Friday, 2 December 2022

ਕੁਲਤਰਨ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲਿਆ

 ਨਵਾਂਸ਼ਹਿਰ 1 ਦਸੰਬਰ:-  ਕੁਲਤਰਨ ਸਿੰਘ ਪੀ.ਈ.ਐੱਸ ਵੱਲੋਂ ਅੱਜ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਆਪ ਜ਼ਿਲ੍ਹਾ ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਸਨ ਤੇ ਆਪ ਦੀ ਬਦਲੀ ਇੱਥੋਂ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਸ਼ਹੀਦ ਭਗਤ ਸਿੰਘ ਨਗਰ ਦੀ ਹੋਈ ਹੈ । ਅਹੁਦਾ ਸੰਭਾਲਣ ਉਪਰੰਤ ਆਪ ਨੇ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ ਕਰਨ ਵਿੱਚ ਆਪਣਾ ਯੋਗਦਾਨ ਪਾਉਣਗੇ।ਉਹਨਾਂ ਕਿਹਾ ਕਿ ਉਹ ਪੰਜਾਬ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰਾਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੁਰਾ ਯੋਗਦਾਨ ਪਾਉਣਗੇ। ਇਸ ਮੌਕੇ ਉਹਨਾਂ ਅੱਗੇ ਕਿਹਾ ਕਿ ਜਿਸ ਵੀ ਕਿਸੇ ਕਰਮਚਾਰੀ ਦਾ ਕੋਈ ਕੇਸ ਪੈਡਿੰਗ ਹੈ ਉਹ ਉਸ ਨਾਲ ਸਿੱਧਾ ਰਾਬਤਾ ਕਾਇਮ ਕਰੇ ਉਹ ਹਰ ਇੱਕ ਕਰਮਚਾਰੀ ਦਾ ਕੰਮ ਪੂਰੀ ਇਮਾਨਦਾਰੀ ਨਾਲ ਕਰਨਗੇ ਤੇ ਕਰਵਾਉਣਗੇ।ਇਸ ਮੌਕੇ ਉਹਨਾਂ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਬੱਚਿਆ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰਨਗੇ ਤੇ ਜ਼ਿਲ੍ਹੇ ਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਗੇ।ਇਸ ਮੌਕੇ ਸਵਾਗਤ ਕਰਨ ਵਾਲਿਆਂ ਵਿੱਚ ਰਾਜੇਸ਼ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ),ਪ੍ਰਿੰ. ਅਮਰਜੀਤ ਖਟਕੜ ਮੁਕੰਦਪੁਰ,ਪ੍ਰਿੰ. ਅਮਰੀਕ ਸਿੰਘ ਮੂਸਾਪੁਰ,. ਸੁਰਿੰਦਰ ਪਾਲ ਅਗਨੀਹੋਤਰੀ ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ,ਜਸਵਿੰਦਰ ਸਿੰਘ ਸੁਪਰਡੈਂਟ, ਪ੍ਰਿੰ, ਰਜਨੀਸ਼ ਕੁਮਾਰ ਡੀ.ਐੱਸ.ਐੱਮ, ਵਿਨੇ ਕੁਮਾਰ ਸ਼ਰਮਾ ਮੈਂਬਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ , ਦੇਸ ਰਾਜ ਕਲਰਕ, ਬਲਵੰਤ ਰਾਏ, ਬਿਕਰਮ ਸਿੰਘ,ਕੁਲਵਿੰਦਰ ਕੌਰ ਆਦਿ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME