਨ੍ਹਾਂ ਦੱਸਿਆ ਕਿ ਚੈਕਿੰਗ ਟੀਮ ਵਿੱਚ ਰਣਦੀਪ ਸਿੰਘ ਸਿੱਧੂ (ਲੇਬਰ ਇੰਸਪੈਕਟਰ), ਲਵਲੀ (ਲੇਬਰ ਵਿਭਾਗ), ਸੁਰਜੀਤ ਸਿੰਘ ਏ.ਐਸ.ਆਈ (ਪੁਲਿਸ ਵਿਭਾਗ), ਸ਼੍ਰੀਮਤੀ ਜਸਵੀਰ ਕੌਰ (ਆਂਗਣਵਾੜੀ ਵਰਕਰ) ਦਫ਼ਤਰ ਸੀ.ਡੀ.ਪੀ.ਓ, ਨਵੀਨ ਗੋਇਲ (ਇੰਸਪੈਕਟਰ) ਮਿਉਂਸਪਲ ਵਿਭਾਗ ਅਤੇ ਮਿਸ ਰੋਹਿਤਾ (ਆਉਟ ਰੀਚ ਵਰਕਰ), ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਹੀਦ ਭਗਤ ਸਿੰਘ ਨਗਰ ਮੌਜੂਦ ਸਨ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME