Monday, 23 January 2023

ਪੰਜਾਬ ਪੈਨਸ਼ਨਰਜ਼ ਯੂਨੀਅਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ 23 ਜਨਵਰੀ:-  ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਨਵਾਂ ਸ਼ਹਿਰ ਦੀ ਮਹੀਨਾਵਾਰ ਮੀਟਿੰਗ ਸ੍ਰੀ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਪੈਨਸ਼ਨਰਾਂ ਦੇ ਮਸਲਿਆਂ ਬਾਰੇ ਸਰਕਾਰ ਦੇ ਵਤੀਰੇ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਵਿਚਾਰ ਚਰਚਾ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਮੁਕੰਦ ਲਾਲ, ਦਸੌਂਧਾ ਸਿੰਘ, ਜਸਵਿੰਦਰ ਸਿੰਘ ਭੰਗਲ, ਪ੍ਰੇਮ ਕੁਮਾਰ ਖਜਾਨਚੀ, ਬਲਵੀਰ ਸਿੰਘ ਮਹਿਤ ਪੁਰ, ਸੁਰਜੀਤ ਸਿੰਘ ਮਾਣਕ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਕਾਮਰੇਡ ਮੁਕੰਦ ਲਾਲ ਨੇ ਦੱਸਿਆ ਕਿ ਆਦਮੀ ਅਤੀਤ ਅਤੇ ਤਜਰਬੇ ਤੋਂ ਸਿਖਦਾ ਹੈ।ਇਸੇ ਤਰ੍ਹਾਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਨੂੰ ਅਹਿਸਾਸ ਹੋ ਗਿਆ ਹੈ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਿੰਨੀ ਅਹਿਮ ਭੂਮਿਕਾ ਹੁੰਦੀ ਹੈ। ਇਸ ਪੁਜਾਰੀ, ਅਧਿਕਾਰੀ ਚੁਣੇ ਹੋਏ ਨੁਮਾਇੰਦਿਆਂ ਦਾ ਗਠਜੋੜ ਕਿਵੇਂ ਲੋਕਾਂ ਦੇ ਮਸਲਿਆਂ ਤੇ ਮੰਗਾਂ ਨੂੰ ਧਰਮ,ਜਾਤ ਅਤੇ ਹੋਰ ਬੇਲੋੜੇ ਹਥਿਆਰ ਵਜੋਂ ਵਰਤ ਕੇ ਦਵਾਇਆ ਜਾਂਦਾ ਹੈ। ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ 129 ਕੇਸ ਦਰਜ ਕਰ ਕੇ 172 ਵੱਡੇ ਮਗਰਮੱਛਾਂ ਨੂੰ ਜੇਲ੍ਹ ਭੇਜਿਆ ਹੈ। ਇਸ ਲਈ ਉਹ ਸ਼ਾਬਾਸ਼ ਦੇ ਹੱਕਦਾਰ ਹਨ। ਉਨ੍ਹਾਂ ਦੇ ਧੰਨਵਾਦੀ ਹਾਂ। ਇਸ ਦੇ ਨਾਲ ਹੀ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੈਨਸ਼ਨਰਾਂ ਸਾਰੇ ਮਸਲੇ ਵੀ ਇਸੇ ਗਠਜੋੜ ਵੱਲੋਂ ਉਰਝਾਏ ਗਏ ਹਨ। ਜਿਸ ਵਿੱਚ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਡੀ ਏ ਦਾ ਬਕਾਇਆਂ 2015 ਤੋਂ 113% ਤੋਂ 116%। ਸੱਭ ਨੂੰ ਦਿੱਤਾ ਜਾਵੇ। 1਼.59 ਦੇ ਫੈਕਟਰ ਨਾਲ ਪੈਨਸ਼ਨ ਸੋਧੀ ਜਾਵੇ। ਪੈਨਸ਼ਨਰਾਂ ਦੇ ਮੈਡੀਕਲ ਬਿਲਾਂ ਦਾ ਭੁਗਤਾਨ ਤਿੰਨ ਮਹੀਨਿਆਂ ਵਿਚ ਕੀਤਾ ਜਾਵੇ। ਆਊਟ ਸੋਰਸਿਜ ਪ੍ਰਬੰਧ ਖਤਮ ਕਰ ਕੇ ਸਿੱਧੇ ਤੌਰ ਤੇ ਪੱਕੀ ਭਰਤੀ ਕੀਤੀ ਜਾਵੇ। ਮਾਨਯੋਗ ਸੁਪਰੀਮ ਕੋਰਟ ਦੇ ਫੈਸਲਿਆਂ ਬਰਾਬਰ ਕੰਮ ਬਰਾਬਰ ਤਨਖਾਹ ਅਤੇ ਲਗਾਤਾਰ ਚੱਲਣ ਵਾਲੇ ਕੰਮਾਂ ਵਿੱਚ ਠੇਕੇ ਤੇ ਭਰਤੀ ਨਹੀਂ ਕੀਤੀ ਜਾ ਸਕਦੀ, ਨੂੰ ਲਾਗੂ ਕੀਤਾ ਜਾਵੇ। 142 ਮਹੀਨਿਆਂ ਦਾ ਰਹਿੰਦਾ ਬਕਾਇਆ ਦਿੱਤਾ ਜਾਵੇ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 29 ਜਨਵਰੀ ਦੀ ਪੈਨਸ਼ਨਰਜ਼ ਦੀ ਸੰਗਰੂਰ ਰੈਲੀ ਵਿਚ ਭਰਮੀ ਸ਼ਮੂਲੀਅਤ ਕਰਨਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਕੁਮਾਰ ਗਰਚਾ, ਮਹਿੰਦਰ ਸਿੰਘ ਬੀੜ ਪੁਆਧ, ਜੀਵਨ ਲਾਲ, ਸੇਵਾ ਸਿੰਘ,ਦੇਸ ਰਾਜ, ਸੁਰਿੰਦਰ ਸਿੰਘ, ਮਹਿੰਦਰ ਸਿੰਘ ਮਹਿਤ ਪੁਰ, ਮੋਹਣ ਸਿੰਘ ਰੁੜਕੀ ਖਾਸ, ਗੁਰਮੇਲ ਲਾਲ, ਰਘਬੀਰ ਚੰਦ, ਸ਼ਾਮ ਸੁੰਦਰ, ਕਸ਼ਮੀਰ ਸਿੰਘ, ਗੁਰਪਾਲ ਸਿੰਘ, ਸੋਹਣ ਸਿੰਘ ਮਾਣਕ, ਉਮਰਾਓ ਸਿੰਘ ਆਦਿ ਹਾਜ਼ਰ ਸਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME