Thursday, 1 December 2022

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ

ਨਵਾਂਸ਼ਹਿਰ, 1 ਦਸੰਬਰ :-ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਵਿੱਚ ਆਰੰਭੇ ਪ੍ਰੋਜੈਕਟ ਉਡਾਰੀਆਂ-ਸੋਚਾਂ ਦੀਆਂ, ਤਹਿਤ ਸਰਦਾਰ ਤਾਰਾ ਸਿੰਘ ਕਾਹਮਾ ਸਕੂਲ ਫ਼ਾਰ ਸਪੈਸ਼ਲ ਚਿਲਡਰਨਜ਼ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਜਾਗਰੂਕਤਾ ਕਮ ਸਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ। 
     ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਸ਼੍ਰੀਮਤੀ ਕੰਚਨ ਅਰੋੜਾ, ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਸੋਨਿਆ ਅਤੇ ਮੈਂਬਰ ਸ਼੍ਰੀਮਤੀ ਜੋਲੀ ਚੰਦੇਲ ਵੱਲੋ ਸ਼ਿਰਕਤ ਕੀਤੀ ਗਈ। ਪ੍ਰੋਗਰਾਮ ਦੌਰਾਨ ਸਪੈਸ਼ਲ ਬੱਚਿਆਂ ਵੱਲੋ ਡਰਾਇੰਗ, ਰੰਗੋਲੀ, ਡਾਂਸ ਅਤੇ ਮਹਿੰਦੀ ਲਗਾਉਣ ਸਬੰਧੀ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋ ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆ ਨੂੰ ਇਨਾਮ ਦੇ ਕੇ ਹੌਂਸਲਾ ਵਧਾਇਆ ਗਿਆ । ਉਨ੍ਹਾਂ ਵੱਲੋ ਬੱਚਿਆ ਨੂੰ ਬਾਲ ਮਜਦੂਰੀ, ਬਾਲ ਵਿਆਹ ਨਾ ਕਰਵਾਉਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਬਾਲ ਮਜਦੂਰੀ, ਬਾਲ ਵਿਆਹ ਇੱਕ ਕਾਨੂੰਨੀ ਅਪਰਾਧ ਹੈ ਅਤੇ ਇਸ ਤਹਿਤ ਬਾਲ ਵਿਆਹ ਕਰਵਾਉਣ ਵਾਲੇ ਵਿਅਕਤੀ ਨੂੰ 7 ਸਾਲ ਦੀ ਸਜਾ ਵੀ ਹੋ ਸਕਦੀ ਹੈ ਤੇ ਉਨ੍ਹਾਂ ਨੇ ਬੱਚਿਆ ਨੂੰ ਬਾਲ ਸੁਰੱਖਿਆ ਹੈਲਪਲਾਈਨ ਨੰ. 1098 ਦੀ ਜਾਣਕਾਰੀ ਵੀ ਦਿੱਤੀ । ਉਨ੍ਹਾਂ ਵੱਲੋ ਕਿਹਾ ਗਿਆ ਕਿ ਜੇਕਰ ਕੋਈ ਵਿਅਕਤੀ ਬਾਲ ਮਜਦੂਰੀ, ਬਾਲ ਵਿਆਹ ਸਬੰਧੀ ਸੂਚਨਾ ਦਿੰਦਾ ਹੈ ਤਾਂ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ। ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਸੋਨਿਆ ਅਤੇ ਮੈਂਬਰ ਸ਼੍ਰੀਮਤੀ ਜੋਲੀ ਚੰਦੇਲ ਵੱਲੋ ਵੀ ਬੱਚਿਆ ਨੂੰ ਸਮਾਜਿਕ ਕੁਰੀਤੀਆਂ ਤੋ ਦੂਰ ਰਹਿਣ ਲਈ ਸੁਚੇਤ ਤੇ ਜਾਗਰੂਕ ਕੀਤਾ ਗਿਆ। ਪ੍ਰੋਗਰਾਮ ਉਪਰੰਤ ਬੱਚਿਆ ਅਤੇ ਸਕੂਲ ਸਟਾਫ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਲਕਸ਼ਮੀ ਦੇਵੀ ਵੱਲੋ ਬੱਚਿਆ ਨੂੰ ਟੀਮ ਵੱਲੋ ਪੇਸ਼ ਕੀਤੇ ਗਏ ਵਿਚਾਰਾ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਗੱਲ ਕਹੀ ਗਈ। ਇਸ ਮੌਕੇ ਮਿਸ ਰੋਹਿਤਾ (ਆਉਟ ਰੀਚ ਵਰਕਰ) ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਸਕੂਲ ਦਾ ਸਟਾਫ ਮੌਜੂਦ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME