ਨੈਸ਼ਨਲ ਪਾਰਟੀ ਬਣਨ ਤੇ ਦਿੱਤੀ ਵਧਾਈ
ਅੰਮ੍ਰਿਤਸਰ 16 ਦਸੰਬਰ : ਆਮ ਆਦਮੀ ਪਾਰਟੀ ਜਿਲ੍ਹਾ ਅੰਮ੍ਰਿਤਸਰ ਦੇ ਐਸ.ਸੀ ਵਿੰਗ ਦੇ
ਕੁਆਰਡੀਨੇਟਰ ਸ੍ਰੀ ਰਵਿੰਦਰ ਹੰਸ ਨੇ ਬੀਤੀ ਸ਼ਾਮ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ
ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਪਾਰਟੀ ਬਣਨ ਤੇ
ਵਧਾਈ ਦਿੱਤੀ। ਇਸ ਮੌਕੇ ਸ੍ਰੀ ਹੰਸ ਵਲੋਂ ਬਾਬਾ ਸਾਹਿਬ ਅੰਬੇਦਕਰ ਜੀ ਦੀ ਇਕ ਕਿਤਾਬ
ਸ੍ਰੀ ਮਨੀਸ਼ ਸਿਸੋਦੀਆ ਨੂੰ ਭੇਟ ਕੀਤੀ। ਇਸ ਮੌਕੇ ਸ੍ਰੀ ਹੰਸ ਨੇ ਕਿਹਾ ਕਿ ਦਿਨੋ ਦਿਨ
ਆਪ ਆਦਮੀ ਪਾਰਟੀ ਦਾ ਕਾਫ਼ਲਾ ਲੰਬਾ ਹੁੰਦਾ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਲੋਕਾਂ
ਦੀਆਂ ਆਸਾਂ ਤੇ ਖ਼ਰ੍ਹਾ ਉਤਰੇਗੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜੋ ਵੀ ਵਾਅਦੇ
ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਨੂੰ ਪਹਿਲੇ ਸਾਲ ਤੋਂ ਹੀ ਪੂਰਾ ਕਰਨਾ ਸ਼ੁਰੂ ਕਰ
ਦਿੱਤਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਨੂੰ ਭ੍ਰਿਸ਼ਟਾਚਾਰ
ਰਹਿਤ ਪ੍ਰਸਾਸ਼ਨ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਉਨਾਂ ਨਾਲ ਹਲਕਾ ਪੂਰਬੀ ਐਸ.ਸੀ.
ਵਿੰਗ ਦੇ ਕੁਆਰਡੀਨੇਟਰ ਸ੍ਰ: ਨਿਰਮਲ ਸਿੰਘ, ਜਿਲ੍ਹਾ ਯੂਥ ਜੁਆਇੰਟ ਸੈਕਟਰੀ ਮਨਦੀਪ
ਸਿੰਘ ਮੰਨੀ, ਵਾਰਡ ਨੰ: 24 ਸਰਕਲ ਇੰਚਾਰਜ ਅਨੰਦ ਕੁਮਾਰ ਅਤੇ ਆਪ ਦੇ ਸੀਨੀਅਰ ਆਗੂ
ਸ੍ਰੀ ਸੰਜੈ ਅਟਵਾਲ ਵੀ ਹਾਜ਼ਰ ਸਨ।
ਕੈਪਸ਼ਨ : ਐਸ.ਸੀ ਵਿੰਗ ਦੇ ਕੁਆਰਡੀਨੇਟਰ ਸ੍ਰੀ ਰਵਿੰਦਰ ਹੰਸ ਬਾਬਾ ਸਾਹਿਬ ਅੰਬੇਦਕਰ ਜੀ
ਦੀ ਇਕ ਕਿਤਾਬ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੂੰ ਭੇਟ ਕਰਦੇ
ਹੋਏ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...