Monday, 23 January 2023

ਪਾਵਰ ਪਲਾਂਟ ਦੇ ਘਿਰਾਓ ਲਈ ਨਵਾਂਸ਼ਹਿਰ ਦੇ ਨੌਜਵਾਨ ਪੱਬਾਂ ਭਾਰ

ਨਵਾਂਸ਼ਹਿਰ 23 ਜਨਵਰੀ:-  ਨਵਾਂਸ਼ਹਿਰ ਉੱਤੇ ਜਹਿਰੀਲੀ ਸੁਆਹ ਪਾਉਣ ਵਾਲੇ ਕੋਜੈਨਰੇਸ਼ਨ ਪਾਵਰ ਪਲਾਂਟ ਦੇ ਸ਼ਹਿਰ ਵਾਸੀਆਂ ਵੱਲੋਂ 24 ਜਨਵਰੀ ਨੂੰ ਕੀਤੇ ਜਾ ਰਹੇ ਘਿਰਾਓ ਵਿੱਚ ਸ਼ਾਮਲ ਹੋਣ ਲਈ ਸ਼ਹਿਰ ਦੇ ਨੌਜਵਾਨ ਪੱਬਾਂ ਭਾਰ ਹਨ।ਲੋਕ ਸੰਘਰਸ਼ ਮੰਚ ਵੱਲੋਂ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਨਗਰ ਵਿਖੇ ਮੀਟਿੰਗ ਕਰਵਾਈ ਗਈ।ਜਿਸ ਵਿੱਚ ਨੌਜਵਾਨਾਂ ਵਲੋਂ ਇਸ ਘਿਰਾਓ ਵਿਚ ਵੱਡੀ ਗਿਣਤੀ'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਮੰਚ ਦੇ ਕਨਵੀਨਰ ਜਸਬੀਰ ਦੀਪ , ਪ੍ਰੋ.ਦਿਲਬਾਗ ਸਿੰਘ, ਸਤੀਸ਼ ਕੁਮਾਰ, ਬਲਵੀਰ ਕੁਮਾਰ ਅਤੇ ਜਗਦੀਸ਼ ਕੁਮਾਰ ਨੇ ਵੀ ਵਿਚਾਰ ਪੇਸ਼ ਕੀਤੇ।
ਕੈਪਸ਼ਨ :ਸ਼ਹੀਦ ਊਧਮ ਸਿੰਘ ਨਗਰ ਵਿਖੇ ਨੌਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਮੰਚ ਦੇ ਆਗੂ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME