Friday, 27 January 2023
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋ ਮੀਟਿੰਗ
ਨਵਾਂਸ਼ਹਿਰ 25 ਜਨਵਰੀ :- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜਿਲ੍ਹਾ ਸ਼ਹੀਦ ਭਗਤ ਸਿੰਘ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ । ਮੀਟਿੰਗ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 646ਵੇਂ ਗੁਰਪੁਰਬ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਅਤੇ ਜ਼ਿਲ੍ਹਾ ਚੇਅਰਮੈਨ ਸੁਰਿੰਦਰਪਾਲ ਸਿੰਘ ਜੈਨਪੁਰ ਨੇ ਕਿਹਾ ਕਿ ਸਾਨੂੰ ਸਿਰਫ ਆਪਣੇ ਰਹਿਬਰਾਂ ਦੇ ਗੁਰਪੁਰਬ ਹੀ ਨਹੀਂ ਮਨਾਉਣੇ ਚਾਹੀਦੇ ਬਲਕਿ ਉਨ੍ਹਾ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ। ਜੋ ਉਨ੍ਹਾਂ ਨੇ ਜਾਤਪਾਤ ਤੋਂ ਉਪਰ ਉੱਠ ਕੇ ਬੇਗਮਪੁਰਾ ਸ਼ਹਿਰ ਵਸਾਉਣ ਦਾ ਸੁਪਨਾ ਦੇਖਿਆ ਸੀ ਉਸ ਨੂੰ ਸਕਾਰ ਕਰਨਾ ਚਾਹੀਦਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਸਲੋਹ, ਜ਼ਿਲ੍ਹਾ ਕੈਸ਼ੀਅਰ ਕਸ਼ਮੀਰ ਸਿੰਘ ਅਤੇ ਰਾਹੋਂ ਬਲਾਕ ਦੇ ਪ੍ਰਧਾਨ ਬਲਕਾਰ ਗਰਚਾ ਨੇ ਆਪਣੇ ਸਾਂਝੇ ਬਿਆਨ ਵਿੱਚ ਸਰਕਾਰ ਤੋਂ ਮੰਗ ਕਰਦਿਆ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਦਾ ਮਸਲਾ ਜੋ ਕਾਫੀ ਲੰਮੇ ਸਮੇ ਤੋਂ ਲਟਕਿਆ ਪਿਆ ਏ ਉਸ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ।ਅਗਰ ਮਸਲੇ ਦਾ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਸਮੇ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਵਲੋਂ ਸਰਕਾਰ ਦੇ ਖਿਲਾਫ ਇਕ ਬਹੁਤ ਵੱਡਾ ਸ਼ੰਘਰਸ਼ ਛੇੜਿਆ ਜਾਵੇਗਾ। ਇਸ ਸਮੇ ਅਨੁੰਪਿੰਦਰ ਸਿੰਘ, ਅਮ੍ਰਿਤ ਲਾਲ, ਏ ਬੀ ਅਰੋੜਾ, ਜਗੀਰ ਸਿੰਘ, ਪ੍ਰਵੀਨ ਕੁਮਾਰ, ਜਤਿੰਦਰ ਸਹਿਗਲ, ਗੁਰਨਾਮ ਸਿੰਘ, ਗੁਰਚਰਨ ਰੱਤੇਵਾਲ ਅਤੇ ਸੁਰਿੰਦਰ ਮਹਾਲੋਂ ਆਦਿ ਮੈਂਬਰ ਹਾਜ਼ਰ ਸਨ।
By
EDITER
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...