ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਵੀ ਲੱਗੀ ਰੋਕ
ਅੰਮ੍ਰਿਤਸਰ, 16 ਜਨਵਰੀ : ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ
ਰੱਖਣ ਵਾਸਤੇ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਸ੍ਰੀ ਪਰਮਿੰਦਰ ਸਿੰਘ
ਭੰਡਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ
ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ
ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ
ਮੀਡੀਆ 'ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ
ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪੂਰਨ ਪਾਬੰਦੀ ਲਗਾਈ ਗਈ
ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ
ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ
ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਉਤੇ ਵੀ ਪਾਬੰਦੀ ਲਾਗੂ ਹੋਵੇਗੀ। ਕਾਰਜਕਾਰੀ
ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ
ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ
ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 17 ਮਾਰਚ 2023 ਤੱਕ ਲਾਗੂ ਰਹੇਗਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...