Thursday, 15 December 2022

ਐਨ ਆਰ ਆਈ ਵਲੋਂ ਬੱਚਿਆਂ ਨੂੰ ਵਰਦੀਆਂ ਭੇਂਟ

ਨਵਾਂਸ਼ਹਿਰ,16 ਦਸੰਬਰ :- ਪ੍ਰਵਾਸੀ ਭਾਰਤੀ ਹਰਜਿੰਦਰ ਸਿੰਘ ਪੁੱਤਰ ਗੋਦਾਵਰ ਸਿੰਘ ਨੇ ਆਪਣੀਆਂ ਕਿਰਤ ਕਮਾਈਆਂ ਨੂੰ ਸਫ਼ਲ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲ ਕੁਲਾਮ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਰਦ ਰੁੱਤ ਦੀਆਂ ਵਰਦੀਆਂ ਭੇਂਟ ਕੀਤੀਆਂ। ਉਨ੍ਹਾਂ ਵਲੋਂ ਇਹ ਸ਼ੁੱਭ ਕਾਰਜ ਆਪਣੀ ਨਜਦੀਕੀ ਸੰਬੰਧੀ ਗੁਰਵਿੰਦਰ ਕੌਰ ਪਤਨੀ ਮੇਜਰ ਸਿੰਘ ਦੇ ਹੱਥੋਂ ਕਰਵਾਇਆ।ਇਸ ਸੰਬੰਧੀ ਜਾਣਕਾਰੀ ਨੀਲਮ ਮੂਮ ਸਕੂਲ ਇਚਾਰਜ਼ ਨੇ ਦੱਸਿਆਂ ਕਿ ਬਹੁਤ ਸਾਰੇ ਬੱਚੇ ਵਰਦੀਆਂ ਤੋਂ ਰਹਿ ਗਏ ਸਨ, ਇਸ ਪ੍ਰਵਾਸੀ ਭਾਰਤੀ ਦੀ ਮਦਦ ਨਾਲ ਹੁਣ ਸਾਰੇ ਬੱਚਿਆਂ ਨੂੰ ਵਰਦੀਆਂ ਮਿਲ ਗਈਆਂ ਹਨ। ਸਕੂਲ ਦੇ ਸਮੂਹ ਸਟਾਫ਼ ਵਲੋਂ ਪ੍ਰਵਾਸੀ ਭਾਰਤੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਕੌਰ,ਦੀਪਤੀ ਸਿਨਹਾ,ਗੁਰਵਿੰਦਰ ਕੌਰ ਅਤੇ ਸੁਰਜੀਤ ਕੌਰ ਆਦਿ ਹਾਜ਼ਰ ਸਨ ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME