Tuesday, 31 January 2023
ਕਮੇਟੀਆ ਨਹੀਂ ਪੁਰਾਣੀ ਪੈਨਸ਼ਨ ਦਾ ਪੂਰਾ ਨੋਟੀਫਿਕੇਸ਼ਨ ਜਾਰੀ ਕਰੋ : ਗੁਰਦਿਆਲ ਮਾਨ
Monday, 30 January 2023
ਅੰਮ੍ਰਿਤਪਾਲ ਸਿੰਘ ਦੁਬਾਰਾ ਬਣੇ ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਪ੍ਰਧਾਨ
ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਗਈ ਸ਼ਰਧਾਂਜਲੀ
ਕਿਸ਼ੋਰ ਵਿਦਿਆਰਥੀਆਂ ’ਚ ਜਾਗਰੂਕਤਾ, ਨਸ਼ਿਆਂ ਦੇ ‘ਹਾਟ-ਸਪਾਟ’ ਇਲਾਕਿਆਂ ’ਚ ਨਿਗਰਾਨੀ ਅਤੇ ਚੇਤਨਾ ਪੈਦਾ ਕਰਨ ਲਈ ਰਣਨੀਤੀ ਬਣਾਈ ਜਾਵੇ
ਨਵਾਂਸ਼ਹਿਰ, 30 ਜਨਵਰੀ : 'ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ' ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਕਮੇਟੀ ਦੇ ਸਮੂਹ ਭਾਗੀਦਾਰਾਂ ਨੂੰ ਨਸ਼ਾਖੋਰੀ ਦੀ ਰੋਕਥਾਮ ਲਈ ਆਪਸੀ ਤਾਲਮੇਲ ਅਤੇ ਵਿਚਾਰ-ਵਟਾਂਦਰੇ ਨਾਲ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਡਿਪਟੀ ਕਮਿਸ਼ਨਰ, ਐਸ ਪੀ, ਡਿਪਟੀ ਮੈਡੀਕਲ ਕਮਿਸ਼ਨਰ, ਮੁੱਖ ਖੇਤੀਬਾੜੀ ਅਫ਼ਸਰ, ਵਣ ਵਿਭਾਗ, ਸਿਖਿਆ ਵਿਭਾਗ, ਉੱਪ ਮੰਡਲ ਮੈਜਿਸਟ੍ਰੇਟ, ਸਮਾਜਿਕ ਨਿਆਂ ਅਧਿਕਾਰੀ 'ਤੇ ਆਧਾਰਿਤ ਇਸ ਕਮੇਟੀ ਦਾ ਮੰਤਵ ਨਸ਼ਾ ਤਸਕਰੀ ਦੇ ਰੁਝਾਨਾਂ ਸਬੰਧੀ ਸੂਚਨਾ ਦਾ ਆਦਾਨ ਪ੍ਰਦਾਨ, ਪੋਸਤ ਤੇ ਭੰਗ ਦੀ ਨਜਾਇਜ਼ ਖੇਤੀ 'ਤੇ ਨਿਗਰਾਨੀ, ਅੰਤਰ ਰਾਜੀ ਮਾਮਲਿਆਂ ਦੀ ਪੜਤਾਲ ਦੀ ਨਿਗਰਾਨੀ, ਸਕੂਲਾਂ ਤੇ ਕਾਲਜਾਂ 'ਚ ਨਸ਼ੇ ਦੀ ਵਰਤੋਂ ਖ਼ਿਲਾਫ਼ ਜਾਗਰੂਕਤਾ ਗਤੀਵਿਧੀਆਂ, ਗੈਰ-ਕਾਨੂੰਨੀ ਨਸ਼ਿਆਂ ਦੀ ਕਾਸ਼ਤ ਅਤੇ ਨਸ਼ਿਆਂ ਦੇੇ ਖਤਰਨਾਕ ਪ੍ਰਭਾਵਾਂ ਵਾਲੇ ਥਾਂਵਾਂ 'ਚ ਜਾਗਰੂਕਤਾ ਪ੍ਰੋਗਰਾਮ, ਅਜਿਹੇ ਇਲਾਕਿਆਂ 'ਚ ਬਦਲਵੇਂ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕਰਨਾ, ਨਸ਼ਿਆਂ ਦੇ ਸੁਰਾਗ ਲਈ ਲੋੜੀਂਦੇ ਸਾਧਨਾਂ ਦਾ ਪ੍ਰਸਤਾਵ ਤਿਆਰ ਕਰਕੇ ਭੇਜਣਾ, ਜ਼ਿਲ੍ਹੇ 'ਚ ਨਸ਼ਾ-ਛੁਡਾਊ ਤੇ ਮੁੜ-ਵਸੇਬਾ ਗਤੀਵਿਧੀਆਂ 'ਤੇ ਨਜ਼ਰ ਰੱਖਣਾ ਤੇ ਨਸ਼ਿਆਂ ਦੀ ਰੋਕਥਾਮ ਨਾਲ ਸਬੰਧਤ ਹੋਰ ਗਤੀਵਿਧੀਆਂ ਕਰਨਾ ਸ਼ਾਮਿਲ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਪੁਲਿਸ ਨੂੰ ਨਸ਼ਾ-ਪ੍ਰਭਾਵਿਤ 'ਹਾਟ-ਸਪਾਟ' ਖੇਤਰਾਂ 'ਚ ਸਰਗਰਮ ਨਸ਼ਾ ਤਸਕਰਾਂ ਦੀ ਸੂਚੀ ਬਣਾਉਣ, ਉਨ੍ਹਾਂ 'ਤੇ ਕਾਰਵਾਈ ਕਰਨ, ਇਨ੍ਹਾਂ ਖੇਤਰਾਂ 'ਚ ਪੈਂਦੇ ਸਕੂਲਾਂ 'ਚ ਸਵੇਰ ਦੀ ਸਭਾ ਦੌਰਾਨ ਜਾਗਰੂਕਤਾ ਭਾਸ਼ਣ ਦੇਣ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ, ਓਟ ਸੈਂਟਰਾਂ ਅਤੇ ਮੁੜ-ਵਸੇਬਾ ਸੈਂਟਰਾਂ ਵੱਲੋਂ ਦਿੱਤੀ ਜਾਂਦੀ ਦਵਾਈ ਅਤੇ ਇਲਾਜ ਦੀ ਸਫ਼ਲਤਾ ਦਰ ਦਾ ਜਾਇਜ਼ਾ ਲੈਣ, ਨਸ਼ਾ ਮੁਕਤ ਐਲਾਨੇ ਪਿੰਡਾਂ 'ਚ ਨਸ਼ਾ-ਮੁਕਤੀ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕਰਨ ਲਈ ਪ੍ਰੋਗਰਾਮ ਉਲੀਕਣ ਅਤੇ ਲਾਗੂ ਕਰਨ ਲਈ ਆਖਿਆ। ਜ਼ਿਲ੍ਹਾ ਪੁਲਿਸ ਦੇ ਡੀ ਐਸ ਪੀ (ਪੀ ਬੀ ਆਈ ਅਤੇ ਨਾਰਕੋਟਿਕਸ) ਅਮਰ ਨਾਥ ਨੇ ਇਸ ਮੌਕੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੀ ਪ੍ਰਗਤੀ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਪੇਸ਼ ਕਰਦਿਆਂ ਦੱਸਿਆ ਕਿ ਜ਼ਿਲ੍ਹੇ 'ਚ ਦਸੰਬਰ ਮਹੀਨੇ ਦੌਰਾਨ 35 ਐਨ ਡੀ ਪੀ ਐਸ ਐਕਟ ਦੇ ਮੁਕੱਦਮੇ ਦਰਜ ਕਰਕੇ 43 ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ। ਇਨ੍ਹਾਂ ਪਾਸੋਂ ਕੁੱਲ 1153 ਗ੍ਰਾਮ ਹੈਰੋਇਨ, 210 ਗ੍ਰਾਮ ਅਫ਼ੀਮ, 8 ਕਿਲੋਗ੍ਰਾਮ ਡੋਡੇ ਚੂਰਾ-ਪੋਸਤ, 38 ਨਸ਼ੀਲੇ ਟੀਕੇ, 1142 ਨਸ਼ੀਲੀਆਂ ਗੋਲੀਆਂ, 90 ਗ੍ਰਾਮ ਆਈਸ ਡਰੱਗ ਅਤੇ ਇੱਕ ਵਾਹਨ ਬਰਾਮਦ ਕੀਤਾ ਗਿਆ। ਇਸ ਦੌਰਾਨ 37 ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਜਦਕਿ 13 ਨੂੰ ਸਜ਼ਾ ਹੋਈ। ਇਸੇ ਤਰ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ 12 ਸਕੂਲਾਂ, 3 ਕਾਲਜਾਂ, 27 ਆਬਾਦੀਆਂ (ਪਿੰਡ/ਮੁਹੱਲੇ), ਤਿੰਨ ਆਇਲੈਟਸ ਸੈਂਟਰਾਂ, ਬੱਸ ਸਟੈਂਡ ਸਮੇਤ 55 ਥਾਂਵਾਂ 'ਤੇ ਜਾਗਰੂਕਤਾ ਸੈਮੀਨਾਰ ਕੀਤੇ ਗਏ। ਉਨ੍ਹਾਂ ਦੱਸਿਆ ਕਿ 2017 ਤੋਂ 2021 ਤੱਕ 251 ਲੱਖ ਰੁਪਏ ਤੋਂ ਵਧੇਰੇ ਦੀ ਨਸ਼ਾ ਤਸਕਰਾਂ ਦੀ ਜਾਇਦਾਦ ਅਟੈਚ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਨਸ਼ਾ ਤਸਕਰਾਂ ਦੀ ਜਾਇਦਾਦ ਅਟੈਚ ਕਰਵਾਉਣ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ, 2021 ਤੋਂ ਬਾਅਦ ਵਾਲੇ ਮਾਮਲਿਆਂ 'ਚ ਵੀ ਜਾਇਦਾਦ ਅਟੈਚ ਕਰਵਾਉਣ ਦੀ ਕਾਰਵਾਈ 'ਚ ਤੇਜ਼ੀ ਲਿਆਉਣ ਲਈ ਆਖਿਆ। ਮੀਟਿੰਗ 'ਚ ਐਸ ਡੀ ਐਮ ਨਵਾਂਸ਼ਹਿਰ ਤੇ ਬੰਗਾ ਮੇਜਰ ਸ਼ਿਵਰਾਜ ਸਿੰਘ ਬੱਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਚੋਪੜਾ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਸਿਖਿਆ ਵਿਭਾਗ ਤੇ ਵਣ ਵਿਭਾਗ ਦੇ ਪ੍ਰਤੀਨਿਧ ਸ਼ਾਮਿਲ ਸਨ।
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ’ਚ ਆਟਾ-ਦਾਲ ਲਾਭਪਾਤਰੀਆਂ ਦੀ ਪੜਤਾਲ ਮਿੱਥੇ ਸਮੇਂ ’ਚ ਮੁਕੰਮਲ ਕਰਨ ਦੇ ਆਦੇਸ਼
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੇਨੂੰ ਬਾਲਾ ਵਰਮਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਸਮਾਰਟ ਕਾਰਡ ਰਾਸ਼ਨ ਕਾਰਡ ਸਕੀਮ ਤਹਿਤ 90982 ਪਰਿਵਾਰ ਰਜਿਸਟ੍ਰਡ ਹਨ, ਜਿਨ੍ਹਾਂ ਦੀ ਪੜਤਾਲ ਪ੍ਰਗਤੀ ਅਧੀਨ ਹੈ। ਪੜਤਾਲ ਦੌਰਾਨ ਇਹ ਯਕੀਨੀ ਬਣਾਇਆ ਜਾਣਾ ਹੈ ਕਿ ਸਬੰਧਤ ਜਨਰਲ/ਐਸ ਸੀ/ਬੀ ਸੀ ਪਰਿਵਾਰ ਦੀ ਸਲਾਨਾ ਆਮਦਨ ਸ੍ਰੇਣੀਵਾਰ 30 ਹਜ਼ਾਰ ਅਤੇ 60 ਹਜ਼ਾਰ ਤੋਂ ਵੱਧ ਨਾ ਹੋਵੇ, ਰਾਸ਼ਨ ਕਾਰਡ ਧਾਰਕ ਜਾਂ ਪਰਿਵਾਰ ਦਾ ਕੋਈ ਮੈਂਬਰ ਸਰਕਾਰੀ ਨੌਕਰੀ ਨਾ ਕਰਦਾ ਹੋਵੇ, ਉਸ ਦੇ ਪਰਿਵਾਰ ਕੋਲ ਢਾਈ ਏਕੜ ਨਹਿਰੀ/ਚਾਹੀ ਜਾਂ 5 ਏਕੜ ਤੋਂ ਵੱਧ ਬਰਾਨੀ ਜ਼ਮੀਨ ਨਾ ਹੋਵੇ, ਕਿਸੇ ਕਾਰੋਬਾਰ ਜਾਂ ਕਿਰਾਏ ਜਾਂ ਵਿਆਜ ਤੋਂ 60 ਹਜ਼ਾਰ ਤੋਂ ਵਧੇਰੇ ਸਲਾਨਾ ਆਮਦਨ ਦੀ ਰਿਪੋਰਟ, ਸ਼ਹਿਰੀ ਖੇਤਰ 'ਚ 100 ਵਰਗ ਗਜ਼ ਤੋਂ ਵੱਧ ਦਾ ਰਿਹਾਇਸ਼ੀ ਮਕਾਨ /750 ਵਰਗ ਫੁੱਟ ਤੋਂ ਵੱਧ ਦਾ ਫਲੈਟ ਨਾ ਹੋਵੇ, ਕਾਰਡ ਧਾਰਕ ਜਾਂ ਪਰਿਵਾਰ ਦਾ ਕੋਈ ਮੈਂਬਰ ਆਮਦਨ ਕਰ ਦਾਤਾ/ਵੈਟ ਐਕਟ 2005/ਜੀ ਐਸ ਟੀ ਅਧੀਨ ਰਜਿਸਟ੍ਰਡ ਹੈ ਤਾਂ ਉਸ ਸਬੰਧੀ ਰਿਪੋਰਟ, ਰਾਸ਼ਨ ਕਾਰਡ ਧਾਰਕ ਜਾਂ ਉਸ ਦੇ ਪਰਿਵਾਰ ਕੋਲ ਚਾਰ ਪਹੀਆ ਗੱਡੀ, ਏ ਸੀ ਹੋਣ ਸਬੰਧੀ ਰਿਪੋਰਟ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਐਚ ਆਈ ਵੀ/ਏਡਜ਼ ਪ੍ਰਭਾਵਿਤ, ਫੀਮੇਲ ਸੈਕਸ ਵਰਕਰ ਅਤੇ ਕੋਵਿਡ ਦੌਰਾਨ ਜਿਹੜੇ ਬੱਚਿਆਂ ਦੇ ਮਾਤਾ/ਪਿਤਾ ਜਾਂ ਪਰਿਵਾਰ ਦੇ ਮੁਖੀ ਦੀ ਮੌਤ ਹੋ ਗਈ ਸੀ, ਨਾਲ ਸਬੰਧਤ ਸ੍ਰੇਣੀਆਂ ਦੇ ਲਾਭਪਾਤਰੀਆਂ ਨੂੰ ਵੈਰੀਫ਼ਿਕੇਸ਼ਨ ਤੋਂ ਛੋਟ ਦਿੱਤੀ ਗਈ ਹੈ। ਮੀਟਿੰਗ 'ਚ ਐਸ ਡੀ ਐਮ ਨਵਾਂਸ਼ਹਿਰ (ਵਾਧੂ ਚਾਰਜ ਬੰਗਾ) ਮੇਜਰ ਸ਼ਿਵਰਾਜ ਸਿੰਘ ਬੱਲ, ਬੀ ਡੀ ਪੀ ਓਜ਼ ਰਾਜਵਿੰਦਰ ਕੌਰ ਨਵਾਂਸ਼ਹਿਰ, ਹੇਮਰਾਜ ਔੜ, ਈ ਓ ਸੁਖਦੇਵ ਸਿੰਘ ਬੰਗਾ, ਰਾਮ ਪ੍ਰਕਾਸ਼ ਨਵਾਂਸ਼ਹਿਰ ਤੇ ਭਜਨ ਚੰਦ ਬਲਾਚੌਰ ਤੇ ਹੋਰ ਅਧਿਕਾਰੀ ਮੌਜੂਦ ਸਨ।
ਜ਼ਿਲ੍ਹੇ ’ਚ ਸੀਨੀਅਰ ਸਿਟੀਜ਼ਨਜ਼ ਨਾਲ ਸਬੰਧਤ ਜਨਤਕ ਸੇਵਾਵਾਂ ਨੂੰ ਸਰਕਾਰੀ ਦਫ਼ਤਰਾਂ ’ਚ ਦਿੱਤੀ ਜਾਵੇ ਤਰਜੀਹ-ਡਿਪਟੀ ਕਮਿਸ਼ਨਰ
Sunday, 29 January 2023
ਪਾਵਰ ਪਲਾਂਟ ਦੀ ਸੁਆਹ ਬੰਦ ਕਰਵਾਉਣ ਲਈ 21 ਫਰਵਰੀ ਨੂੰ ਚੰਡੀਗੜ ਚੌਂਕ ਨਵਾਸ਼ਹਿਰ ਵਿਖੇ ਧਰਨਾ ਲਾਉਣ ਦਾ ਐਲਾਨ
ਪੇਂਡੂ ਵਿਕਾਸ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਬ੍ਰਮ ਸ਼ੰਕਰ ਜ਼ਿੰਪਾ
ਰੈਡ ਕਰਾਸ ਦਫਤਰ ਦੇ ਬਾਹਰ ਲੱਗੇ ਪੰਘੂੜੇ ਵਿੱਚ ਆਈ ਨੰਨੀ ਪਰੀ
ਅੰਮ੍ਰਿਤਸਰ 29 ਜਨਵਰੀ : ਜਿਲ੍ਹਾ ਪ੍ਰਸਾਸਨ ਅੰਮ੍ਰਿਤਸਰ ਵੱਲੋਂ ਜਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਮਿਤੀ:- 1/1/2008 ਤੋਂ ਪੰਘੂੜਾ ਸਕੀਮ ਸੁਰੂ ਕੀਤੀ ਗਈ ਸੀ। ਇਸ ਸਕੀਮ ਅਧੀਨ ਰੈਡ ਕਰਾਸ ਦਫਤਰ ਦੇ ਬਾਹਰ ਇੱਕ ਪੰਘੂੜਾ" ਸਥਾਪਿਤ ਕੀਤਾ ਗਿਆ ਹੈ, ਕੋਈ ਵੀ ਲਵਾਰਸ ਅਤੇ ਪਾਲਣ ਪੋਸਣ ਤੋਂ ਅਸਮਰਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿੱਚ ਰੱਖ ਸਕਦੇ ਹਨ। ਬੱਚਾ ਪੰਘੂੜੇ ਵਿੱਚ ਪ੍ਰਾਪਤ ਹੋਣ ਉਪਰੰਤ ਇਸ ਬੱਚੇ ਨੂੰ ਰੈਡ ਕਰਾਸ ਵੱਲੋਂ ਮੈਡੀਕਲ ਕਰਵਾਉਣ ਲਈ ਪਾਰਵਤੀ ਦੇਵੀ ਹਸਪਤਾਲ ਰਣਜੀਤ ਐਵੀਨਿਊ ਤੋ ਮੈਡੀਕਲ ਸਹਾਇਤਾ ਦਿਵਾ ਕੇ ਤੰਦਰੁਸਤ ਹਾਲਤ ਵਿੱਚ ਬੱਚੇ ਦੀ ਸੁਰੱਖਿਆ ਪਾਲਣ ਪੋਸਣ ਅਤੇ ਚੰਗੇ ਭਵਿਖ ਲਈ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ (ਸੀ ਏ ਆਰ ਏ ਲੀਗਲ ਅਡਾਪਸਨ ਐਂਡ ਪਲੇਸਮੈਂਟ ਏਜੰਸੀ ) ਵਿੱਚ ਬੱਚੇ ਦੀ ਪ੍ਰਵਿਰਸ ਲਈ ਤਬਦੀਲ ਕਰ ਦਿੱਤਾ ਜਾਂਦਾ ਹੈ । ਜੇਕਰ ਕਿਸੇ ਨੇ ਬੱਚਾ ਗੋਦ ਲੈਣਾ ਹੋਵੇ ਤਾਂ ਉਹ ਆਨ ਲਾਈਨ ਵੈਬ ਸਾਈਟ ਜੋ www.cara.nic.in ਰਾਹੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਮਿਤੀ 24 ਜਨਵਰੀ 2023 ਨੂੰ ਸਵੇਰੇ 6.15 ਵਜੇ ਇਕ ਨਵ ਜੰਮੀ ਬੱਚੀ ਪੰਘੂੜੇ ਵਿਚ ਪਾਪਤ ਹੋਈ ਹੈ । ਇਸ ਬੱਚੀ ਦੇ ਆਉਣ ਨਾਲ ਇਸ ਸਕੀਮ ਅਧੀਨ ਹੁਣ ਤੱਕ ਬਚਿਆ ਦੀ ਗਿਣਤੀ 189 ਤਕ ਹੋ ਗਈ ਹੈ । ਇਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਰਣਜੀਤ ਐਵਨਿਊ ਤੋਂ ਕਰਵਾਇਆ ਗਿਆ ਹੈ ਅਤੇ ਇਸ ਵੇਲੇ ਬੱਚੀ ਬਿਲਕੁਲ ਤੰਦਰੁਸਤ ਹੈ । ਇਸ ਲਈ ਇਸ ਬੱਚੀ ਨੂੰ ਪਾਲਣਪੋਸਣ ਅਤੇ ਕਾਨੂੰਨੀ ਅਡਾਪਸਨ ਹਿੱਤ ਡਿਪਟੀ ਕਮਿਸਨਰ ਅੰਮ੍ਰਿਤਸਰ ਜੀ ਵੱਲੋਂ ਸਰਕਾਰ ਵਲੋਂ ਨਿਰਧਾਰਤ ਸੰਸਥਾ ਵਿਖੇ ਭੇਜਿਆਂ ਜਾਵੇਗਾ । ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵਲੋਂ ਇਸ ਦੀ ਲੋੜਵੰਦ ਪਰਿਵਾਰ ਨੂੰ ਅਡਾਪਸਨ ਕਰਵਾ ਦਿੱਤੀ ਜਾਵੇਗੀ । ਅੱਜ ਮਿਤੀ 29/1/2023 ਨੂੰ ਡਾ: ਗੁਰਪ੍ਰੀਤ ਕੋਰ ਜੋਹਲ ਸੂਦਨ ਚੇਅਰਪਸਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੇ ਬੱਚੀ ਨੂੰ ਪੰਘੂੜੇ ਵਿਚ ਪਾਪਤ ਕੀਤਾ ਅਤੇ ਕਾਰਾ ਸਕੀਮ ਅਧੀਨ ਸਵਾਮੀ ਗੰਗਾ ਨੰਦਾ ਭੂਰੀ ਵਾਲੇ ਫਾਊਡੇਸਨ ਧਾਮ ਤਲਵੰਡੀ ਖੁਰਦ, ਲੁਧਿਆਣਾ ਭੇਜਣ ਦੀ ਪਰਕਿ੍ਰਆਂ ਪੂਰੀ ਕੀਤੀ । ਇਸ ਸਕੀਮ ਅਧੀਨ ਹੁਣ ਤਕ 158 ਲੜਕੀਆਂ ਅਤੇ 31 ਲੜਕੇ ਆ ਚੁਕੇ ਹਨ । ਇਸ ਤੋ ਇਲਾਵਾ ਸ੍ਰੀ ਅਸੀਸਇੰਦਰ ਸਿੰਘ, ਕਾਰਜਕਾਰੀ ਸਕੱਤਰ ਰੈਡ ਕਰਾਸ ਸੋਸਾਇਟੀ ਅਤੇ ਹੋਰ ਰੈਡ ਕਰਾਸ ਸਟਾਫ ਮੈਂਬਰ ਵੀ ਮੌਜੂਦ ਸਨ।
ਹਥਿਆਰਬੰਦ ਸੈਨਾਵਾਂ ਤੇ ਦੇਸ਼ ਦੀ ਰਾਖੀ ਲਈ ਪੰਜਾਬੀਆਂ ਦਾ ਯੋਗਦਾਨ ਅਹਿਮ-ਜੌੜਾਮਾਜਰਾ
ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਰੱਖਿਆ ਸੈਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਅਤੇ ਦੇਸ਼ ਦੀ ਰਾਖੀ ਲਈ ਪੰਜਾਬੀਆਂ ਦਾ ਯੋਗਦਾਨ ਅਹਿਮ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਲਈ ਸ਼ਹੀਦ ਹੋਣ ਵਾਲੇ ਆਪਣੇ ਫ਼ੌਜੀਆਂ ਲਈ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਣ ਦਾ ਫੈਸਲਾ ਕੀਤਾ ਹੈ।
ਜੌੜਾਮਾਜਰਾ ਨੇ ਕਿਹਾ ਕਿ ਹਥਿਆਰਬੰਦ ਬਲਾਂ ਦੀ ਬਦੌਲਤ ਹੀ ਅਸੀਂ ਰਾਤਾਂ ਨੂੰ ਚੈਨ ਦੀ ਨੀਂਦ ਸੌਂਦੇ ਹਾਂ, ਇਸੇ ਲਈ ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਨੂੰ ਨਸ਼ਾ ਮੁਕਤ ਰੱਖਣ ਅਤੇ ਉਨ੍ਹਾਂ ਨੂੰ ਇਨ੍ਹਾਂ ਸੈਨਾਵਾਂ ਦਾ ਹਿੱਸਾ ਬਣਨ ਲਈ ਪ੍ਰੇਰਤ ਕਰਨ ਵਾਸਤੇ ਮਿਲਟਰੀ ਲਿਟਰੇਚਰ ਫੈਸਟੀਵਲ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਮੁੱਖ ਮੰਤਰੀ ਦਫ਼ਤਰ ਤੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਜ਼ਿਲ੍ਹ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਜਦੋਂਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਸਾਡੇ ਨੌਜਵਾਨਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਿਆ ਹੈ।
ਇਸ ਤੋਂ ਪਹਿਲਾਂ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ 'ਚ ਅਜਿਹੇ ਫੈਸਟੀਵਲ ਕਰਵਾਉਣ ਦਾ ਫੈਸਲਾ ਸ਼ਲਾਘਾਯੋਗ ਹੈ ਅਤੇ ਪਟਿਆਲਾ ਦਾ ਆਪਣਾ ਇੱਕ ਫੌਜੀ ਇਤਿਹਾਸ ਹੈ, ਇਸ ਲਈ ਇਹ ਮੇਲਾ ਸਭ ਤੋਂ ਪਹਿਲਾਂ ਪਟਿਆਲਾ ਵਿਖੇ ਕਰਵਾਇਆ ਗਿਆ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਫ਼ੌਜੀ ਜੀਵਨ ਦਾ ਹਿੱਸਾ ਬਨਣ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਸਦੀਆਂ ਤੋਂ ਧਾੜਵੀਆਂ ਦਾ ਮੁਕਾਬਲਾ ਡੱਟਕੇ ਕੀਤਾ ਹੈ ਅਤੇ ਅਸੀਂ ਅੱਜ ਵੀ ਕੁਰਬਾਨੀਆਂ ਕਰ ਰਹੇ ਹਾਂ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ, ਭਾਰਤੀ ਫ਼ੌਜ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫੈਸਟੀਵਲ ਦੇ ਦੋਵੇਂ ਦਿਨ ਹੋਏ ਵੱਖ-ਵੱਖ ਸਮਾਰੋਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਇੱਕ ਅਨੁਸ਼ਾਸਤ ਭਵਿੱਖ ਜਿਉਣ ਲਈ ਪ੍ਰੇਰਤ ਕੀਤਾ ਹੈ। ਸਮਾਪਤੀ ਸਮਾਰੋਹ ਮੌਕੇ ਯੰਗ ਹਿਸਟੋਰੀਅਨ ਸਿਮਰ ਸਿੰਘ ਦੀ ਪਟਿਆਲਾ ਰਿਆਸਤ ਬਾਰੇ ਡਾਕੂਮੈਂਟਰੀ ਵੀ ਜਾਰੀ ਕੀਤੀ ਗਈ। ਇਸ ਮੇਲੇ ਨੂੰ ਸਫ਼ਲ ਬਨਾਉਣ ਵਾਲਿਆਂ, ਤੀਰਅੰਦਾਜੀ 'ਚ ਹਿੱਸਾ ਲੈਣ ਵਾਲਿਆਂ ਸਮੇਤ ਬਰੇਵ ਹਰਟ ਰਾਈਡ ਵਾਲੇ ਬਾਈਕਰਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਬ੍ਰਿਗੇਡੀਅਰ ਅਵਦਿੱਤਿਆ ਮਦਾਨ, ਕਰਨਲ ਪੈਰੀ ਗਰੇਵਾਲ, ਕਰਨਲ ਰੁਸ਼ਨੀਰ ਸਿੰਘ ਚਹਿਲ, ਸਹਾਇਕ ਕਮਿਸ਼ਨਰ ਯੂ.ਟੀ. ਡਾ. ਅਕਸ਼ਿਤਾ ਗੁਪਤਾ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਬਲੈਕ ਐਲੀਫੈਂਟ ਰੈਜਮੈਂਟ ਦੇ ਮੇਜਰ ਨਕੁਲ, ਹਰਸ਼ੇਰ ਸਿੰਘ ਗਰੇਵਾਲ ਤੇ ਟੀਨਾ ਗਰੇਵਾਲ, ਪ੍ਰੀਤ ਕੌਰ, ਰਿਤੂ ਜੈਨ, ਤਵਲੀਨ ਸੇਖੋਂ, ਨਿਕੂ ਸੰਧੂ, ਕੋਮੋਡੋਰ ਐਮ.ਐਸ. ਸ਼ੇਰਗਿਲ ਤੇ ਧਰਮਪਤਨੀ ਪਰਨੀਤ ਕੌਰ ਸ਼ੇਰਗਿਲ, ਗੀਤ ਗਰੇਵਾਲ, ਲੁਕੇਸ਼ ਕੁਮਾਰ, ਸੁਖਦੇਵ ਸੈਣੀ, ਅੰਗਦ ਸਿੰਘ, ਕਨਿਸ਼ਕ ਮਹਿਤਾ, ਇਸ਼ਾਨ ਸਿੰਘ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਦੇ ਡਿਫੈਂਸ ਸਟੱਡੀਜ
ਵਿਭਾਗ ਦੇ ਵਲੰਟੀਅਰਾਂ ਦੀ ਟੀਮ ਨੇ ਇਸ ਫੈਸਟੀਵਲ ਨੂੰ ਨੇਪਰੇ ਚਾੜਨ ਲਈ ਯੋਗਦਾਨ ਪਾਇਆ।ਇਸ ਮੌਕੇ ਵੱਡੀ ਗਿਣਤੀ ਵਿਦਿਆਰਥੀ, ਪਟਿਆਲਵੀ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਸ਼ਹੀਦ ਭਗਤ ਸਿੰਘ ਇੱਕ ਹੀਰੋ, 1947 ਦੀ ਜੰਗ 'ਚ ਪਟਿਆਲਾ ਰਿਆਸਤੀ ਫ਼ੌਜ ਦਾ ਯੋਗਦਾਨ ਅਤੇ ਪਾਕਿਸਤਾਨ-ਚੀਨ-ਯੂਕਰੇਨ ਜੰਗ ਤੇ ਭਾਰਤ ਬਾਰੇ ਵਿਸਥਾਰਤ ਚਰਚਾ
Saturday, 28 January 2023
ਚਾਇਨਾ ਡੋਰ ਦੀ ਵਰਤੋਂ ਜਿੰਦਗੀ ਦਾ ਅੰਤ : ਜਸਕਰਨ ਸਿੰਘ ਬੀਟ ਅਫ਼ਸਰ
"ਵਾਤਾਵਰਨ ਨੂੰ ਸੁੱਧ ਬਨਾਉ" "ਪਰਾਲੀ ਨੂੰ ਅੱਗ ਨਾ ਲਗਾਉ" ਨਿਰਧਾਰਿਤ ਕੀਤੇ ਗਏ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਜਸਨਵੀਰ ਮਾਹੀ ਨੇ ਪਹਿਲਾ, ਪ੍ਰੀਤ ਕੌਰ ਦੂਜਾ,ਰਮਨੀਤ ਕੌਰ ਤੀਜਾ, ਵੰਸ਼ਿਕਾ ਮਾਹੀ ਚੌਥਾ ਅਤੇ ਰਾਜਵੀਰ ਮਾਹੀ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਵਿਭਾਗ ਵਲੋਂ ਸਰਟੀਫਿਕੇਟ ਵੀ ਦਿੱਤੇ ਗਏ। ਸਕੂਲ ਦੇ ਸਮੂਹ ਸਟਾਫ਼ ਵਲੋਂ ਆਏ ਹੋਏ ਅਫ਼ਸਰ ਸਾਹਿਬਾਨ ਨੂੰ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਸਵਿੰਦਰ ਕੌਰ,ਨੀਤੂ,ਜਤਿੰਦਰ ਕੌਰ,ਹਰਦੀਪ ਕੌਰ,ਬੇਬੀ ਅਤੇ ਮੀਨਾ ਵੀ ਹਾਜ਼ਰ ਸਨ।
ਕੈਪਸ਼ਨ: ਵਣ ਵਿਭਾਗ ਵਲੋਂ ਕਰਵਾਏ ਡਰਾਇੰਗ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸਰਟੀਫਿਕੇਟ ਤਕਸੀਮ ਕਰਦੇ ਹੋਏ।
ਸਮਗਰਾ ਸਿੱਖਿਆ ਅਭਿਆਨ ਤਹਿਤ ਬੱਚਿਆਂ ਨੂੰ ਸਮੱਗਰੀ ਵੰਡੀ
ਪ੍ਰਵਾਸੀ ਭਾਰਤੀ ਜਸਪਾਲ ਕੌਰ, ਦਲਜੀਤ ਸਿੰਘ ਵਲੋਂ ਬੱਚਿਆਂ ਨੂੰ ਵਰਦੀਆਂ ਵੰਡੀਆਂ
ਕੈਪਸ਼ਨ:- ਸਰਕਾਰੀ ਪ੍ਰਾਇਮਰੀ ਸਕੂਲ ਸੋਨਾ ਵਿਖੇ ਪ੍ਰਵਾਸੀ ਭਾਰਤੀ ਬੱਚਿਆਂ ਨੂੰ ਵਰਦੀਆਂ ਭੇਂਟ ਕਰਦੇ ਹੋਏ।
Friday, 27 January 2023
ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਸਖਸ਼ੀਅਤਾਂ ਨੂੰ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤਾ ਗਿਆ ਸਨਮਾਨਿਤ
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...