Wednesday, 7 December 2022

ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਬੰਗਾ ਤੋਂ ਸੌ ਪ੍ਰਤੀਸ਼ਤ ਮਹਿੰਮ ਦਾ ਆਗਾਜ਼

ਨਵਾਂਸਹਿਰ 7 ਦਸੰਬਰ:- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਆਉਣ ਵਾਲੀਆਂ 8ਵੀਂ 10ਵੀਂ ਅਤੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇ ਸਬੰਧ ਵਿੱਚ ਸਰਕਾਰੀ ਸਕੂਲਾਂ ਦੇ ਨਤੀਜੇ ਨੂੰ ਸੌ ਪ੍ਰਤੀਸ਼ਤ ਪ੍ਰਾਪਤ ਕਰਨ ਲਈ ਅਰੰਭ ਕੀਤੇ ਗਏ ਮਿਸ਼ਨ 100 ਪ੍ਰਤੀਸ਼ਤ ਦੇ ਸੰਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਕੁਲਤਰਨਜੀਤ ਸਿੰਘ ਵੱਲੋਂ ਬਲਾਕ ਬੰਗਾ ਦੇ ਸਮੂਹ ਪ੍ਰਿੰਸੀਪਲ ਅਤੇ ਸਕੂਲ ਮੁਖੀ ਸਾਹਿਬਾਨਾਂ ਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਕੋ ਐਡ ਵਿਖੇ ਮੀਟਿੰਗ ਕੀਤੀ ਗਈ। ਬਲਾਕ ਨੋਡਲ ਅਫਸਰ ਹੈਡਮਾਸਟਰ ਅਮਨਪ੍ਰੀਤ ਸਿੰਘ ਜੌਹਰ ਅਤੇ ਵਾਈਸ ਪ੍ਰਿੰਸੀਪਲ ਕੰਵਲਜੀਤ ਸਿੰਘ ਅਰੋੜਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਕੁਲਤਰਨਜੀਤ ਸਿੰਘ ਨੂੰ ਜੀ ਆਇਆਂ ਨੂੰ ਆਖਿਆ ਗਿਆ ਇਸ ਮੌਕੇ ਸਕੂਲ ਮੁਖੀ ਸਾਹਿਬਾਨ ਨੂੰ ਸੰਬੋਧਨ ਕਰਦੇ ਹੋਏ ਕੁਲਤਰਨਜੀਤ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਬੋਰਡ ਦੇ ਨਤੀਜਿਆਂ ਨੂੰ ਸੌ ਪ੍ਰਤੀਸ਼ਤ ਪ੍ਰਾਪਤ ਕੀਤਾ ਜਾਵੇਗਾ ਅਤੇ ਇਸ ਸਬੰਧ ਵਿਚ ਸਮੂਹ ਅਧਿਆਪਕਾਂ ਵੱਲੋਂ ਸਖਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਪ੍ਰੀਖਿਆਵਾਂ ਸਬੰਧੀ ਵਿਸ਼ੇਸ਼ ਵਿਉਂਤਬੰਦੀ ਕੀਤੀ ਜਾ ਚੁੱਕੀ ਹੈ ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸੇ ਵੀ ਦਫ਼ਤਰੀ ਕੰਮ ਕਰਵਾਉਣ ਲਈ ਉਨ੍ਹਾਂ ਨਾਲ ਸਿੱਧੇ ਤੌਰ ਤੇ ਸੰਪਰਕ ਕੀਤਾ ਜਾਵੇ ਅਤੇ ਜੇ ਕੋਈ ਕੰਮ ਕਰਵਾਉਣ ਸਬੰਧੀ ਕਿਸੇ ਵੀ ਮੁਲਾਜ਼ਮ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਸਿੱਧੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ।ਉਹਨਾਂ ਕਿਹਾ ਕਿ ਸਾਨੂੰ ਆਪਣੇ ਸਮੂਹ ਅਧਿਆਪਕਾਂ ਉੱਪਰ ਪੂਰਨ ਮਾਣ ਹੈ ਜਿਨ੍ਹਾਂ ਨੇ ਸਖ਼ਤ ਮਿਹਨਤ ਦੇ ਨਾਲ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਹੀ ਬਦਲ ਕੇ ਰੱਖ ਦਿੱਤਾ ਹੈ ਇਸ ਮੌਕੇ ਤੇ ਸਮੂਹ ਸਕੂਲ ਮੁਖੀ ਸਾਹਿਬਾਨ ਵੱਲੋਂ ਆਪਣੇ-ਆਪਣੇ ਸਕੂਲਾਂ ਦੇ ਪ੍ਰਬੰਧਾਂ ਸਬੰਧੀ ਜ਼ਿਲਾ ਸਿੱਖਿਆ ਅਫਸਰ ਨੂੰ ਪੂਰਨ ਰੂਪ ਵਿਚ ਜਾਣਕਾਰੀ ਪ੍ਰਦਾਨ ਕੀਤੀ ਗਈ ਇਸ ਮੌਕੇ ਤੇ ਪ੍ਰਿੰਸੀਪਲ ਸੁਰਿੰਦਰ ਪਾਲ ਅਗਨੀਹੋਤਰੀ, ਪ੍ਰਿੰਸੀਪਲ ਤਜਿੰਦਰ ਸ਼ਰਮਾ ਪ੍ਰਿੰਸੀਪਲ ਨਰਿੰਦਰ ਪਾਲ ਸਿੰਘ ਸੁਰਜੀਤ ਸਿੰਘ ਗੋਬਿੰਦਪੁਰੀ ਬੀਐਮ, ਹਰਦੀਪ ਰਾਏ ਪਰਾਸ਼ਰ ਬੀ ਐਮ, ਸੁਖਬੀਰ ਸਿੰਘ ਬੀ ਐੱਮ, ਕਰਮਜੀਤ ਸਿੰਘ ਗਰੇਵਾਲ ਜੋਗਿੰਦਰ ਸਿੰਘ ਡਾਕਟਰ ਬਿੰਦੂ ਕੈਂਥ ,ਮੈਡਮ ਮਨਜੀਤ ਕੌਰ ਪਰਮਿੰਦਰਜੀਤ ਕੁਮਾਰ ,ਦੇਸ ਰਾਜ ਸਮੇਤ ਬਲਾਕ ਦੇ ਸਮੂਹ ਸਕੂਲ ਮੁਖੀ ਸਾਹਿਬਾਨ ਹਾਜ਼ਰ ਸਨ ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME