Friday, 6 January 2023

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨਵਾਂਸ਼ਹਿਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਚੈੱਕ ਵੰਡੇ

ਨਵਾਂਸ਼ਹਿਰ, 6 ਜਨਵਰੀ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨਵਾਂਸ਼ਹਿਰ ਦੇ ਪਿੰਡ ਚੱਕਦਾਨਾ ਅਤੇ ਰਕਾਸਨ ਵਿੱਚ ਵਿਕਾਸ ਲਈ ਕੁੱਲ 6 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ।
ਇਸ ਦੌਰਾਨ ਪਿੰਡਾਂ ਵਿੱਚ ਜਨਤਕ ਸਭਾਵਾਂ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹਲਕੇ ਦਾ ਸਰਬਪੱਖੀ ਵਿਕਾਸ ਹੈ।  ਇਸ ਤਹਿਤ ਉਹ ਆਪਣੇ ਸੰਸਦੀ ਕੋਟੇ ਵਿੱਚੋਂ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕਰ ਰਹੇ ਹਨ ਅਤੇ ਇਹ ਸਿਲਸਿਲਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀਝਿੱਕੀ, ਸੁਖਵਿੰਦਰ ਧਵਾ, ਸਰਪੰਚ ਅੰਜਨਾ ਰਾਣੀ, ਬਲਜੀਤ ਸਿੰਘ ਬਾਲੀ ਯੂ.ਐਸ.ਏ., ਮਨਜੀਤ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਤਾਰੀ, ਤਜਿੰਦਰ ਸਿੰਘ ਪੰਚ, ਸਰਬਜੀਤ ਕੌਰ ਪੰਚ, ਪਿਆਰਾ ਸਿੰਘ ਪੰਚ, ਰਘਬੀਰ ਸਿੰਘ, ਸ਼ੁਭ ਸੈਣੀ, ਕਮਿੱਕਰ ਕੁਮਾਰ ਸਰਪੰਚ, ਹਰਵਿੰਦਰ ਸਿੰਘ ਪੰਚ, ਰਣਜੀਤ ਸਿੰਘ ਪੰਚ, ਸ਼ਾਮ ਲਾਲ ਪੰਚ, ਅਮਰਜੀਤ ਕੌਰ ਪੰਚ, ਬਲਬੀਰ ਕੌਰ ਪੰਚ, ਹਰਬੰਸ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਸਾਬਕਾ ਸਰਪੰਚ, ਜਗਤਾਰ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ |

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME