ਬੰਗਾ : 14 ਦਸੰਬਰ : ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਦਵਿੰਦਰ ਢਾਂਡਾ ਦੀਆਂ ਹਦਾਇਤਾਂ ਅਨੁਸਾਰ ਸਿਹਤ ਕੇਂਦਰ ਮਕਸੂਦਪੁਰ-ਸੂੰਢ ਵਿਖੇ ਕਮਿਊਨਟੀ ਹੈਲਥ ਅਫ਼ਸਰ ਡਾ. ਗੁਰਤੇਜ ਸਿੰਘ ਦੀ ਦੇਖਰੇਖ ਵਿੱਚ ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਦੀ ਜਾਂਚ ਤੇ ਟੀਕਾਕਰਣ, ਬਲੱਡ ਪ੍ਰੈਸ਼ਰ, ਸ਼ੂਗਰ ਆਦਿ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਮੁਫਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਡਾ. ਗੁਰਤੇਜ ਸਿੰਘ ਨੇ ਦੱਸਿਆ ਕਿ ਬਦਲਦੇ ਮੌਸਮ ਦੌਰਾਨ ਬੱਚਿਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਤੇ ਉਨ੍ਹਾਂ ਦੇ ਸਹੀ ਇਲਾਜ਼ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਜ਼ਰੂਰੀ ਟੀਕਾਕਰਨ ਬਾਰੇ ਵੀ ਵਿਸਥਾਰ ਨਾਲ ਦੱਸਿਆ। ਉਹਨਾਂ ਦੱਸਿਆ ਕਿ ਸਿਹਤ ਕੇਂਦਰ ਮਕਸੂਦਪੁਰ-ਸੂੰਢ ਵਿਖੇ ਰੋਜ਼ਾਨਾ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਹਰ ਬੁੱਧਵਾਰ ਨੂੰ ਪੰਜ ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਣ ਕੀਤਾ ਜਾਂਦਾ ਹੈ। ਇਸ ਮੌਕੇ ਏ.ਐੱਨ.ਐੱਮ ਨਵਦੀਪ ਕੌਰ, ਸਿਹਤ ਅਧਿਕਾਰੀ ਦਰਬਾਰਾ ਸਿੰਘ ਕੰਗਰੌੜ, ਸਫ਼ਾਈ ਸੇਵਿਕਾ ਕਿਰਨ, ਆਸ਼ਾ ਵਰਕਰ ਰੇਨੂੰ ਬਾਲਾ ਤੇ ਹਰਜਿੰਦਰ ਕੌਰ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...