Friday, 2 December 2022

ਡੇਅਰੀ ਸਿਖਲਾਈ ਕੋਰਸ 12 ਦਸੰਬਰ ਤੋਂ

ਚਾਹਵਾਨ 9 ਦਸੰਬਰ ਤੱਕ ਡੇਅਰੀ ਵਿਕਾਸ ਅਫ਼ਸਰ ਨਵਾਂਸ਼ਹਿਰ ਦੇ ਦਫ਼ਤਰ ਸੰਪਰਕ ਕਰਨ
ਨਵਾਂਸ਼ਹਿਰ, 2 ਦਸੰਬਰ :- ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 12 ਦਸੰਬਰ, 2022 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਫ਼ਲਾਈਨ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। 
          ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫਸਰ, ਸ਼ਹੀਦ ਭਗਤ ਸਿੰਘ ਨਗਰ, ਹਰਵਿੰਦਰ ਸਿੰਘ ਨੇ ਦੱਸਿਆ ਕਿ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦਧਾਰੂ ਪਸ਼ੂਆਂ ਦੀ ਖ੍ਰੀਦ ਤੋਂ ਲੈ ਕੇ ਰੱਖ-ਰਖਾਓ ,ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ 19 ਦੀ ਮਹਾਂਮਾਰੀ ਦੇ ਕਰਕੇ ਬੰਦ ਹੋ ਗਏ ਸਨ , ਹੁਣ ਕਿਸਾਨਾਂ /ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਆਫ਼ਲਾਈਨ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਨੇ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਸਿਖਲਾਈ ਪ੍ਰੋਗਰਾਮ ਲਈ ਰਜਿਸਟ੍ਰੇਸ਼ਨ ਲਈ ਲੋੜੀਂਦੇ ਦਸਤਾਵੇਜ਼ ਜਿਵੇਂ ਪੜਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਵੋਟਰ ਕਾਰਡ,ਅਨਸੂਚਿਤ ਜਾਤੀ ਸਰਟੀਫਿਕੇਟ,ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਮਿਤੀ 9 ਦਸੰਬਰ, 2022 ਤੱਕ ਆਪਣੇ ਫਾਰਮ ਭਰਵਾਉਣ ਲਈ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਰਨਰੀ ਪੋਲੀਕਲੀਨਿਕ, ਬੰਗਾ ਰੋਡ ਮਹਾਲੋਂ (ਨਵਾਂਸ਼ਹਿਰ) ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਆਦਾ ਜਾਣਕਾਰੀ ਲਈ ਦਫ਼ਤਰੀ ਸਮੇਂ ਦੌਰਾਨ ਟੈਲੀਫੋਨ ਨੰਬਰ 01823-225050 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਂਡ ਸਕੈਨ ਹੋਵੇਗੀ ਮੁਫ਼ਤ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਂਡ ਸਕੈਨ ਹੋਵੇਗੀ ਮੁਫ਼ਤ ਬੰਗਾ  04 ਅਪਰੈਲ  () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵ...

ਜੀ ਆਇਆਂ ਨੂੰ WELCOME