ਨਵਾਂਸ਼ਹਿਰ 21 ਜਨਵਰੀ : ਪ੍ਰਦੂਸ਼ਣ ਵਿਰੁੱਧ ਨਵਾਂਸ਼ਹਿਰ ਵਾਸੀਆਂ ਵੱਲੋਂ 24 ਜਨਵਰੀ ਦੇ ਕੋਜੇਨਰੇਸ਼ਨ ਪਲਾਂਟ ਦੇ ਕੀਤੇ ਜਾ ਰਹੇ ਘਿਰਾਓ ਨੂੰ ਸਫਲ ਬਣਾਉਣ ਲਈ ਖੰਡ ਮਿੱਲ ਦੇ ਨਾਲ ਲੱਗਦੀ ਗੁੱਜਰ ਪੁਰ ਕਲੋਨੀ ਵਾਸੀ ਪੱਬਾਂ ਭਾਰ ਹੋਏ ਪਏ ਹਨ ।ਇਸਦੇ ਲਈ ਗੁਰਦੁਆਰਾ ਸਾਹਿਬ ਵਿਖੇ ਕਲੋਨੀ ਵਾਸੀਆਂ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਲੋਕਾਂ ਵਿੱਚ ਪਲਾਂਟ ਦੀ ਸੁਆਹ ਪ੍ਰਤੀ ਭਾਰੀ ਗੁੱਸਾ ਪਾਇਆ ਗਿਆ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਲੋਕ ਸੰਘਰਸ਼ ਮੰਚ ਦੇ ਕਨਵੀਨਰ ਜਸਬੀਰ ਦੀਪ, ਕੁਲਵਿੰਦਰ ਸਿੰਘ ਵੜੈਚ ਅਤੇ ਜਰਨੈਲ ਸਿੰਘ ਖਾਲਸਾ ਨੇ ਕਿਹਾ ਕਿ ਪਾਵਰ ਪਲਾਂਟ ਦੀ ਸ਼ਹਿਰ ਉੱਤੇ ਡਿੱਗ ਰਹੀ ਜਹਿਰੀਲੀ ਸੁਆਹ ਨੂੰ ਬੰਦ ਕਰਵਾਉਣ ਲਈ ਸਾਰਾ ਸ਼ਹਿਰ ਅਤੇ ਨਾਲ ਲੱਗਦੇ ਪ੍ਰਭਾਵਿਤ ਪਿੰਡਾ ਦੇ ਲੋਕ ਇਕ ਮੱਤ ਹਨ ਜੋ ਵੱਡੀ ਗਿਣਤੀ ਵਿੱਚ ਪਾਵਰ ਪਲਾਂਟ ਦੇ ਘਿਰਾਓ ਵਿੱਚ ਸ਼ਾਮਲ ਹੋਣਗੇ।ਉਹਨਾਂ ਕਲੋਨੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਘਿਰਾਓ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ।ਕਲੋਨੀ ਵਾਸੀਆਂ ਨੇ ਘਿਰਾਓ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਭਰੋਸਾ ਦਿਵਾਇਆ।ਇਸ ਮੌਕੇ ਪ੍ਰਿਤਪਾਲ ਸਿੰਘ ਗ੍ਰੰਥੀ ਸਿੰਘ, ਬਲਜਿੰਦਰ ਸਿੰਘ, ਮਲਕੀਤ ਸਿੰਘ ਥਾਣੇਦਾਰ ਅਤੇ ਲਛਮਣ ਸਿੰਘ ਕਲੋਨੀ ਵਾਸੀਆਂ ਨੇ ਵੀ ਵਿਚਾਰ ਪੇਸ਼ ਕੀਤੇ।
ਕੈਪਸ਼ਨ : ਲੋਕ ਸੰਘਰਸ਼ ਮੰਚ ਦੇ ਆਗੂਆਂ ਨਾਲ ਗੁੱਜਰ ਪੁਰ ਕਲੋਨੀ ਵਾਸੀ।ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...