ਅੰਮ੍ਰਿਤਸਰ 2 ਜਨਵਰੀ - ਨਵੇਂ ਸਾਲ ਵਿੱਚ ਪਹਿਲ ਕਦਮੀ ਕਰਦਿਆਂ ਜ਼ਿਲ੍ਹਾ ਭਾਸ਼ਾ ਦਫਤਰ
ਵਲੋਂ ਭਾਸ਼ਾ ਵਿਭਾਗ ਪੰਜਾਬ ਦੀ 75 ਵੇਂ ਵਰੇ ਗੰਢ ਨੂੰ ਆਪਣੇ ਦਫਤਰ ਵਿੱਚ ਮਨਾਇਆ । ਇਸ
ਵਿੱਚ ਮੁੱਖ ਮਹਿਮਾਨ ਡਾ. ਭੁਪਿੰਦਰ ਸਿੰਘ ਮੱਟੂ ਸਾਬਕਾ ਜ਼ਿਲ੍ਹਾ ਭਾਸ਼ਾ ਅਫਸਰ ਵਿਸ਼ੇਸ਼
ਤੌਰ ਤੇ ਹਾਜਰ ਹੋਏ। ਇਸ ਦੀ ਪ੍ਰਧਾਨਗੀ ਮਨਮੋਹਨ ਸਿੰਘ ਬਾਸਰਕੇ (ਲੇਖਕ) ਨੇ ਕੀਤੀ। ਇਸ
ਦੇ ਮੁੱਖ ਵਕਤਾ ਸਤਿੰਦਰ ਸਿੰਘ ਓਠੀ ਪੰਜਾਬੀ ਵਿਭਾਗ ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ
ਸਨ। ਡਾ. ਭੁਪਿੰਦਰ ਸਿੰਘ ਮੱਟੂ ਨੇ ਭਾਸ਼ਾ ਵਿਭਾਗ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ
ਵਿਭਾਗ ਦੀਆਂ ਸਕੀਮਾਂ ਤੋਂ ਸਰੋਤਿਆਂ ਨੂੰ ਜਾਣੂ ਕਰਵਾਇਆ। ਮਨਮੋਹਨ ਸਿੰਘ ਬਾਸਰਕੇ ਨੇ
ਪੰਜਾਬ ਵਿੱਚ ਪੰਜਾਬੀ ਨੂੰ ਲਾਗੂ ਕਰਵਾਉਣ ਅਤੇ ਪੰਜਾਬੀ ਵਿੱਚ ਬੋਰਡ ਲਿਖਵਾਉਣ ਲਈ
ਪੰਜਾਬ ਸਰਕਾਰ ਨੂੰ ਬੇਨਤੀ ਕੀਤੀ। ਸਤਿੰਦਰ ਸਿੰਘ ਓਠੀ ਨੇ ਪੰਜਾਬੀ ਭਾਸ਼ਾ ਦੇ ਮਹੱਤਵ
ਬਾਰੇ ਜਾਣਕਾਰੀ ਦਿੰਦਿਆਂ ਪੰਜਾਬੀ ਭਾਸ਼ਾ ਦੇ ਇਤਿਹਾਸ ਬਾਰੇ ਦੱਸਿਆ। ਇਤਿਹਾਸਕਾਰ ਏ ਐਸ
ਦਲੇਰ,ਅਜੀਤ ਸਿੰਘ ਨਬੀਪੁਰ,ਸਰਬਜੀਤ ਸਿੰਘ,ਰੁਪਿੰਦਰ ਸੰਧੂ,ਜਤਿੰਦਰ ਕੌਰ,ਰਪਿੰਦਰ ਕੌਰ
ਗਿੱਲ,ਨੇ ਪੰਜਾਬੀ ਬੋਲੀ ਤੇ ਸਭਿਆਚਾਰ ਨਾਲ ਸਬੰਧਤ ਕਵਿਤਾਵਾਂ ਬੋਲ ਕੇ ਸਰੋਤਿਆਂ ਨੂੰ
ਨਿਹਾਲ ਕੀਤਾ। ਕਸਮੀਰ ਸਿੰਘ ਗਿੱਲ ਸਟੇਟ ਅਵਾਰਡੀ ਨੇ ਪੰਜਾਬੀ ਦੀ ਮਹੱਤਤਾ ਨੂੰ
ਦਰਸਾਉਂਦਾ ਗੀਤ ਸੁਣਾਇਆ ਸੁਖਦੇਵ ਸਿੰਘ ਨੇ ਸਟੇਜ਼ ਸੰਭਾਲਦਿਆਂ ਹੋਇਆ ਕਿਹਾ ਕਿ ਵਾਤਾਵਰਣ
ਤੇ ਪੰਜਾਬੀ ਮਾਂ ਬੋਲੀ ਦੀ ਸੰਭਾਲ ਕਰਨੀ ਚਾਹੀਦੀ ਹੈ। ਇਸ ਸਮਾਗਮ ਦਾ ਪ੍ਰਬੰਧ ਡਾ.
ਪਰਮਜੀਤ ਸਿੰਘ ਕਲਸੀ ਜਿਲ੍ਹਾ ਭਾਸ਼ਾ ਅਫਸਰ ਹਰਜੀਤ ਸਿੰਘ ਸੀ ਸਹਾਇਕ ਜਸਬੀਰ ਸਿੰਘ
ਜੂਨੀਅਰ ਸਹਾਇਕ ਨੇ ਕੀਤਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...