ਨਵਾਂਸ਼ਹਿਰ 8 ਨਵੰਬਰ:- ਨਵਾਂਸ਼ਹਿਰ ਵਿਖੇ ਅੱਜ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਇਲਾਕੇ ਦੀਆਂ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਮ੍ਰਿਤਮਈ ਬਾਣੀ ਦੇ ਭੋਗ ਪਾਏ ਗਏ ਜਿਸ ਵਿੱਚ ਨੌਵੇਂ ਮਹਲੇ ਦੇ ਸਲੋਕ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਅਤੇ ਕਥਾਵਾਚਕ ਭਾਈ ਜੋਬਨਪ੍ਰੀਤ ਸਿੰਘ ਭਾਈ ਰਾਹੁਲ ਸਿੰਘ ਆਦਿ ਨੇ ਸੰਗਤਾਂ ਨੂੰ ਸਰਵਨ ਕਰਵਾਏ। ਉਪਰੰਤ ਕਥਾਵਾਚਕ ਭਾਈ ਹਰਵਿੰਦਰ ਸਿੰਘ ਜੀ ਗੰਗਾ ਨਗਰ ਵਾਲੇ, ਕੀਰਤਨੀ ਜਥਾ ਭਾਈ ਬਲਦੇਵ ਸਿੰਘ ਜੀ ਦਮਦਮੀ ਟਕਸਾਲ, ਭਾਈ ਸਤਵਿੰਦਰ ਸਿੰਘ ਜੀ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ,ਭਾਈ ਪਰਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਗੁਰੂ ਸਿੰਘ ਸਭਾ ਅਤੇ ਭਾਈ ਜਸਵਿੰਦਰ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਰਾਹੁਲ ਸਿੰਘ ਜੀ ਕਥਾ ਵਾਚਕ, ਭਾਈ ਜੋਬਨਪ੍ਰੀਤ ਸਿੰਘ ਕਥਾਵਾਚਕ ਗੁਰਮਤਿ ਵਿਚਾਰਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਚਾਹ-ਪਕੌੜਿਆਂ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਸਟੇਜ ਸਕੱਤਰ ਦੀ ਸੇਵਾ ਸ ਸੁਖਵਿੰਦਰ ਸਿੰਘ ਥਾਂਦੀ ਨੇ ਬਾਖੂਬੀ ਨਿਭਾਈ। ਇਸ ਮੌਕੇ ਮੁੱਖ ਸੇਵਾਦਾਰ ਸਰਦਾਰ ਮੱਖਣ ਸਿੰਘ ਗਰੇਵਾਲ ਨੇ ਸਮੂੰਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਮੈਂਬਰ ਐਸ ਜੀ ਪੀ ਸੀ, ਹਰਸੁਖਪਾਲ ਸਿੰਘ ਗਰੇਵਾਲ, ਹਰਵਿੰਦਰ ਸਿੰਘ ਪੂਜਾ ਸਿਲਕ ਸਟੋਰ, ਤਰਲੋਕ ਸਿੰਘ ਸੇਠੀ, ਉਤਮ ਸਿੰਘ ਸੇਠੀ, ਸੇਵਾਦਾਰ ਪਰਮਜੀਤ ਸਿੰਘ ਲਾਂਗਰੀ, ਅਮਰਜੀਤ ਸਿੰਘ ਖਾਲਸਾ, ਜਰਨੈਲ ਸਿੰਘ ਖਾਲਸਾ, ਕੌਂਸਲਰ ਪਰਮ ਸਿੰਘ ਖਾਲਸਾ, ਡਾਕਟਰ ਗੁਰਮਿੰਦਰ ਸਿੰਘ ਬਡਵਾਲ, ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਤੋਂ ਸੁਰਜੀਤ ਸਿੰਘ, ਅਸ਼ਮੀਤ ਸਿੰਘ, ਚਰਨਜੋਤ ਸਿੰਘ, ਜੋਤ ਸਿੰਘ, ਸੋਹਨ ਸਿੰਘ, ਹੈਪੀ ਚਾਵਲਾ, ਜਵਾਹਰ ਸਿੰਘ, ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...