Friday, 20 January 2023

ਲੋਕ ਸੰਘਰਸ਼ ਮੰਚ ਦੇ ਆਗੂਆਂ ਨੇ ਘਰ ਘਰ ਜਾਕੇ ਲੋਕਾਂ ਨੂੰ ਕੀਤੀ ਪਾਵਰ ਪਲਾਂਟ ਦੇ ਘਿਰਾਓ ਵਿੱਚ ਸ਼ਾਮਲ ਹੋਣ ਦੀ ਅਪੀਲ

 ਨਵਾਂਸ਼ਹਿਰ 20 ਜਨਵਰੀ :- ਭਾਰੀ ਠੰਡ ਅਤੇ ਬਾਰਿਸ਼ ਦੀ ਬੂੰਦਾਂ ਬਾਂਦੀ ਦੇ ਬਾਵਜੂਦ ਲੋਕ ਸੰਘਰਸ਼ ਮੰਚ ਦੇ ਆਗੂਆਂ ਨੇ ਘਰ ਘਰ ਜਾਕੇ ਲੋਕਾਂ ਨੂੰ 24 ਜਨਵਰੀ ਨੂੰ ਕੀਤੇ ਜਾ ਰਹੇ ਕੋਜੇਨਰਸ਼ਨ ਪਾਵਰ ਪਲਾਂਟ ਦੇ ਘਿਰਾਓ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ।ਮੰਚ ਦੇ ਆਗੂਆਂ ਸੋਹਣ ਸਿੰਘ ਸਲੇਮਪੁਰੀ, ਸਤੀਸ਼ ਕੁਮਾਰ ਅਤੇ ਗਰੀਬ ਦਾਸ ਇੰਸਪੈਕਟਰ ਨੇ ਇੰਡਸਟਰੀ ਏਰੀਆ, ਬਾਜੀਗਰ ਕਲੋਨੀ ਬੰਗਾ ਰੋਡ ਨਵਾਂਸ਼ਹਿਰ ਦੇ ਘਰਾਂ ਵਿੱਚ ਜਾਕੇ ਇਸ ਘਿਰਾਓ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਾਵਰ ਪਲਾਂਟ ਚੋਂ ਡਿੱਗ ਰਹੀ ਸੁਆਹ ਸ਼ਹਿਰ ਵਾਸੀਆਂ ਨੂੰ ਭਿਆਨਕ ਬਿਮਾਰੀਆਂ ਵੰਡ ਰਹੀ ਹੈ ਜਿਸਤੋਂ ਲੋਕ ਗੁੱਸੇ ਨਾਲ ਭਰੇ ਪਏ ਹਨ।ਉਹਨਾਂ ਕਿਹਾ ਕਿ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਸ ਸੁਆਹ ਨੂੰ ਰੋਕਣ ਲਈ ਆਪਣੀ ਬਣਦੀ ਜਿੰਮੇਵਾਰੀ ਨਹੀਂ ਨਿਭਾਈ।
   ਕੈਪਸ਼ਨ : ਲੋਕ ਸੰਘਰਸ਼ ਮੰਚ ਦੇ ਆਗੂ ਘਰ ਘਰ ਜਾਕੇ ਘਿਰਾਓ ਵਿੱਚ ਪਹੁੰਚਣ ਦੀ ਅਪੀਲ ਕਰਦੇ ਹੋਏ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME