Saturday, 7 January 2023

ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਨਵਾਂਸ਼ਹਿਰ, 7 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ
ਸਿੰਘ ਰੰਧਾਵਾ ਨੇ ਲੋਕ ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2)
ਦੀ ਧਾਰਾ 144 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ
ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ
ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ 'ਤੇ ਜਲੂਸ ਕੱਢਣ/ਮੀਟਿੰਗ
ਕਰਨ/ਰੈਲੀ ਕਰਨ 'ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ 8 ਜਨਵਰੀ ਤੋਂ 7 ਮਾਰਚ, 2023 ਤੱਕ
ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ
ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ
ਪਰੰਤੂ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨ੍ਹਾਂ ਨੇ ਪੁਲਿਸ /
ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ
ਵਿਆਹ / ਸੋਗਮਈ ਇਕੱਠਾਂ / ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ
ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME