ਜ਼ਿਲ੍ਹੇ ਦੀ ਹਰੇਕ ਗ੍ਰਾਮ ਪੰਚਾਇਤ ’ਚ ਹੋਵੇਗਾ ਗ੍ਰਾਮ ਸਭਾ ਦਾ ਇਜਲਾਸ
ਪਹਿਲੀ ਦਸੰਬਰ ਤੋਂ 31 ਦਸੰਬਰ ਤੱਕ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਨੂੰ ਕਵਰ ਕਰਨ ਦਾ ਟੀਚਾ
ਨਵਾਂਸ਼ਹਿਰ, 30 ਨਵੰਬਰ : ਸ਼ਹੀਦ
ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ’ਚ ਪਹਿਲੀ ਦਸੰਬਰ ਤੋਂ 31
ਦਸੰਬਰ ਤੱਕ ਗ੍ਰਾਮ ਸਭਾਵਾਂ/ਆਮ ਇਜਲਾਸ ਕਰਵਾਏ ਜਾਣਗੇ, ਜਿਨ੍ਹਾਂ ’ਚ ਪਿੰਡ ਦੇ ਲੋਕਾਂ ਦੀ
ਸ਼ਮੂਲੀਅਤ ਕਰਵਾ ਕੇ ਅਗਲੇ ਵਿੱਤੀ ਸਾਲ ਲਈ ਆਮਦਨ ਅਤੇ ਖਰਚ ਸਬੰਧੀ ਬਜਟ ਅਨੁਮਾਨ ਅਤੇ
ਵਿਕਾਸ ਪ੍ਰੋਗਰਾਮਾਂ ਦੀ ਸਲਾਨਾ ਕਾਰਜ ਯੋਜਨਾ ਨੂੰ ਪਾਸ ਕੀਤਾ ਜਾਵੇਗਾ।
ਇਹ
ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਅੱਜ ਪੇਂਡੂ
ਵਿਕਾਸ ਤੇ ਪੰਚਾਇਤ ਵਿਭਾਗ ਅਤੇ ਪੇਂਡੂ ਵਿਕਾਸ ਤੇ ਭਲਾਈ ਯੋਜਨਾਵਾਂ ਨਾਲ ਜੁੜੇ ਜ਼ਿਲ੍ਹੇ
ਦੇ ਹੋਰਨਾਂ ਵਿਭਾਗਾਂ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ 466
ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਨੂੰ ਇਸ ਪ੍ਰੋਗਰਾਮ ਤਹਿਤ ਕਵਰ ਕੀਤਾ ਜਾਵੇਗਾ। ਉਨ੍ਹਾਂ
ਦੱਸਿਆ ਕਿ ਹਰੇਕ ਪੰਚਾਇਤ ਦਾ ਸਾਲ ’ਚ ਦੋ ਵਾਰ ਗ੍ਰਾਮ ਸਭਾ/ਆਮ ਇਜਲਾਸ ਜ਼ਰੂਰੀ ਹੁੰਦਾ ਹੈ,
ਜਿਸ ਤਹਿਤ ਹਾੜ੍ਹੀ ਦੀ ਮੀਟਿੰਗ ਜੂਨ ਮਹੀਨੇ ਵਿੱਚ ਕਰਵਾਈ ਜਾਂਦੀ ਹੈ ਅਤੇ ਸਾਉਣੀ ਦੀ
ਮੀਟਿੰਗ ਦਸੰਬਰ ਮਹੀਨੇ ’ਚ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ
ਵਿਸ਼ੇਸ਼ ਗ੍ਰਾਮ ਸਭਾਵਾਂ ਬੁਲਾ ਕੇ ਸਿਹਤ, ਔਰਤਾਂ ਤੇ ਬੱਚਿਆਂ ਆਦਿ ਦੇ ਮੱਦਿਆਂ ’ਤੇ ਵੀ
ਚਰਚਾ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੂੰ
ਉਨ੍ਹਾਂ ਦੇ ਫਰਜ਼ਾਂ ਅਤੇ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸਰਕਾਰ ਦੀਆਂ ਲੋਕ
ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗਰੀਬੀ ਮੁਕਤ ਤੇ
ਵਧੇਰੇ ਅਜੀਵਿਕਾ ਵਾਲਾ ਪਿੰਡ, ਸਿਹਤਮੰਦ ਪਿੰਡ, ਬਾਲ ਮਿੱਤਰ ਪਿੰਡ, ਪਾਣੀ ਭਰਪੂਰ ਪਿੰਡ,
