Friday, 2 December 2022

ਦਫਤਰ ਸਹਾਇਕ ਕਮਿਸ਼ਨਰ ਰਾਜ ਕਰ ਵੱਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ

ਦਰਬਾਰ ਸਾਹਿਬ ਤੋਂ ਆਏ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜੱਥੇ ਵੱਲੋਂ ਕੀਤਾ ਗਿਆ ਸ਼ਬਦ ਕੀਰਤਨ ਦਾ ਗਾਇਨ
ਡੀ ਸੀ ਰੰਧਾਵਾ ਤੇ ਐਸ ਐਸ ਪੀ ਮੀਣਾ ਵਿਸ਼ੇਸ਼ ਤੌਰ ਤੇ ਪੁੱਜੇ
ਨਵਾਂਸ਼ਹਿਰ, 2 ਦਸੰਬਰ  :- ਦਫਤਰ ਸਹਾਇਕ ਕਮਿਸ਼ਨਰ ਰਾਜ ਕਰ ਵੱਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਅੱਜ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਜਿਸ ਦੌਰਾਨ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆਏ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜੱਥੇ ਵੱਲੋਂ ਰਸ ਭਿੰਨਾ ਸ਼ਬਦ ਕੀਰਤਨ ਗਾਇਨ ਕੀਤਾ ਗਿਆ।
     ਸਹਾਇਕ ਕਮਿਸ਼ਨਰ ਰਾਜ ਕਰ, ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਤੋਂ ਇਲਾਵਾ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਵੀ ਸੰਗਤੀ ਰੂਪ ਵਿੱਚ ਸ਼ਾਮਿਲ ਹੋਏ।
    ਸ਼ਹਿਰ ਦੇ ਬਹੁਤ ਸਾਰੇ ਵਪਾਰੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਸਮਾਗਮ ਵਿੱਚ ਗੁਰੂ ਗ੍ਰੰਥ ਸਾਹਿਬ ਨੂੰ ਸਿਜਦਾ ਕਰਨ ਪੁੱਜੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
     ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਵੱਲੋਂ ਇਸ ਮੌਕੇ ਡੀ ਸੀ ਅਤੇ ਐਸ ਐਸ ਪੀ ਨੂੰ ਦਰਬਾਰ ਸਾਹਿਬ ਅਮ੍ਰਿਤਸਰ ਦੇ ਸੁੰਦਰ ਮਾਡਲ ਵੀ ਭੇਟ ਕੀਤੇ ਗਏ। ਇਸ ਮੌਕੇ ਡਵੀਜ਼ਨਲ ਕਮਿਸ਼ਨਰ ਰਾਜ ਕਰ, ਜਲੰਧਰ ਅਜੇ ਕੁਮਾਰ, ਡਵੀਜ਼ਨਲ ਕਮਿਸ਼ਨਰ ਆਬਕਾਰੀ, ਜਲੰਧਰ, ਰਾਜਪਾਲ ਸਿੰਘ ਖਹਿਰਾ, ਸਹਾਇਕ ਕਮਿਸ਼ਨਰ ਰਾਜ ਕਰ, ਕਪੂਰਥਲਾ ਦਲਜੀਤ ਕੌਰ ਵੀ ਪੁੱਜੇ ਹੋਏ ਸਨ।
     ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਜਿਨ੍ਹਾਂ ਜ਼ਿਲ੍ਹੇ ਚ ਕੁਝ ਦਿਨ ਪਹਿਲਾਂ ਹੀ ਕਾਰਜਭਾਰ ਸੰਭਾਲਿਆ ਹੈ, ਨੇ ਕਿਹਾ ਕਿ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਦਫਤਰ ਦੇ ਸਮੂਹ ਸਟਾਫ਼ ਵੱਲੋਂ ਅੱਜ ਦਾ ਸਮਾਗਮ ਕਰਵਾਇਆ ਗਿਆ ਹੈ।

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਂਡ ਸਕੈਨ ਹੋਵੇਗੀ ਮੁਫ਼ਤ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਂਡ ਸਕੈਨ ਹੋਵੇਗੀ ਮੁਫ਼ਤ ਬੰਗਾ  04 ਅਪਰੈਲ  () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵ...

ਜੀ ਆਇਆਂ ਨੂੰ WELCOME