ਨਵਾਂਸ਼ਹਿਰ, 24 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਾਜੀਵ ਵਰਮਾ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ 'ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ ਡੀ ਪੀ ਓਜ਼, ਕਾਰਜ ਸਾਧਕ ਅਫ਼ਸਰ ਜਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ 'ਚ ਕੋਈ ਵੀ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇ। ਇਹ ਮਨਾਹੀ ਦੇ ਹੁਕਮ 28 ਦਸੰਬਰ 2022 ਤੋਂ 27 ਫ਼ਰਵਰੀ 2023 ਤੱਕ ਲਾਗੂ ਰਹਿਣਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...