ਹਥਿਆਰਾਂ ਜਾਂ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ 'ਤੇ ਵੀ ਰਹੇਗੀ ਪਾਬੰਦੀ
ਹੁਸ਼ਿਆਰਪੁਰ, 2 ਦਸੰਬਰ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ
ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144
ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਜਨਤਕ ਇਕੱਠਾਂ,
ਧਾਰਮਿਕ ਥਾਵਾਂ, ਵਿਆਹ ਪਾਰਟੀਆਂ ਅਤੇ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ, ਹਥਿਆਰਾਂ ਦਾ
ਜਨਤਕ ਅਤੇ ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਨੂੰ
ਉਤਸ਼ਾਹਿਤ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਲਗਾ ਦਿੱਤੀ ਹੈ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਗ੍ਰਹਿ
ਮਾਮਲਿਆਂ ਤੇ ਨਿਆ ਵਿਭਾਗ ਵਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ ਤੇ
ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਇਹ ਪਾਬੰਦੀ 31 ਜਨਵਰੀ 2023 ਤੱਕ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ
ਲਿਆਂਦੀ ਜਾਵੇਗੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...