ਨਵਾਂਸਹਿਰ 9 ਦਸੰਬਰ:- ਪੰਜਾਬ ਸਰਕਾਰ , ਸਿੱਖਿਆ ਵਿਭਾਗ ਪੰਜਾਬ ਵੱਲੋਂ ਆਉਣ ਵਾਲੀਆਂ 8ਵੀਂ 10ਵੀਂ ਅਤੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇ ਸਬੰਧ ਵਿੱਚ ਸਰਕਾਰੀ ਸਕੂਲਾਂ ਦੇ ਨਤੀਜੇ ਨੂੰ ਸੌ ਪ੍ਰਤੀਸ਼ਤ ਪ੍ਰਾਪਤ ਕਰਨ ਲਈ ਅਰੰਭ ਕੀਤੇ ਗਏ ਮਿਸ਼ਨ "ਮਿਸ਼ਨ100 % ਗਿਵ ਯੂਅਰ ਬੈਸਟ"ਦੇ ਸੰਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਕੁਲਤਰਨਜੀਤ ਸਿੰਘ ਵੱਲੋਂ ਬਲਾਕ ਨਵਾਂਸਹਿਰ ਦੇ ਸਮੂਹ ਪ੍ਰਿੰਸੀਪਲ ,ਮੁੱਖ ਅਧਿਆਪਕਾਂ ਅਤੇ ਸਕੂਲ ਇੰਚਾਰਜਾਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਵਿਖੇ ਮੀਟਿੰਗ ਕੀਤੀ ਗਈ। ਬਲਾਕ ਨੋਡਲ ਅਫਸਰ ਹੈਡਮਾਸਟਰ ਲਖਵੀਰ ਸਿੰਘ ਅਤੇ ਸਕੂਲ ਇੰਚਾਰਜ ਹਿਤੈਸ਼ ਸਹਿਗਲ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਤਰਨਜੀਤ ਸਿੰਘ ਨੂੰ ਜੀ ਆਇਆਂ ਨੂੰ ਆਖਿਆ ਗਿਆ ।ਇਸ ਮੌਕੇ ਸਕੂਲ ਸਕੂਲ ਮੁੱਖੀਆਂ ਨੂੰ ਸੰਬੋਧਨ ਕਰਦੇ ਹੋਏ ਕੁਲਤਰਨਜੀਤ ਸਿੰਘ ਜਿਲਾ ਸਿੱਖਿਆ ਅਫਸਰ(ਸੈ.ਸਿ) ਨੇ ਕਿਹਾ ਕਿ ਵਿਭਾਗ ਵਲੋਂ ਸੁਰੂ ਕੀਤੀ ਗਈ ਮੁਹਿੰਮ "ਮਿਸ਼ਨ100 % ਗਿਵ ਯੂਅਰ ਬੈਸਟ"ਵਿੱਚ ਉਹਨਾਂ ਦਾ ਜਿਲਾ੍ਹ ਪੰਜਬਾ ਦਾ ਮੋਹਰੀ ਜਿਲਾ੍ਹ ਬਣੇਗਾ ਇਸ ਲਈ ਸਖਤ ਮਿਹਨਤ ਦੀ ਲੋੜ ਹੈ ਅਤੇ ਇਸ ਲਈ ਸਕੂਲ ਮੁੱਖੀਆਂ ਵਲੋਂ ਕੀਤੀ ਮਿਹਨਤ ਨਾਲ ਹੀ ਇਹ 100 ਫੀਸਦੀ ਦਾ ਟੀਚਾ ਪੂਰਾ ਕੀਤਾ ਜਾਵੇਗਾ।ਉਹਨਾਂ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਿਸ਼ਨ ਲਈ ਸਕੂਲ ਪੱਧਰ ਤੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਮਾਈਕਰੋ ਪਲਾਨਿੰਗ ਕਰਨੀ ਚਾਹੀਦੀ ਹੈ ਤੇ ਅਧਿਆਪਕਾਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈਉਹਨਾਂ ਕਿਹਾ ਕਿ ਸਾਡੇ ਕੋਲ ਸਮਾਂ ਬਹਤੁ ਹੀ ਘੱਟ ਹੈ ਇਸ ਲਈ ਇਸ ਥੋੜੈ ਸਮੇਂ ਵਿੱਚ ਸਾਨੂਮ ਇਸ ਟੀਚੇ ਦੀ ਪਾ੍ਰਪਤੀ ਲਈ ਅੱਜ ਤੋਂ ਲੱਗ ਜਾਣਾ ਚਾਹੀਦਾ ਹੈ ਇਸ ਮੌਕੇ ਤੇ ਰਾਜੇਸ ਕੁਮਾਰ ਉਪ ਜਿਲ੍ਹਾ ਸਿੱਖਿਆ ਅਫਸਰ(ਸੈ.ਸਿ),ਡਾ. ਸੁਰਿੰਦਰ ਪਾਲ ਅਗਨੀਹੋਤਰੀ ਇੰਚਾਰਜ ਜਿਲਾ ਸਿੱਖਿਆ ਸੁਧਾਰ ਟੀਮ,ਲਕਵੀਰ ਸਿੰਘ ਬਲਾਕ ਨੋਡਲ ਅਫਸਰ ਨਵਾਂਸਹਿਰ, ਪ੍ਰਿੰ.ਰਣਜੀਤ ਕੌਰ, ਪ੍ਰਿੰ. ਸੁਨੀਤਾ ਰਾਣੀ, ਪ੍ਰਿੰ. ਡਾ ਬਲਜੀਤ ਕੌਰ,ਮੀਨਾਕਸ਼ੀ ਭੱਲਾ ਹੈਡ ਮਿਸਟ੍ਰੈਸ ,ਪ੍ਰਿੰ. ਜਤਿੰਦਰ ਮੋਹਣ,ਹਿਤੇਸ ਸਹਿਗਲ ਇੰਚਾਰਜ, ਹੈਡ ਮਸਟਰ ਬਲਜੀਤ ਕੁਮਾਰ,ਨਿਰਮਲ ਸਿੰਘ ਜਿਲਾ ਮੀਡੀਆ ਕੋਆਰਡੀਨੇਟਰ,ਜਤਿੰਦਰ ਕੁਮਾਰ ਡੀ.ਐਮ ਹਿਸਾਬ, ਵਿਨੇ ਕੁਮਾਰ ਸ਼ਰਮਾ ਮੈਂਬਰ ਜਿਲਾ ਸਿੱਖਿਆ ਸੁਧਾਰ ਟੀਮ,ਅਜੇ ਕੁਮਾਰ ਖਟਕੜ ਡੀ.ਐਮ ਪੰਜਾਬੀ, ਡਾ ਜਸਵਿੰਦਰ ਸਿੰਘ ਬੀ.ਐਮ ਅੰਗਰੇਜੀ ਸਮੇਤ ਬਲਾਕ ਦੇ ਸਮੂਹ ਸਕੂਲ ਮੁਖੀ ਸਾਹਿਬਾਨ ਹਾਜ਼ਰ ਸਨ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...