ਸਵੱਛ ਤੇ ਹਰੀ ਭਰੀ ਪੰਚਾਇਤ, ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲਾ ਪਿੰਡ, ਸਮਾਜਿਕ ਨਿਆਂ
ਤੇ ਸਮਾਜਿਕ ਤੌਰ ’ਤੇ ਸੁਰੱਖਿਅਤ ਪਿੰਡ, ਚੰਗਾ ਸਾਸ਼ਨ ਤੇ ਮਹਿਲਾਵਾਂ ਦੇ ਅਨੁਕੂਲ ਪਿੰਡ
ਜਿਹੇ ਵਿਸ਼ਿਆਂ ਬਾਰੇ ਜਾਣੂ ਕਰਵਾ ਕੇ ਇਨ੍ਹਾਂ ਮੁਤਾਬਕ ਪਿੰਡ ਦਾ ਟੀਚਾ ਵੀ ਮਿੱਥਿਆ ਜਾ
ਸਕਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਅਨੁਸਾਰ ਇਨ੍ਹਾਂ ਟੀਚਿਆਂ ਦਾ ਘੇਰਾ ਵਿਆਪਕ ਹੋਣ
ਕਾਰਨ ਇਨ੍ਹਾਂ ’ਚ ਅੱਗੇ ਮਗਨਰੇਗਾ ਤਹਿਤ ਹੋਣ ਸਕਣ ਵਾਲੇ ਕੰਮਾਂ, ਜਲ ਸਪਲਾਈ ਤੇ
ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕਾਰਜਾਂ, ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ,
ਵਾਤਾਵਰਣ/ਜੰਗਲਾਤ ਸਬੰਧੀ, ਬੱਚਿਆਂ ਦੇ ਸੰਪੂਰਣ ਵਿਕਾਸ ਅਤੇ ਆਂਗਨਵਾੜੀ ਸੈਂਟਰਾਂ ਨੂੰ
ਨਵਿਆਉਣ ਸਬੰਧੀ, ਸਿਹਤ ਸੇਵਾਵਾਂ ’ਚ ਸੁਧਾਰ ਸਬੰਧੀ, ਕਮਿਊਨਿਟੀ ਸੈਂਟਰ ਬਣਾਉਣ ਸਬੰਧੀ,
ਸੇਵਾ ਕੇਂਦਰ ਸਬੰਧੀ, ਘਰੇਲੂ ਹਿੰਸਾ ਸਬੰਧੀ, ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ, ਪਿੰਡ
’ਚ ਸਾਖਰਤਾ ਦਰ ਵਧਾਉਣ ਸਬੰਧੀ, ਪਿੰਡ ’ਚ ਸ਼ਾਂਤੀ ਵਿਵਸਥਾ ਬਣਾਈ ਰੱਖਣ ਸਬੰਧੀ, ਨਸ਼ਿਆਂ
ਖਿਲਾਫ਼ ਜਾਗਰੂਕਤਾ ਸਬੰਧੀ, ਗ੍ਰਾਮ ਪੰਚਾਇਤ ਡਿਵੈਲਪਮੈਂਟ ਪ੍ਰਾਜੈਕਟ ਸਬੰਧੀ, ਰਾਸ਼ਟਰੀ
ਪੰਚਾਇਤ ਪੁਰਸਕਾਰਾਂ ਸਬੰਧੀ, ਆਡਿਟ ਨੋਟ ’ਤੇ ਵਿਚਾਰ ਸਬੰਧੀ, ਫੁਟਕਲ ਖਰਚਿਆਂ, ਸਾਂਝੇ
ਤਲਾਬ ਅਤੇ ਹੋਰ ਮੁੱਦਿਆਂ ’ਤੇ ਵਿਚਾਰ ਚਰਚਾ ਵੀ ਇਨ੍ਹਾਂ ਗ੍ਰਾਮ ਸਭਾਵਾਂ/ਇਜਲਾਸ ਦਾ
ਹਿੱਸਾ ਬਣ ਸਕਦੀ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ
ਨੂੰ ਆਮ ਇਜਲਾਸਾਂ ਦੌਰਾਨ ਆਪਣੇ ਅਧਿਕਾਰੀਆਂ ਤੇ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ
ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਗ੍ਰਾਮ ਸਭਾਵਾਂ ਨੂੰ ਸਰਕਾਰ ਦੀਆਂ ਵੱਖ-ਵੱਖ ਲੋਕ
ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਯੋਗ
ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਫਾਇਦਾ ਦੇਣ ਲਈ ਮੌਕੇ ’ਤੇ ਬਿਨੈ ਫਾਰਮ ਭਰਨ ਦੀ
ਸਹੂਲਤ ਸਬੰਧੀ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ ਤਾਂ ਜੋ ਜ਼ਮੀਨੀ ਪੱਧਰ ਤੱਕ
ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ।
ਆਮ ਇਜਲਾਸਾਂ ਨੂੰ ਪਾਰਦਰਸ਼ੀ
ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ੍ਰਾਮ ਸਭਾ
ਇਜਲਾਸ ਕਿਸੇ ਵੀ ਪਿੰਡ ਦੇ ਵਿਕਾਸ ਲਈ ਇੱਕ ਮੁੱਢਲੀ ਸਥਾਈ ਇਕਾਈ ਹੈ, ਜਿਸ ਦੀ ਪਿੰਡ ਦੇ
ਵਿਕਾਸ ਵਿੱਚ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਵੱਲੋਂ
ਗ੍ਰਾਮ ਸਭਾਵਾਂ ਵਿੱਚ ਆਪਣੇ ਅਗਲੇ ਵਿੱਤੀ ਸਾਲ ਲਈ ਆਮਦਨ ਤੇ ਖਰਚ ਸਬੰਧੀ ਬਜਟ ਦਾ ਅਨੁਮਾਨ
ਅਤੇ ਅਗਲੇ ਵਿੱਤੀ ਸਾਲ ਲਈ ਵਿਕਾਸ ਪ੍ਰੋਗਰਾਮਾਂ ਲਈ ਸਲਾਨਾ ਯੋਜਨਾ ਬਾਰੇ ਵਿਸਥਾਰ ਨਾਲ
ਦੱਸਿਆ ਜਾਵੇ।
ਡੀ ਡੀ ਪੀ ਓ ਦਵਿੰਦਰ ਕੁਮਾਰ ਨੇ ਕਿਹਾ ਕਿ ਬਲਾਕ ਵਿਕਾਸ ਤੇ ਪੰਚਾਇਤ
ਅਫਸਰਾਂ, ਸੀ ਡੀ ਪੀ ਓਜ਼ ਦੀ ਇਨ੍ਹਾਂ ਗ੍ਰਾਮ ਸਭਾਵਾਂ/ਆਮ ਇਜਲਾਸ ਸਬੰਧੀ ਭੂਮਿਕਾ ਅਤਿ
ਮਹੱਤਵਪੂਰਣ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਵੀ ਆਮ ਇਜਲਾਸਾਂ ਦਾ ਹਿੱਸਾ ਬਣਨਾ
ਚਾਹੀਦਾ ਹੈ ਤਾਂ ਜੋ ਪਿੰਡ ਦੇ ਵਿਕਾਸ ਅਤੇ ਭਲਾਈ ਪ੍ਰੋਗਰਾਮਾਂ ’ਚ ਉਨ੍ਹਾਂ ਦੀ
ਹਿੱਸੇਦਾਰੀ ਵੀ ਯਕੀਨੀ ਬਣ ਸਕੇ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ
ਸੈਨੀਟੇਸ਼ਨ ਪੁਨੀਤ ਭਸੀਨ, ਡਿਪਟੀ ਸੀ ਈ ਓ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਹਰ ਬਿਲਾਸ, ਸਹਾਇਕ
ਸਿਵਲ ਸਰਜਨ ਡਾ. ਜਸਦੇਵ ਸਿੰਘ, ਬੀ ਡੀ ਪੀ ਓਜ਼, ਸੀ ਡੀ ਪੀ ਓਜ਼ ਤੇ ਹੋਰਨਾਂ ਵਿਭਾਗਾਂ ਦੇ
ਅਧਿਕਾਰੀ/ਨੁਮਾਇੰਦੇ ਮੌਜੂਦ ਸਨ।
Wednesday, 30 November 2022
ਜ਼ਿਲ੍ਹੇ ਦੀ ਹਰੇਕ ਗ੍ਰਾਮ ਪੰਚਾਇਤ ’ਚ ਹੋਵੇਗਾ ਗ੍ਰਾਮ ਸਭਾ ਦਾ ਇਜਲਾਸ
By
EDITER
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...