Tuesday, 3 January 2023

ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਨਵਾਂ ਸਾਲ

ਪਿਛਲੇ ਸਾਲ ਦੀ ਤਰ੍ਹਾਂ ਨਵੇਂ ਵਰ੍ਹੇ 'ਚ ਵੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ
ਜਿੰਮੇਵਾਰੀ ਨਿਭਾਵੇ ਹਰ ਅਧਿਕਾਰੀ ਤੇ ਕਰਮਚਾਰੀ : ਸਾਕਸ਼ੀ ਸਾਹਨੀ
ਪਟਿਆਲਾ, 2 ਜਨਵਰੀ:ਨਵੇਂ ਵਰ੍ਹੇ 2023 ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ
ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ
ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ
ਕੀਤੀ। ਇਸ ਉਪਰੰਤ ਭਾਈ ਪ੍ਰਿੰਸਪਾਲ ਸਿੰਘ ਪਟਿਆਲੇ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨਾ
ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ
ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸੱਦਾ
ਦਿੱਤਾ ਕਿ ਜਿਸ ਤਰ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਵਰ੍ਹੇ 'ਚ ਆਪਣੀ
ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਈ, ਇਸ ਨਵੇਂ ਵਰ੍ਹੇ 'ਚ ਵੀ ਸਾਰੇ
ਮੁਲਾਜਮ ਆਪਣੇ ਫ਼ਰਜ਼ ਤੇ ਸੌਂਪੀ ਗਈ ਡਿਊਟੀ ਸਮਰਪਣ ਭਾਵਨਾਂ ਨਾਲ ਨਿਭਾਉਣ। ਸਾਕਸ਼ੀ ਸਾਹਨੀ
ਨੇ ਕਿਹਾ ਕਿ ਉਹ ਉਮੀਦ ਕਰਦੇ ਹਨ, ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ, ਨਵੇਂ
ਵਰ੍ਹੇ 'ਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ
ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਨਾਇਬ ਤਹਿਲਸੀਦਾਰ ਪਵਨਦੀਪ ਸਿੰਘ,
ਸੁਪਰਡੈਂਟ ਮਾਲ ਹਮੀਰ ਸਿੰਘ ਸੰਗਤੀਵਾਲ, ਸੁਪਰਡੈਂਟ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ
ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।
ਫੋਟੋ ਕੈਪਸ਼ਨ-ਨਵੇਂ ਵਰ੍ਹੇ ਦੀ ਆਮਦ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ
ਵਿਖੇ ਸ਼ਬਦ ਕੀਰਤਨ ਸਰਵਣ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਹੋਰ ਅਧਿਕਾਰੀ
ਤੇ ਕਰਮਚਾਰੀ।
ਫੋਟੋ ਕੈਪਸ਼ਨ-ਨਵੇਂ ਵਰ੍ਹੇ ਦੀ ਆਮਦ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ
ਵਿਖੇ ਅਰਦਾਸ 'ਚ ਸ਼ਾਮਲ ਹੁੰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਹੋਰ ਅਧਿਕਾਰੀ ਤੇ
ਕਰਮਚਾਰੀ।

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਂਡ ਸਕੈਨ ਹੋਵੇਗੀ ਮੁਫ਼ਤ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਂਡ ਸਕੈਨ ਹੋਵੇਗੀ ਮੁਫ਼ਤ ਬੰਗਾ  04 ਅਪਰੈਲ  () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵ...

ਜੀ ਆਇਆਂ ਨੂੰ WELCOME