ਨਵਾਂਸ਼ਹਿਰ 23 ਦਸੰਬਰ :- ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਆਦੇਸ਼ਾਂ ਤੇ ਅਪਰੇਸ਼ਨ ਈਗਲ ਤਹਿਤ ਅੱਜ ਸਵੇਰੇ 11:00 ਤੋਂ 04:00 ਵਜੇ ਤੱਕ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਦੀ ਚੈਕਿੰਗ ਅਤੇ ਹੋਰ ਜਨਤਕ ਥਾਵਾਂ ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ / ਵਹੀਕਲਾਂ ਦੀ ਚੈਕਿੰਗ ਕਰਨ ਸਬੰਧੀ ਦਿਸ਼ਾ ਨਿਰਦੇਸ਼ਾਂ ਤੇ ਅਮਲ ਕਰਦੇ ਤੇ ਸ੍ਰੀ ਆਰ. ਕੇ. ਜੈਸਵਾਲ, ਇੰਸਪੈਕਟਰ ਜਨਰਲ ਪੁਲਿਸ, ਐਸ.ਟੀ.ਐਫ, ਪੰਜਾਬ ਵੱਲੋਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਦੀ ਸੁਪਰਵੀਜਨ ਸੌਪੀ ਗਈ ਸੀ ਦੀ ਅਗਵਾਈ ਵਿੱਚ ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਜੀ ਦੀ ਰਹਿਨੁਮਾਈ ਹੇਠ ਅਪਰੇਸ਼ਨ ਈਗਲ ਤਹਿਤ ਜਿਲ੍ਹਾ ਵਿੱਚ ਪੈਜ਼ਦੇਜ਼ ਬੱਸ ਸਟੈਜ਼ਡਾਂ, ਰੇਲਵੇ ਸਟੇਸ਼ਨਾਂ ਦੀ ਚੈਕਿੰਗ ਅਤੇ ਹੋਰ ਜਨਤਕ ਥਾਵਾਂ ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ/ਵਹੀਕਲਾਂ (ਖਾਸ ਕਰਕੇ ਮੋਟਰਸਾਈਕਲਾਂ) ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਭਾਗੀਰਥ ਸਿੰਘ ਮੀਨਾ ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਅੱਜ ਜਿਲ੍ਹਾ ਪੁਲਿਸ ਵੱਲੋਜ਼ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੇ 03 ਬੱਸ ਸਟੈਡਾਂ, 09 ਰੇਲਵੇ ਸਟੇਸ਼ਨਾਂ ਦੀ ਚੈਕਿੰਗ ਅਤੇ ਵੱਖ ਵੱਖ 12 ਜਨਤਕ ਸਥਾਨਾਂ ਤੇ ਅਪਰੇਸ਼ਨ ਈਗਲ ਤਹਿਤ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ / ਵਹੀਕਲਾਂ (ਖਾਸ ਕਰਕੇ ਮੋਟਰਸਾਈਕਲਾਂ) ਦੀ ਚੈਕਿੰਗ ਕੀਤੀ ਗਈ। ਇਸ ਅਪਰੇਸ਼ਨ ਵਿੱਚ ਜਿਲ੍ਹਾ ਪੁਲਿਸ ਦੇ 05 ਗਜਟਿਡ ਅਫਸਰਾਨ, 20 ਇੰਸਪੈਕਟਰ/ਐਸ.ਆਈ ਸਮੇਤ ਕੁੱਲ 243 ਕਰਮਚਾਰੀ ਤਾਇਨਾਤ ਕੀਤੇ ਗਏ। ਇਸ ਅਪਰੇਸ਼ਨ ਦੋਰਾਨ 410 ਸ਼ੱਕੀ ਵਿਅਕਤੀਆਂ, 568 ਵਹੀਕਲਾਂ ਦੀ ਚੈਕਿੰਗ ਕੀਤੀ ਗਈ ਅਤੇ ਟੈ੍ਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 69 ਵਹੀਕਲਾਂ ਦੇ ਚਲਾਣ ਕੀਤੇ ਗਏ। ਇਸ ਸਪੈਸ਼ਲ ਅਪਰੇਸ਼ਨ ਦੋਰਾਨ ਥਾਣਾ ਸਿਟੀ ਬਲਾਚੌਰ ਪੁਲਿਸ ਵੱਲੋਂ ਦੋਰਾਨ ਚੈਕਿੰਗ ਗੱਡੀ ਵਿੱਚੋਂ ਇੱਕ ਵਿਅਕਤੀ ਪਾਸੋਂ 30 ਗ੍ਰਾਮ ਅਫੀਮ ਅਤੇ 10 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਅਪਰੇਸ਼ਨ ਦਾ ਮਕੱਸਦ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ਵਿੱਚ ਪੁਲਿਸ ਦਾ ਡਰ ਪੈਦਾ ਕਰਨਾ, ਆਮ ਪਬਲਿਕ ਨੂੰ ਸੁਰੱਖਿਆ ਮੁਹੱਈਆ ਕਰਨਾ ਅਤੇ ਪੁਲਿਸ ਪ੍ਰਤੀ ਵਿਸਵਾਸ਼ ਪੈਦਾ ਕਰਨਾ ਹੈ। ਭਵਿੱਖ ਵਿੱਚ ਵੀ ਅਜਿਹੇ ਸਪੈਸ਼ਲ ਅਪਰੇਸ਼ਨ ਜਾਰੀ ਰਹਿਣਗੇ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...