Thursday, 10 November 2022
ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਲੰਗੜੋਆ ਸਕੂਲ ਵਿੱਚ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਨਵਾਂਸ਼ਹਿਰ 10, ਨਵੰਬਰ :- ਦਿਨੋਂ ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਤੇ ਯੁਨੀਵਰਸਿਟੀ ਪੱਬਾਂ ਭਾਰ ਹੋ ਰਹੇ ਹਨ। ਡਿਪਟੀ ਡਾਇਰੈਕਟਰ ਖੇਤੀਬਾੜੀ ਡਾਕਟਰ ਅਮਨਦੀਪ ਸਿੰਘ ਬਰਾੜ ਦੇ ਨਿਰਦੇਸ਼ਾਂ ਤਹਿਤ ਅੱਜ ਸਸਸਸ ਲੰਗੜੋਆ ਵਿਖੇ ਵਾਤਾਵਰਣ ਨੂੰ ਬਚਾਉਣ ਤੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਡਾਕਟਰ ਕਿਰਨਦੀਪ ਨੇ ਦਿਨੋਂ ਦਿਨ ਵੱਧ ਰਹੇ ਪ੍ਰਦੂਸ਼ਣ ਤੇ ਚਿੰਤਾ ਜ਼ਾਹਿਰ ਕੀਤੀ ਤੇ ਬੱਚਿਆਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ, ਉਹਨਾਂ ਪਰਾਲੀ ਧੂੰਏ ਤੋਂ ਹੋ ਰਹੇ ਹਾਦਸਿਆਂ ਤੇ ਸਾਹ ਦੀਆਂ ਬਿਮਾਰੀਆਂ ਸਬੰਧੀ ਆਪਣੇ ਭਾਸ਼ਣ ਵਿਚ ਬੱਚਿਆਂ ਨੂੰ ਜਾਣਕਾਰੀ ਦਿੱਤੀ। ਡਾਕਟਰ ਸਿਖਾ ਬਾਠਲਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਬੱਚਿਆਂ ਨੂੰ ਖੇਤੀਬਾੜੀ ਦੇ ਨਾਲ ਨਾਲ ਸਿਹਤ ਪ੍ਰਤੀ ਵੀ ਸੁਚੇਤ ਕੀਤਾ ਤੇ ਇਸ ਪ੍ਰਤੀ ਜਾਗਰੂਕ ਹੋਣ ਦਾ ਸੁਨੇਹਾ ਦਿੱਤਾ। ਡਾਕਟਰ ਬਾਠਲਾ ਨੇ ਕਿਹਾ ਕਿ ਸਾਨੂੰ ਲੰਬਾ ਜੀਵਨ ਜਿਊਣ ਲਈ ਸਾਦਾ ਭੋਜਨ ਖਾਣਾ ਚਾਹੀਦਾ ਹੈ ਤੇ ਹਰ ਰੋਜ਼ ਘੱਟੋ ਘੱਟ ਇੱਕ ਫਲ ਜ਼ਰੂਰ ਖਾਣਾ ਚਾਹੀਦਾ ਹੈ। ਖੇਤੀਬਾੜੀ ਵਿਭਾਗ ਤੋਂ ਆਏ ਕੌਂਸਲਰ ਮੈਡਮ ਰੇਨੂੰ ਬਾਲਾ ਨੇ ਬੱਚਿਆਂ ਨੂੰ ਚੰਗੇ ਸੰਸਕਾਰ ਅਪਣਾਉਣ ਲਈ ਤੇ ਅਧਿਆਪਕਾਂ ਤੇ ਮਾਪਿਆਂ ਦਾ ਸਤਿਕਾਰ ਕਰਨ ਦੀ ਗੱਲ ਕਹੀ। ਮੌਕੇ ਤੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਤੇ ਉਨ੍ਹਾਂ ਨੂੰ ਇਨਾਮ ਵੰਡੇ ਗਏ ਤੇ ਖਾਣ ਪੀਣ ਲਈ ਰਿਫਰੈਸ਼ਮੈਂਟ ਦਿੱਤੀ ਗਈ। ਅਖੀਰ ਵਿੱਚ ਪ੍ਰਿੰਸੀਪਲ ਮੈਡਮ ਗੁਨੀਤ ਨੇ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਤੇ ਅੱਗੇ ਤੋਂ ਵੀ ਸੰਸਥਾ ਨਾਲ ਰਾਬਤਾ ਕਾਇਮ ਰੱਖਣ ਦੀ ਤਾਕੀਦ ਕੀਤੀ। ਇਸ ਮੌਕੇ ਸਕੂਲ ਦੇ ਪਰਮਿੰਦਰ ਸਿੰਘ, ਪਰਦੀਪ ਸਿੰਘ, ਪ੍ਰਦੀਪ ਕੌਰ, ਸਰਬਜੀਤ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਕੌਰ ਮੀਨਾ ਰਾਣੀ, ਕਰਨੈਲ ਸਿੰਘ, ਸੁਸ਼ੀਲ ਕੁਮਾਰ, ਸੁਮੀਤ ਸੋਢੀ, ਬਲਦੀਪ ਸਿੰਘ ਤੇ ਹਰਿੰਦਰ ਸਿੰਘ ਆਦਿ ਹਾਜ਼ਰ ਸਨ।
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...