ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਆਰ.ਟੀ.ਏ ਦਫ਼ਤਰ ਵਿਚ ਲੋਕਾਂ ਨੂੰ ਟ੍ਰੈਫਿਕ
ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਹੁਸ਼ਿਆਰਪੁਰ, 16 ਜਨਵਰੀ: ਸੜਕ ਸੁਰੱਖਿਆ ਹਫ਼ਤੇ ਤਹਿਤ ਸਕੱਤਰ ਰਿਜਨਲ ਟਰਾਂਸਪੋਰਟ
ਅਥਾਰਟੀ ਹੁਸ਼ਿਆਰਪੁਰ ਪ੍ਰਦੀਪ ਸਿੰਘ ਢਿੱਲੋਂ ਵਲੋਂ ਆਰ.ਟੀ.ਏ ਦਫ਼ਤਰ ਵਿਚ ਟ੍ਰੈਫਿਕ
ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਰਗੂਕਤਾ ਕੈਂਪ ਵਿਚ ਉਨ੍ਹਾਂ ਅਤੇ
ਉਨ੍ਹਾਂ ਦੇ ਸਟਾਫ਼ ਨੇ ਆਮ ਜਨਤਾ ਤੇ ਡਰਾਈਵਰਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਸਬੰਧੀ
ਜਾਣਕਾਰੀ ਦਿੱਤੀ ਅਤੇ ਨਿਯਮਾਂ ਸਬੰਧੀ ਸਾਹਿਤ ਵੀ ਵੰਡਿਆ। ਸਕੱਤਰ ਆਰ.ਟੀ.ਏ ਪ੍ਰਦੀਪ
ਸਿੰਘ ਢਿੱਲੋਂ ਨੇ ਦੱਸਿਆ ਕਿ ਸੜਕ ਸੁਰੱਖਿਆ ਜਾਗਰੂਕਤਾ ਹਫਤੇ ਦੀ ਇਸ ਲੜੀ ਵਿਚ
ਸੋਨਾਲੀਕਾ ਟਰੈਕਟਰਜ਼ ਲਿਮਟਿਡ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਮੁਫ਼ਤ
ਹੈਲਮਟ ਵੰਡੇ ਗਏ ਅਤੇ ਨੂਰ ਪ੍ਰਦੂਸ਼ਣ ਚੈੱਕ ਸੈਂਟਰ ਵਲੋਂ ਪ੍ਰਦੂਸ਼ਣ ਚੈਕਿੰਗ ਵੀ ਕੀਤੀ
ਗਈ। ਇਸ ਦੌਰਾਨ 50 ਗੱਡੀਆਂ ਦੇ ਪ੍ਰਦੂਸ਼ਣ ਚੈੱਕ ਕਰਕੇ ਉਨ੍ਹਾਂ ਨੂੰ ਮੁਫ਼ਤ ਪ੍ਰਦੂਸ਼ਣ
ਸਰਟੀਫਿਕੇਟ ਵੀ ਜਾਰੀ ਕੀਤੇ ਗਏ। ਇਸ ਮੌਕੇ ਸੈਕਸ਼ਨ ਅਫ਼ਸਰ ਰਜਿੰਦਰ ਸਿੰਘ ਤੋਂ ਇਲਾਵਾ
ਸੁਰਿੰਦਰ ਭੰਡਾਰੀ, ਰਵਿੰਦਰ ਸ਼ਰਮਾ, ਜਤਿੰਦਰ ਸਿੰਘ ਵੀ ਮੌਜੂਦ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...